Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਦੋ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਉਪ ਜੇਲ੍ਹ ਵਿੱਚ ਹੱਥੋਪਾਈ ਹੋ ਪਏ

August 14, 2019 10:01 AM

ਸ੍ਰੀਨਗਰ, 13 ਅਗਸਤ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦੇ ਨਾਲ ਇਸ ਰਾਜ ਦੇ ਵਿੱਚ ਖਾਨਦਾਨੀ ਸਿਆਸਤ ਖਤਮ ਹੋਣ ਤੋਂ ਖਿਝੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਅਤੇ ਪੀ ਡੀ ਪੀ ਪਾਰਟੀ ਦੀ ਚੇਅਰਪਰਸਨ ਮਹਿਬੂਬਾ ਮੁਫਤੀ ਉਪ ਜੇਲ੍ਹ ਹਰਿ ਨਿਵਾਸ ਵਿੱਚ ਇੱਕ-ਦੂਸਰੇ ਨਾਲ ਲੜ ਪਏ। ਸੰਬੰਧਤ ਅਧਿਕਾਰੀਆਂ ਨੇ ਬਚਾਅ ਕਰ ਕੇ ਸਥਿਤੀ ਨੂੰ ਵਿਗੜਨ ਤੋਂ ਬਚਾਇਆ। ਇਸ ਦੇ ਤੁਰੰਤ ਬਾਅਦ ਉਮਰ ਅਬਦੁੱਲਾ ਨੂੰ ਜੰਗਲਾਤ ਵਿਭਾਗ ਦੇ ਗੈਸਟ ਹਾਊਸ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਵਰਨਣ ਯੋਗ ਹੈ ਕਿ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਚਾਰ ਅਗਸਤ ਦੀ ਰਾਤ ਨੂੰ ਪੁਲਸ ਨੇ ਚੌਕਸੀ ਵਜੋਂ ਹਿਰਾਸਤ ਵਿੱਚ ਲਿਆ ਅਤੇ ਦੋਵਾਂ ਨੂੰ ਹਰਿ ਨਿਵਾਸ ਵਿੱਚ ਰੱਖਿਆ ਸੀ, ਜਿਸ ਨੂੰ ਉਪ ਜੇਲ੍ਹ ਦਾ ਦਰਜਾ ਦਿੱਤਾ ਗਿਆ ਸੀ। ਮਹਿਬੂਬਾ ਮੁਫਤੀ ਨੂੰ ਹਰਿ ਨਿਵਾਸ ਦੀ ਪਹਿਲੀ ਮੰਜ਼ਿਲ ਅਤੇ ਉਮਰ ਅਬਦੁੱਲਾ ਨੂੰ ਗਰਾਊਂਡ ਫਲੋਰ ਉਤੇ ਰੱਖਿਆ ਗਿਆ ਸੀ। ਜਾਣਕਾਰ ਸੂਤਰਾਂ ਮੁਤਾਬਕ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਵਿਚਾਲੇ ਗੱਲਬਾਤ ਉਤੇ ਪਹਿਲਾਂ ਕਿਸੇ ਤਰ੍ਹਾਂ ਦੀ ਰੋਕ-ਟੋਕ ਨਹੀਂ ਸੀ। ਪਰਸੋਂ ਸ਼ਾਮ ਦੋਵਾਂ ਵਿੱਚ ਸੂਬੇ ਦੀ ਮੌਜੂਦਾ ਸਥਿਤੀ ਤੋਂ ਬਹਿਸ ਹੋ ਗਈ। ਉਮਰ ਅਬਦੁੱਲਾ ਨੇ ਮਹਿਬੂਬਾ ਮੁਫਤੀ ਨੂੰ ਸੂਬੇ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਜੇ ਉਹ ਭਾਜਪਾ ਨਾਲ ਹੱਥ ਨਾ ਮਿਲਾਉਂਦੀ ਤਾਂ ਇਹ ਸਥਿਤੀ ਨਾ ਬਣਦੀ। ਉਨ੍ਹਾਂ ਨੇ ਮਹਿਬੂਬਾ ਮੁਫਤੀ ਉੱਤੇ ਚੀਕਦੇ ਹੋਏ ਕਹਿ ਦਿੱਤਾ ਕਿ ਉਸ ਦੇ ਪਿਤਾ ਮੁਫਤੀ ਮੁਹੰਮਦ ਸਈਦ ਨੇ 2015 ਵਿੱਚ ਮੁੱਖ ਮੰਤਰੀ ਬਣਨ ਲਈ ਭਾਜਪਾ ਨਾਲ ਸਮਝੌਤਾ ਕੀਤਾ ਸੀ। ਮਹਿਬੂਬਾ ਮੁਫਤੀ ਨੇ ਉਮਰ ਅਬਦੁੱਲਾ ਉੱਤੇ ਭਾਜਪਾ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਕਸ਼ਮੀਰ ਵਿੱਚ ਭਾਜਪਾ ਦੇ ਏਜੰਡੇ ਦੇ ਨਾਲ ਖੜੋਤੇ ਹਨ। ਸਭ ਤੋਂ ਪਹਿਲਾਂ ਨੈਸ਼ਨਲ ਕਾਨਫਰੰਸ ਨੇ ਭਾਜਪਾ ਨਾਲ ਨਾਤਾ ਜੋੜਿਆ ਸੀ। ਉਨ੍ਹਾਂ ਉਮਰ ਅਬਦੁੱਲਾ ਨੂੰ ਕਿਹਾ ਕਿ ਡਾਕਟਰ ਫਾਰੂਕ ਅਬਦੁੱਲਾ ਨੇ ਵਾਜਪਾਈ ਨਾਲ ਸਭ ਤੋਂ ਪਹਿਲਾਂ ਹੱਥ ਮਿਲਾਇਆ ਸੀ ਅਤੇ ਉਮਰ ਅਬਦੁੱਲਾ ਨੂੰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿੱਚ ਮੰਤਰੀ ਬਣਵਾਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼