Welcome to Canadian Punjabi Post
Follow us on

29

March 2024
 
ਭਾਰਤ

ਸਿੱਕਮ ਡੈਮੋਕ੍ਰੇਟਿਕ ਫਰੰਟ ਦੇ 10 ਵਿਧਾਇਕ ਭਾਜਪਾ ਨੇ ਤੋੜ ਲਏ

August 14, 2019 10:03 AM

ਨਵੀਂ ਦਿੱਲੀ, 13 ਅਗਸਤ (ਪੋਸਟ ਬਿਊਰੋ)- ਸਿੱਕਮ ਰਾਜ ਦੀ ਮੁੱਖ ਵਿਰੋਧੀ ਪਾਰਟੀ ਸਿੱਕਮ ਡੈਮੋਕ੍ਰੇਟਿਕ ਫਰੰਟ ਦੇ 10 ਵਿਧਾਇਕ ਮੰਗਲਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ। ਸਾਬਕਾ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਸਮੇਤ 4 ਹੋਰ ਵਿਧਾਇਕਾਂ ਨੂੰ ਛੱਡ ਕੇ ਬਾਕੀ ਸਾਰੇ ਵਿਧਾਇਕਾਂ ਨੇ ਦਿੱਲੀ ਆ ਕੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ।
ਭਾਜਪਾ ਦੇ ਕਾਰਜਕਾਰੀ ਚੇਅਰਮੈਨ ਜੇ ਪੀ ਨੱਡਾ ਅਤੇ ਜਨਰਲ ਸਕੱਤਰ ਰਾਮ ਮਾਧਵ ਨੇ ਇਨ੍ਹਾਂ ਸਭ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਹੈ। ਵਰਨਣ ਯੋਗ ਹੈ ਕਿ ਵਿਧਾਨ ਸਭਾ ਚੋਣਾਂ ਵੇਲੇ ਸਿੱਕਮ ਵਿਚ ਭਾਜਪਾ ਅਪਣਾ ਖਾਤਾ ਨਹੀਂ ਖੋਲ੍ਹ ਸਕੀ ਸੀ, ਪਰ ਐਸ ਡੀ ਐਫ ਦੇ 10 ਵਿਧਾਇਕਾਂ ਦੇ ਪਾਰਟੀ ਵਿਚ ਆਉਣ ਨਾਲ ਤਾਕਤ ਵਧੀ ਹੈ। ਸਿੱਕਮ ਡੈਮੋਕ੍ਰੇਟਿਕ ਫਰੰਟ ਨੇ ਸਿੱਕਮ ਵਿਚ 25 ਸਾਲ ਰਾਜ ਕੀਤਾ ਸੀ। ਇਸ ਸਾਲ ਦੀਆਂ ਵਿਧਾਨ ਸਭਾ ਚੋਣਾਂ 2019 ਵਿਚ ਪਵਨ ਕੁਮਾਰ ਚਾਮਲਿੰਗ ਦੀ ਪਾਰਟੀ ਐਸ ਡੀ ਐਫ ਦੇ 15 ਵਿਧਾਇਕ ਜਿੱਤੇ ਸਨ ਅਤੇ ਭਾਜਪਾ ਇਕ ਵੀ ਸੀਟ ਨਹੀਂ ਸੀ ਜਿੱਤ ਸਕੀ। ਅੱਜ ਐਸ ਡੀ ਐਫ ਦੇ 15 ਵਿਚੋਂ 10 ਵਿਧਾਇਕ ਇਸ ਪਾਰਟੀ ਵਿੱਚ ਆਉਣ ਨਾਲ ਭਾਜਪਾ ਇਕੋ ਝਟਕੇ ਦੇ ਨਾਲ ਜ਼ੀਰੋ ਤੋਂ 10 ਹੋ ਗਈ ਹੈ। ਪਵਨ ਚਾਮਲਿੰਗ ਨੇ 1993 ਵਿਚ ਸਿੱਕਮ ਡੈਮੋਕਰੇਟਿਕ ਫਰੰਟ ਬਣਾਇਆ ਸੀ ਅਤੇ ਉਸ ਤੋਂ ਬਾਅਦ 1994, 1999, 2004, 2009, 2014 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੂਰੇ ਬਹੁਮਤ ਨਾਲ ਸਰਕਾਰ ਬਣਾਈ ਸੀ, ਪਰ ਇਸ ਸਾਲ 2019 ਵਿਚ ਵਿਧਾਨ ਸਭਾ ਚੋਣਾਂ ਵਿਚ ਐਸ ਡੀ ਐਫ ਨੂੰ ਹਾਰ ਹੋਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ