Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

20 ਨੂੰ ਚੰਦਰਯਾਨ-2 ਚੰਦਰਮਾ ਦੇ ਪੰਧ ਵਿੱਚ ਪਹੁੰਚੇਗਾ

August 14, 2019 10:05 AM

ਅਹਿਮਦਾਬਾਦ, 13 ਅਗਸਤ (ਪੋਸਟ ਬਿਊਰੋ)- ਭਾਰਤ ਦਾ ਮੂਨ ਮਿਸ਼ਨ ਚੰਦਰਯਾਨ-2 ਇਸ ਮਹੀਨੇ ਦੀ 20 ਤਰੀਕ ਨੂੰ ਚੰਦਰਮਾ ਦੇ ਪੰਧ ਵਿੱਚ ਦਾਖਲ ਹੋ ਜਾਵੇਗਾ। ਉਸ ਤੋਂ ਬਾਅਦ 31 ਅਗਸਤ ਤੱਕ ਚੰਦਰਮਾ ਦੇ ਪੰਧ 'ਚ ਪਰਿਕਰਮਾ ਕਰਦਾ ਰਹੇਗਾ। ਫਿਰ ਚੰਦਰਮਾ ਦੇ ਦੱਖਣੀ ਧਰੁਵ ਵੱਲ ਵਧੇਗਾ ਅਤੇ ਸੱਤ ਸਤੰਬਰ ਨੂੰ ਚੰਦਰਯਾਨ-2 ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰੇਗਾ। ਹਾਲੇ ਤੱਕ ਚੰਦਰਮਾ ਦੇ ਇਸ ਹਿੱਸੇ 'ਚ ਕੋਈ ਉਪਗ੍ਰਹਿ ਨਹੀਂ ਉਤਰਿਆ।
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਕੇ ਸਿਵਾਨ ਨੇ ਕੱਲ੍ਹ ਇਸ ਬਾਰੇ ਪੱਤਰਕਾਰਾਂ ਨੂੰ ਦੱਸਿਆ ਕਿ ਚੰਦਰਯਾਨ-2 ਉਪਗ੍ਰਹਿ ਦੋ ਦਿਨ ਬਾਅਦ ਧਰਤੀ ਦੇ ਪੰਧ ਤੋਂ ਨਿਕਲ ਕੇ ਚੰਦਰਮਾ ਦੇ ਪੰਧ ਵੱਲ ਵਧੇਗਾ। ਧਰਤੀ ਦੇ ਪੰਧ ਤੋਂ ਚੰਦਰਮਾ ਦੇ ਪੰਧ ਵਿਚਕਾਰ ਦੇ ਗਲਿਆਰੇ ਦੀ ਯਾਤਰਾ ਲਗਭਗ ਸੱਤ ਦਿਨਾਂ ਦੀ ਹੋਵੇਗੀ। ਡਾ.ਸਿਵਾਨ ਭਾਰਤੀ ਪੁਲਾੜ ਪ੍ਰੋਗਰਾਮ ਦੇ ਮੋਢੀ ਮੰਨੇ ਜਾਂਦੇ ਡਾ. ਵਿਕਰਮ ਸਾਰਾਭਾਈ ਦੇ ਜਨਮ ਸ਼ਤਾਬਦੀ ਸਮਾਰੋਹ 'ਚ ਹਿੱਸਾ ਲੈਣ ਆਏ ਸਨ। ਡਾ. ਵਿਕਰਮ ਸਾਰਾਭਾਈ ਦੇ ਨਾਂ 'ਤੇ ਹੀ ਚੰਦਰਯਾਨ-2 ਦੇ ਲੈਂਡਰ ਏਅਰਕ੍ਰਾਫਟ ਦਾ ਨਾਂ ਵਿਕਰਮ ਰੱਖਿਆ ਗਿਆ ਹੈ।
ਚੰਦਰਯਾਨ-2 ਦਾ ਵਜ਼ਨ ਲਗਭਗ 3.8 ਟਨ ਹੈ। ਇਸ ਦੇ ਤਿੰਨ ਹਿੱਸੇ ਆਰਬਿਟਰ, ਲੈਂਡਰ ਤੇ ਰੋਵਰ ਹਨ। ਇਸ ਦੀ ਲਾਂਚਿੰਗ 22 ਜੁਲਾਈ ਨੂੰ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ 'ਚ ਡਾ. ਸਤੀਸ਼ ਧਵਨ ਪੁਲਾੜ ਪਲੇਟਫਾਰਮ 'ਚ ਹੋਈ ਸੀ। ਸਿਵਾਨ ਨੇ ਦੱਸਿਆ ਕਿ ਲਾਂਚ ਤੋਂ ਬਾਅਦ ਚੰਦਰਯਾਨ-2 ਦਾ ਧਰਤੀ ਦਾ ਪੰਧ ਪੰਜ ਵਾਰ ਬਦਲਿਆ ਹੈ। ਉਪਗ੍ਰਹਿ ਇਸ ਸਮੇਂ ਧਰਤੀ ਦੀ ਪਰਿਕਰਮਾ ਕਰ ਰਿਹਾ ਹੈ ਅਤੇ 20 ਅਗਸਤ ਨੂੰ ਚੰਦਰਮਾ ਦੇ ਪੰਧ 'ਚ ਪ੍ਰਵੇਸ਼ ਕਰੇਗਾ।' ਉਨ੍ਹਾਂ ਦੱਸਿਆ ਕਿ ਧਰਤੀ ਦੇ ਪੰਧ 'ਚੋਂ ਨਿਕਲਣ ਪਿੱਛੋਂ ਚੰਦਰਮਾ ਦੇ ਪੰਧ 'ਚ ਦਾਖਲ ਹੋਵੇਗਾ। ਇਸ ਨਾਲ 20 ਅਗਸਤ ਤੱਕ ਉਪਗ੍ਰਹਿ ਨੂੰ ਚੰਦਰਮਾ ਦੇ ਪੰਧ ਤੱਕ ਪਹੁੰਚਾਇਆ ਜਾਵੇਗਾ। ਚੰਦਰਮਾ ਦੇ ਪੰਧ 'ਚ ਪਹੁੰਚਣ ਤੋਂ ਬਾਅਦ ਇਕ ਵਾਰ ਫਿਰ ਚੰਦਰਯਾਨ ਦੇ ਪੰਧ 'ਚ ਬਦਲਾਅ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਉਹ ਸੱਤ ਸਤੰਬਰ ਨੂੰ ਆਪਣੀ ਮੰਜ਼ਿਲ ਤੱਕ ਪਹੁੰਚੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ