Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਪੇਟੈਂਟ ਮੈਡੀਸੀਨ ਰੈਗੂਲੇਸ਼ਨਾਂ ਵਿਚ ਤਬਦੀਲੀਆਂ ਦਾ ਐਲਾਨ ਕਰਕੇ ਲਿਬਰਲ ਸਰਕਾਰ ਨੇ ਨੈਸ਼ਨਲ ਫ਼ਾਰਮਾਕੇਅਰ ਪ੍ਰੋਗਰਾਮ ਦੀ ਨੀਂਹ ਰੱਖੀ : ਰੂਬੀ ਸਹੋਤਾ

August 14, 2019 10:50 AM

ਬਰੈਂਪਟਨ, -ਬਰੈਂਪਟਨ ਨੌਰਥ ਦੀ ਪਾਰਲੀਮੈਂਟ ਮੈਂਬਰ ਰੂਬੀ ਸਹੋਤਾ ਫ਼ੈੱਡਰਲ ਲਿਬਰਲ ਸਰਕਾਰ ਵੱਲੋਂ ਪੇਟੈਂਟ ਦਵਾਈਆਂ ਦੇ ਰੈਗੂਲੇਸ਼ਨਾਂ ਵਿਚ ਤਬਦੀਲੀਆਂ ਦਾ ਐਲਾਨ ਕਰਨ 'ਤੇ ਫ਼ਖ਼ਰ ਮਹਿਸੂਸ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਕੈਨੇਡਾ ਵਿਚ ਨੈਸ਼ਨਲ ਫ਼ਾਰਮਾਕੇਅਰ ਪ੍ਰੋਗਰਾਮ ਦੀ ਨੀਂਹ ਰੱਖੀ ਗਈ ਹੈ। 1987 ਵਿਚ ਲਾਗੂ ਹੋਏ ਇਸ ਰੈਗੂਲੇਸ਼ਨ ਦੇ ਸੁਧਾਰ ਨਾਲ ਪੇਟੈਂਟਿਡ ਮੈਡੀਸੀਨ ਪ੍ਰਾਈਸ ਰੀਵਿਊ ਬੋਰਡ (ਪੀਐੱਮਪੀਆਰਬੀ) ਨੂੰ ਕਈ ਅਹਿਮ ਨੁਕਤੇ ਮਿਲਣਗੇ ਜਿਨ੍ਹਾਂ ਨਾਲ ਉਹ ਪੇਟੈਂਟ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਕਰ ਸਕੇਗਾ ਅਤੇ ਇਹ ਦਵਾਈਆਂ ਕੈਨੇਡਾ-ਵਾਸੀਆਂ ਦੀ ਪਹੁੰਚ ਵਿਚ ਆ ਜਾਣਗੀਆਂ। ਅੱਜ ਲੱਖਾਂ ਹੀ ਕੈਨੇਡੀਅਨ ਅਤੇ ਬਰੈਂਪਟਨ-ਵਾਸੀ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ, ਕਈ ਜਨ-ਲੇਵਾ ਬੀਮਾਰੀਆਂ ਤੋਂ ਬਚਣ ਲਈ ਅਤੇ ਹੋਰ ਬਹੁਤ ਸਾਰੀਆਂ ਬੀਮਾਰੀਆਂ ਦੇ ਇਲਾਜ ਲਈ ਡਾਕਟਰਾਂ ਵੱਲੋਂ ਸੁਝਾਈਆਂ ਗਈਆਂ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਦੇ ਲਈ ਸਾਰੀ ਦੁਨੀਆਂ ਦੇ ਦੇਸ਼ਾਂ ਨਾਲੋਂ ਵਧੇਰੇ ਕੀਮਤ ਅਦਾ ਕਰਨੀ ਪੈਂਦੀ ਹੈ। ਪਿਛਲੇ ਸਾਲ ਦੇ ਅੰਕੜਿਆਂ ਅਨੁਸਾਰ ਇਕ ਮਿਲੀਅਨ ਤੋਂ ਵਧੇਰੇ ਕੈਨੇਡਾ-ਵਾਸੀਆਂ ਨੂੰ ਇਨ੍ਹਾਂ ਜ਼ਰੂਰੀ ਦਵਾਈਆਂ ਦੇ ਲਈ ਆਪਣੇ ਖਾਣੇ ਅਤੇ ਸਰਦੀਆਂ ਵਿਚ ਹੀਟਰਾਂ ਦੀ ਵਰਤੋਂ ਨੂੰ ਸੀਮਤ ਕਰਨਾ ਪਿਆ। ਏਸੇ ਲਈ ਕੈਨੇਡਾ ਦੀ ਫ਼ੈੱਡਰਲ ਸਰਕਾਰ ਸਾਰੇ ਕੈਨੇਡੀਅਨਾਂ ਲਈ ਅਜਿਹੀਆਂ ਮਹਿੰਗੀਆਂ ਦਵਾਈਆਂ ਦੀਆਂ ਕੀਮਤਾਂ ਨੂੰ ਘਟਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਿਆਂ ਕਰਦਿਆਂ ਹੋਇਆਂ ਲੋੜੀਂਦੇ ਕਦਮ ਉਠਾ ਰਹੀ ਹੈ।
ਇਸ ਦੇ ਲਈ ਪਹਿਲੇ ਕਦਮ ਵਜੋਂ ਰੈਗੂਲੇਸ਼ਨਾਂ ਵਿਚ ਕੀਤੀਆਂ ਗਈਆਂ ਇਹ ਤਬਦੀਲੀਆਂ ਉਨ੍ਹਾਂ ਦੇਸ਼ਾਂ ਦੇ ਸਮੂਹ ਨੂੰ ਬਦਲਣਗੀਆਂ ਜਿਨ੍ਹਾਂ ਦੇ ਨਾਲ ਇਨ੍ਹਾਂ ਦਵਾਈ ਦੀ ਕੀਮਤ ਫਿਕਸ ਕਰਨ ਸਮੇਂ ਮੁਕਾਬਲਾ ਕੀਤਾ ਜਾਂਦਾ ਹੈ ਅਤੇ ਅੱਗੋਂ ਭਵਿੱਖ ਵਿਚ ਆਬਾਦੀ, ਅਰਥਚਾਰੇ ਅਤੇ ਹੈੱਲਥਕੇਅਰ ਵਰਗੇ ਸੂਚਕਾਂ ਨੂੰ ਲੈ ਕੇ ਇਹ ਮੁਕਾਬਲਾ ਉਨ੍ਹਾਂ ਦੇਸ਼ਂਾਂ ਨਾਲ ਕੀਤਾ ਜਾਏਗਾ ਜੋ ਕੈਨੇਡਾ ਨਾਲ ਸਮਾਨਤਾ ਰੱਖਦੇ ਹੋਣ। ਦੂਸਰਾ, ਇਹ ਤਬਦੀਲੀਆਂ ਪੇਟੈਂਟਿਡ ਮੈਡੀਸੀਨ ਪ੍ਰਾਈਸ ਰੀਵਿਊ ਬੋਰਡ (ਪੀਐੱਮਪੀਆਰਬੀ) ਲਈ ਕੈਨੇਡਾ ਵਿਚ ਇਨ੍ਹਾਂ ਦਵਾਈਆਂ ਦੀ ਅਸਲੀ ਮਾਰਕੀਟ ਪ੍ਰਾਈਸ ਮੁਹੱਈਆ ਕਰਵਾਉਣਗੀਆਂ ਅਤੇ ਦਵਾਈਆਂ ਦੀਆਂ ਕੰਪਨੀਆਂ ਵੱਲੋਂ ਵਧਾਈ ਜਾਣ ਵਾਲੀ ‘ਸਟਿੱਕਰ-ਪ੍ਰਾਈਸ‘ ਨਹੀਂ। ਇਸ ਦੇ ਬਾਰੇ ਤੀਸਰੇ ਤੇ ਆਖ਼ਰੀ ਕਦਮ ਵਜੋਂ ਇਹ ਤਬਦੀਲੀਆਂ ਪੇਟੈਂਟਿਡ ਮੈਡੀਸੀਨ ਪ੍ਰਾਈਸ ਰੀਵਿਊ ਬੋਰਡ ਲਈ ਯਕੀਨੀ ਬਣਾਉਣਗੀਆਂ ਕਿ ਦਵਾਈ ਦੀ ਕੀਮਤ ਰੋਗੀ ਦੀ ਜਿ਼ੰਦਗੀ ਲਈ ਵਾਜਬ ਹੋਵੇ।
ਸਰਕਾਰ ਵੱਲੋਂ ਲਏ ਜਾ ਰਹੇ ਉਪਰੋਕਤ ਕਦਮ ਜੋ ਫ਼ੈੱਡਰਲ ਸਰਕਾਰ ਉਠਾ ਰਹੀ ਹੈ, ਕੈਨੇਡਾ ਦੀ ਨੈਸ਼ਨਲ ਫ਼ਾਰਮਾਕੇਅਰ ਪਾਲਿਸੀ ਲਈ ਨੀਂਹ-ਪੱਥਰ ਸਾਬਤ ਹੋਣਗੇ। ਇਸ ਦੇ ਨਾਲ ਸਾਰੇ ਕੈਨੇਡਾ-ਵਾਸੀ ਆਪਣੀ ਲੋੜ ਅਨੁਸਾਰ ਦਵਾਈਆਂ ਵਾਜਬ ਕੀਮਤਾਂ ‘ਤੇ ਪ੍ਰਾਪਤ ਕਰ ਸਕਣਗੇ।
ਇਸ ਦੇ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਹੋਇਆਂ ਰੂਬੀ ਸਹੋਤਾ ਨੇ ਕਿਹਾ,“ਜਦੋਂ ਮੈਂ ਬਰੈਂਪਟਨ-ਵਾਸੀਆਂ ਅਤੇ ਖ਼ਾਸ ਕਰਕੇ ਉਮਰ ਦੇ ਆਖ਼ਰੀ ਪੜਾਅ ਵੱਲ ਵੱਧ ਰਹੇ ਆਪਣੇ ਸਤਿਕਾਰਯੋਗ ਸੀਨੀਅਰਾਂ ਨਾਲ ਗੱਲ ਕਰਦੀ ਹਾਂ ਤਾਂ ਫ਼ੈੱਡਰਲ ਸਰਕਾਰ ਵੱਲੋਂ ਨੈਸ਼ਨਲ ਫ਼ਾਰਮਾਕੇਅਰ ਪ੍ਰੋਗਰਾਮ ਨੂੰ ਸ਼ੁਰੂ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਅਹਿਮੀਅਤ ਸਾਹਮਣੇ ਆੳਂਦੀ ਹੈ। ਡਾਕਟਰਾਂ ਵੱਲੋਂ ਦਰਸਾਈਆਂ ਗਈਆਂ ਦਵਾਈਆਂ ਦੀਆਂ ਕੀਮਤਾਂ ਨੂੰ ਘਟਾਉਣ ਲਈ ਸਰਕਾਰ ਦਾ ਇਹ ਸੱਭ ਤੋਂ ਵੱਡਾ ਕਦਮ ਹੈ ਅਤੇ ਇਸ ਤਰ੍ਹਾਂ ਇਹ ਦਵਾਈਆਂ ਕੈਨੇਡਾ-ਵਾਸੀਆਂ ਦੀ ਪਹੁੰਚ ਵਿਚ ਆ ਜਾਣਗੀਆਂ। ਫ਼ੈੱਡਰਲ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਅਹਿਮ ਕਦਮ ਦੇਸ਼ ਵਿਚ ਨੈਸ਼ਨਲ ਫ਼ਾਰਮਾਕੇਅਰ ਪ੍ਰੋਗਰਾਮ ਦੀ ਨੀਂਹ ਰੱਖੇਗਾ।”

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ