Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਭਾਰਤ ਵੱਲੋਂ ਹਾਂਗਕਾਂਗ ਜਾਣ ਵਾਲੇ ਯਾਤਰੀਆਂ ਨੂੰ ਚੇਤਾਵਨੀ ਜਾਰੀ

August 15, 2019 09:14 AM

ਹਾਂਗਕਾਂਗ, 14 ਅਗਸਤ (ਪੋਸਟ ਬਿਊਰੋ)- ਪ੍ਰਦਰਨਕਾਰੀਆਂ ਦੇ ਵਿਰੋਧ ਕਾਰਨ ਹਾਂਗਕਾਂਗ ਅੰਤਰਰਾਸ਼ਟਰੀ ਏਅਰਪੋਰਟ ਤੋਂ ਕੱਲ੍ਹ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਏਅਰਪੋਰਟ ਦੀ ਵੈਬਸਾਈਟ ਉੱਤੇ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਹਾਂਗਕਾਂਗ ਅੰਤਰਰਾਸ਼ਟਰੀ ਏਅਰਪੋਰਟ ਦੀ ਕਾਰਜ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਇਥੋਂ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਬਿਆਨ ਵਿੱਚ ਸਾਰੇ ਯਾਤਰੀਆਂ ਨੂੰ ਜਲਦੀ ਟਰਮੀਨਲ ਦੀ ਇਮਾਰਤ ਤੋਂ ਜਾਣ ਲਈ ਕਿਹਾ ਗਿਆ ਹੈ। ਇਸ ਬਿਆਨ ਵਿੱਚ ਇਸ ਗੱਲ ਨੂੰ ਸਪੱਸ਼ਟ ਨਹੀਂ ਕੀਤਾ ਗਿਆ ਕਿ ਆਉਣ ਵਾਲੀਆਂ ਉਡਾਣਾਂ ਦੀ ਸਥਿਤੀ ਕੀ ਹੈ।
ਚੀਨ ਵਿਰੋਧੀ ਲੋਕਤੰਤਰ ਸਮਰਥਕ ਪ੍ਰਦਰਸ਼ਨਕਾਰੀ ਪਿਛਲੇ ਦੋ ਦਿਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਏਅਰਪੋਰਟ 'ਤੇ ਡਟੇ ਹੋਏ ਹਨ ਅਤੇ ਪ੍ਰਦਰਸ਼ਨ ਕਰ ਰਹੇ ਹਨ। ਕਈ ਪ੍ਰਦਰਸ਼ਨਕਾਰੀ ਮੇਨ ਹਾਲ ਦੇ ਸੁਰੱਖਿਆ ਦਰਵਾਜ਼ੇ 'ਤੇ ਬੈਠ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਦੋਵੇਂ ਟਰਮੀਨਲਾਂ ਉੱਤੇ ਯਾਤਰੀਆਂ ਦੇ ਇੰਟਰੀ ਦਰਵਾਜ਼ੇ ਤੱਕ ਪਹੁੰਚਣ ਦਾ ਰਾਹ ਰੋਕ ਦਿੱਤਾ।
ਇਸ ਦੌਰਾਨ ਭਾਰਤ ਨੇ ਹਾਂਗਕਾਂਗ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਯਾਤਰਾ ਸਲਾਹ ਜਾਰੀ ਕੀਤੀ ਹੈ ਤੇ ਇਹ ਕਦਮ ਏਸ਼ੀਆ ਦੇ ਇਸ ਕੇਂਦਰ ਵਿੱਚ ਲੋਕਤੰਤਰ ਸਮਰਥਕ ਪ੍ਰਦਰਸ਼ਨਾਂ ਨਾਲ ਜਹਾਜ਼ ਸੇਵਾ ਪ੍ਰਭਾਵਿਤ ਹੋਣ ਦੀ ਵਜ੍ਹਾ ਨਾਲ ਚੁੱਕਿਆ ਗਿਆ ਹੈ। ਹਾਂਗਕਾਂਗ ਵਿੱਚ ਭਾਰਤੀ ਵਪਾਰ ਕੌਂਸਲੇਟ ਨੇ ਕਿਹਾ, ‘ਹਾਂਗਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ 12 ਅਗਸਤ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੀ ਵਜ੍ਹਾ ਨਾਲ ਸੇਵਾਵਾਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹਨ।' ਕੌਂਸਲੇਟ ਦੀ ਸਾਈਟ 'ਤੇ ਦਿੱਤੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਹਾਂਗਕਾਂਗ ਵਿੱਚ ਪਹਿਲਾਂ ਤੋਂ ਮੌਜੂਦ ਤੇ ਉਥੇ ਜਾਣ ਵਾਲੇ ਭਾਰਤੀ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਜਦ ਤੱਕ ਹਵਾਈ ਅੱਡੇ 'ਤੇ ਕੰਮ ਆਮ ਨਹੀਂ ਹੋ ਜਾਂਦਾ, ਉਹ ਪਰੇਸ਼ਾਨੀ ਤੋਂ ਬਚਣ ਲਈ ਬਦਲ ਮਾਰਗਾਂ ਹੇਤੂ ਹਵਾਬਾਜ਼ੀ ਕੰਪਨੀਆਂ ਦੇ ਸੰਪਰਕ ਵਿੱਚ ਰਹਿਣ।'

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ