Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਹਾਂਗ ਕਾਂਗ ਦੀ ਆਗੂ ਲੇਮ ਨੇ ਕਿਹਾ: ਖਿੱਲਰਨ ਦੇ ਰਸਤੇ ਉੱਤੇ ਹੈ ਦੇਸ਼

August 15, 2019 09:15 AM

ਹਾਂਗਕਾਂਗ, 14 ਅਗਸਤ (ਪੋਸਟ ਬਿਊਰੋ)- ਹਾਂਗਕਾਂਗ ਵਿੱਚ ਲੋਕਤੰਤਰ ਸਮਰਥਕਾਂ ਦਾ ਪ੍ਰਦਰਸ਼ਨ ਖਤਮ ਨਹੀਂ ਹੋ ਰਿਹਾ ਅਤੇ ਕੱਲ੍ਹ ਲਗਾਤਾਰ ਦੂਸਰੇ ਦਿਨ ਪ੍ਰਦਰਸ਼ਨਕਾਰੀਆਂ ਨੇ ਇਥੇ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਘਿਰਾਓ ਕੀਤਾ। ਇਸ ਕਾਰਨ ਜ਼ਿਆਦਾਤਰ ਉਡਾਣਾਂ ਨੂੰ ਰੱਦ ਕਰਨਾ ਪਿਆ।
ਇਸ ਦੌਰਾਨ ਹਾਂਗਕਾਂਗ ਦੀ ਪ੍ਰਮੁੱਖ ਪ੍ਰਸ਼ਾਸਕ ਕੈਰੀ ਲੇਮ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਹੈ ਕਿ ਹਾਲਾਤ ਏਦਾਂ ਦੇ ਰਸਤੇ ਉਤੇ ਵਧ ਰਹੇ ਹਨ, ਜਿੱਥੋਂ ਵਾਪਸ ਮੁੜਨ ਦੇ ਰਸਤੇ ਬੰਦ ਹੋ ਜਾਣਗੇ। ਦੇਸ਼ ਖਿੱਲਰਨ ਦੇ ਰਸਤੇ 'ਤੇ ਚੱਲ ਰਿਹਾ ਹੈ। ਚੀਨ ਦੀ ਸਮਰਥਕ ਮੰਨੀ ਜਾਣ ਵਾਲੀ ਕੈਰੀ ਲੇਮ ਨੇ ਕੱਲ੍ਹ ਸਵੇਰੇ ਭਾਵੁਕ ਅੰਦਾਜ਼ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਲੇਮ ਨੇ ਕਿਹਾ, ਬੀਤੇ ਹਫਤੇ ਹਾਂਗਕਾਂਗ ਦੇ ਹਾਲਾਤ ਦੇਖ ਕੇ ਮੈਨੂੰ ਚਿੰਤਾ ਹੋਈ ਹੈ, ਕਿਉਂਕਿ ਅਸੀਂ ਅਜਿਹੇ ਰਸਤੇ ਵੱਲ ਵਧ ਰਹੇ ਹਾਂ। ਪ੍ਰਦਰਸ਼ਨਕਾਰੀ ਲੈਮ ਦਾ ਅਸਤੀਫਾ ਮੰਗ ਰਹੇ ਹਨ, ਪਰ ਉਨ੍ਹਾਂ ਨੇ ਇਸ ਤੋਂ ਸਪੱਸ਼ਟ ਇਨਕਾਰ ਕੀਤਾ ਹੈ। ਲੈਮ ਦੀਆਂ ਗੱਲਾਂ ਦਾ ਪ੍ਰਦਰਸ਼ਨਕਾਰੀਆਂ 'ਤੇ ਕੋਈ ਪ੍ਰਭਾਵ ਨਹੀਂ ਦਿਸਿਆ ਅਤੇ ਦੁਪਹਿਰ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਨੇ ਫਿਰ ਹਵਾਈ ਅੱਡੇ ਨੂੰ ਘੇਰ ਲਿਆ, ਜਿਸ ਤੋਂ ਲਗਾਤਾਰ ਦੂਸਰੇ ਦਿਨ ਸੈਂਕੜੇ ਉਡਾਣਾਂ ਪ੍ਰਭਾਵਤ ਰਹੀਆਂ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਭਾਲਣ ਲਈ ਮਿਰਚ ਪਾਊਡਰ ਦੀ ਵਰਤੋਂ ਕੀਤੀ। ਕਿਤੇ-ਕਿਤੇ ਪੁਲਸ ਨੇ ਲਾਠੀਚਾਰਜ ਕੀਤਾ। ਪ੍ਰਦਰਸ਼ਨ ਦੇ ਕਾਰਨ ਉਡਾਣਾਂ ਬੇਸ਼ੱਕ ਪ੍ਰਭਾਵਤ ਹੋ ਰਹੀਆਂ ਹਨ, ਪਰੰਤੂ ਮੁਸ਼ਕਲ ਵਿੱਚ ਫਸੇ ਬਹੁਤ ਸਾਰੇ ਯਾਤਰੀਆਂ ਦੇ ਸਮਰਥਨ ਵਿੱਚ ਹਨ। ਹਾਂਗਕਾਂਗ ਵਿੱਚ ਉਡਾਣਾਂ ਰੱਦ ਹੋਣ ਦੇ ਕਾਰਨ ਇਥੇ ਸਥਿਤ ਭਾਰਤੀ ਦੂਤਘਰ ਨੇ ਆਪਣੇ ਯਾਤਰੀਆਂ ਦੇ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਅਮਰੀਕੀ ਸੰਸਦ ਮੈਂਬਰ ਨੈਂਸੀ ਪੇਲੋਸੀ ਨੇ ਹਾਂਗਕਾਂਗ ਵਿੱਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ