Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ
 
ਪੰਜਾਬ

ਕਿਸਾਨਾਂ, ਦਲਿਤਾਂ, ਉਦਯੋਗਾਂ ਨੂੰ ਕਰਜ਼ਾ ਦੇਣ ਉੱਤੇ ਪੰਜਾਬ ਦੀਆਂ ਬੈਂਕਾਂ ਵੱਲੋਂ ਅਣ-ਐਲਾਨੀ ਪਾਬੰਦੀ

August 15, 2019 09:16 AM

ਜਲੰਧਰ, 14 ਅਗਸਤ (ਪੋਸਟ ਬਿਊਰੋ)- ਪੰਜਾਬ ਵਿੱਚ ਵੱਖ-ਵੱਖ ਬੈਂਕਾਂ ਨੇ ਇਸ ਰਾਜ ਦੇ ਲੋਕਾਂ ਵੱਲੋਂ ਜਮ੍ਹਾਂ ਰਕਮਾਂ ਨੂੰ ਵਧਾਉਣ ਦੀ ਦੌੜ ਲਾਈ ਪਈ ਹੈ, ਪਰ ਕਿਸਾਨਾਂ ਤੇ ਹੋਰ ਲੋੜਵੰਦਾਂ ਨੂੰ ਕਰਜ਼ੇ ਦੇਣ ਤੋਂ ਹੱਥ ਖਿੱਚ ਲਏ ਹਨ। ਕਿਸਾਨਾਂ, ਅਨੁਸੂਚਿਤ ਜਾਤੀਆਂ, ਛੋਟੇ ਉਦਯੋਗਾਂ ਜਾਂ ਲੋਕਾਂ ਲਈ ਰਿਹਾਇਸ਼ੀ ਕਰਜ਼ੇ ਦੀ ਕਟੌਤੀ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੈਂਕਾਂ ਨੇ ਜੂਨ 2019 ਤੱਕ ਦੇ ਵਿੱਤੀ ਸਾਲ ਵਿੱਚ ਸੂਬੇ ਵਿੱਚੋਂ 8.18 ਫੀਸਦੀ ਦੇ ਵਾਧੇ ਨਾਲ 3,79,646 ਕਰੋੜ ਰੁਪਏ ਜਮ੍ਹਾ ਕਰਮਾਂ ਵਧਾ ਲਈਆਂ, ਪਰ ਸੀ ਡੀ ਰੇਸ਼ੋ (ਕ੍ਰੈਡਿਟ ਡਿਪਾਜ਼ਿਟ ਅਨੁਪਾਤ) ਦੇ ਵਿੱਚ 9.33 ਫੀਸਦੀ ਗਿਰਾਵਟ ਆ ਗਈ ਹੈ। ਸਾਲ 2018 ਵਿੱਚ ਕ੍ਰੈਡਿਟ ਡਿਪਾਜ਼ਿਟ ਅਨੁਪਾਤ 71.83 ਫੀਸਦੀ ਸੀ, ਜੋ ਇਸ ਜੂਨ ਦੇ ਅੰਤ ਤੱਕ ਡਿਗ ਕੇ 62.51 ਫੀਸਦੀ ਰਹਿ ਗਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੀਆਂ ਬੈਂਕਾਂ ਨਾਲ ਇਸ ਪੱਖ ਤੋਂ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਬੈਂਕਾਂ ਦੀ ਬੈਠਕ ਬੁਲਾ ਕੇ ਇਸ ਦੀ ਸਮੀਖਿਆ ਕਰਨ ਅਤੇ ਸੀ ਡੀ ਰੇਸ਼ੋ ਦੀ ਗਿਰਾਵਟ ਦੇ ਕਾਰਨ ਜਾਣਨ ਲਈ ਕਿਹਾ ਹੈ। ਕੱਲ੍ਹ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਬੈਂਕਾਂ ਦੀ ਤਿਮਾਹੀ ਸਮੀਖਿਆ ਬੈਠਕ ਦੇ ਸ਼ੁਰੂ ਵਿੱਚ ਹੀ ਪੰਜਾਬ ਸਰਕਾਰ ਨੇ ਇਹ ਮੁੱਦਾ ਚੁੱਕ ਲਿਆ। ਪੰਜਾਬ ਦੇ ਵਿੱਤ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਅਨਿਰੁੱਧ ਤਿਵਾੜੀ ਨੇ ਓਥੇ ਮੌਜੂਦ ਸਾਰੀਆਂ ਬੈਂਕਾਂ ਦੇ ਸੀਨੀਅਰ ਅਫਸਰਾਂ ਨੂੰ ਪੁੱਛਿਆ ਕਿ ਕ੍ਰੈਡਿਟ ਡਿਪਾਜ਼ਿਟ ਦੇ ਵਿਕਾਸ ਵਿੱਚ ਗਿਰਾਵਟ ਦੇ ਕੀ ਕਾਰਨ ਹਨ ਤਾਂ ਅਧਿਕਾਰੀਆਂ ਨੇ ਚੁੱਪ ਵੱਟ ਲਈ। ਕਾਰਪੋਰੇਸ਼ਨ ਬੈਂਕ, ਇੰਡੀਆ ਓਵਰਸੀਜ਼, ਸਿੰਡੀਕੇਟ ਬੈਂਕ ਆਦਿ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਕਿ ਕਰਜ਼ੇ ਦੇਣ ਦੇ ਰਿਸਕ ਕਾਰਨ ਕੁਝ ਪਾਬੰਦੀਆਂ ਬੈਂਕਾਂ ਨੇ ਲਾਈਆਂ ਹਨ।
ਬੈਂਕਾਂ ਵੱਲੋਂ ਦਿੱਤੇ ਗਏ ਵੇਰਵੇ ਅਨੁਸਾਰ ਪੰਜਾਬ ਦੇ ਬੈਂਕ ਹਰ ਸਾਲ ਜਮ੍ਹਾ ਕਰਜ਼ਾ ਤੋਂ ਬਾਅਦ ਇੱਕ ਲੱਖ ਕਰੋੜ ਤੋਂ ਵੱਧ ਰਾਸ਼ੀ ਬਚਾ ਰਹੇ ਹਨ। ਸਾਲ 2018 ਦੇ ਜੂਨ ਤੱਕ ਬੈਂਕਾਂ ਨੇ ਖੇਤੀ ਖੇਤਰ ਨੂੰ 71813 ਕਰੋੜ ਰੁਪਏ ਕਰਜ਼ਾ ਦਿੱਤਾ ਸੀ, ਜੋ ਇਸ ਜੂਨ 2019 ਤੱਕ ਛੇ ਫੀਸਦੀ ਗਿਰਾਵਟ ਨਾਲ 67537 ਕਰੋੜ 'ਤੇ ਆ ਗਿਆ। ਪਬਲਿਕ ਸੈਕਟਰ ਬੈਂਕਾਂ ਦੀ ਇਹ ਗਿਰਾਵਟ 15.44 ਫੀਸਦੀ ਹੈ। ਕਮਜ਼ੋਰ ਤਬਕੇ ਨੂੰ ਦਿੱਤੇ ਜਾਂਦੇ ਕਰਜ਼ੇ ਵਿੱਚ 16.28 ਫੀਸਦੀ ਦੀ ਗਿਰਾਵਟ ਆਈ ਹੈ। ਜੂਨ 2018 ਤੱਕ ਕਮਜ਼ੋਰ ਤਬਕਿਆਂ ਨੂੰ 41891 ਕਰੋੜ ਰੁਪਏ ਕਾਰੋਬਾਰ ਆਦਿ ਲਈ ਦਿੱਤੇ ਗਏ ਸਨ, ਪਰ ਇਸ ਸਾਲ ਜੂਨ ਤੱਕ ਇਹ ਘੱਟ ਕਰ ਕੇ 28976 ਕਰੋੜ ਤੱਕ ਰਹਿ ਗਏ ਹਨ। ਇਸੇ ਤਰ੍ਹਾਂ ਐਸ ਸੀ ਵਰਗ ਦੇ ਲੋਕਾਂ ਨੂੰ ਇੱਕ ਸਾਲ ਲਈ ਦਿੱਤੀ ਜਾਂਦੀ ਕਰਜ਼ੇ ਦੀ ਰਕਮ 25.34 ਫੀਸਦੀ ਘੱਟ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਅਵਾਸ ਯੋਜਨਾ ਬਾਰੇ ਬੈਂਕ 1,20,586 ਅਰਜ਼ੀਆਂ ਆਪਣੇ ਕੋਲ ਰੱਖੀ ਬੈਠਾ ਹੈ ਤੇ ਇਸ ਸਾਲ ਸਿਰਫ 19 ਅਪਲਾਈ ਕਰਨ ਵਾਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ 31543 ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ