Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮੋਰਿੰਡਾ ਸ਼ੂਗਰ ਮਿੱਲ ਵਿੱਚ ਘਪਲੇਬਾਜ਼ੀ ਦਾ ਮਾਮਲਾ ਫਿਰ ਉਠਿਆ

August 15, 2019 09:16 AM

ਚੰਡੀਗੜ੍ਹ, 14 ਅਗਸਤ (ਪੋਸਟ ਬਿਊਰੋ)- ਮੋਰਿੰਡਾ ਕੋਆਪ੍ਰੇਟਿਵ ਸ਼ੂਗਰ ਮਿੱਲ ਵਿੱਚ ਤਿੰਨ ਸਾਲ ਪਹਿਲਾਂ ਖੰਡ ਦੀ ਸੇਲ ਵਿੱਚ ਹੋਏ ਘਪਲੇ ਕਾਰਨ ਕਰੋੜਾਂ ਰੁਪਏ ਦੇ ਨੁਕਸਾਨ ਦੀ ਰਿਕਵਰੀ ਅਤੇ ਦੋਸ਼ੀ ਅਧਿਕਾਰੀਆਂ ਦੇ ਵਿਰੁੱਧ ਕਾਰਵਾਈ ਦਾ ਮਾਮਲਾ ਇਕ ਵਾਰ ਫਿਰ ਉਠ ਖੜਾ ਹੋਇਆ ਹੈ। ਇਸ ਮਾਮਲੇ ਦੀ ਕਈ ਵਾਰ ਹੋਈ ਜਾਂਚ ਵਿੱਚ ਆਪਸੀ ਵਿਰੋਧ ਵਾਲੀਆਂ ਰਿਪੋਰਟਾਂ ਦੇ ਕਾਰਨ ਅਜੇ ਤੱਕ ਨਾ ਨੁਕਸਾਨ ਦੀ ਰਿਕਵਰੀ ਹੋ ਸਕੀ ਹੈ ਅਤੇ ਨਾ ਹੀ ਨਿਯਮਾਂ ਅਤੇ ਨਿਰਦੇਸ਼ਾਂ ਦੇ ਅਨੁਸਾਰ ਕਸੂਰਵਾਰ ਮਿੱਲ ਅਧਿਕਾਰੀਆਂ ਦੇ ਵਿਰੁੱਧ ਕਾਰਵਾਈ ਹੋਈ ਹੈ।
ਕੋਆਪਰੇਟਿਵ ਵਿਭਾਗ ਦੇ ਵਿੱਤ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ ਵਿੱਚ ਫਤਹਿਗੜ੍ਹ ਸਾਹਿਬ ਜ਼ਿਲੇ ਦੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਨਡਿਆਲੀ ਨੇ ਮਾਮਲਾ ਉਠਾਉਂਦੇ ਹੋਏ ਘਪਲੇ ਵਿੱਚ ਹੋਏ ਨੁਕਸਾਨ ਦੀ ਰਿਕਵਰੀ ਕਰਨ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਨਿਯਮ ਅਨੁਸਾਰ ਸਖਤ ਕਾਰਵਾਈ ਦੇ ਨਾਲ ਦੋਸ਼ੀ ਅਧਿਕਾਰੀਆਂ ਨੂੰ ਦੂਸਰੀ ਜਗ੍ਹਾ ਤਬਦੀਲ ਕਰਨ ਦੀ ਮੰਗ ਕੀਤੀ ਹੈ। ਇਸ ਸਿ਼ਕਾਇਤ ਦੀ ਇਕ ਕਾਪੀ ਮੁੱਖ ਮੰਤਰੀ ਦਫਤਰ ਨੂੰ ਭੇਜੀ ਗਈ ਹੈ। ਨਡਿਆਲੀ ਨੇ ਦੱਸਿਆ ਕਿ ਸ਼ੂਗਰਫੈਡ ਵੱਲੋਂ ਘਪਲੇ ਦੀ ਜਾਂਚ ਦੀ ਨਵੰਬਰ 2016 ਦੀ ਰਿਪੋਰਟ ਵਿੱਚ ਨੁਕਸਾਨ ਦੀ ਰਕਮ 297.60 ਲੱਖ ਮੰਨ ਕੇ ਇਸ ਦੀ ਰਿਕਵਰੀ ਮਿੱਲ ਦੇ ਛੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਕੀਤੇ ਜਾਣ ਦੀ ਸਿਫਾਰਸ਼ ਕੀਤੀ ਗਈ ਸੀ। ਇਸ ਰਿਪੋਰਟ ਉਤੇ ਸ਼ੂਗਰਫੈਡ ਮੈਨੇਜਮੈਂਟ ਨੇ ਭੋਗਪੁਰ ਸ਼ੂਗਰ ਮਿੱਲ ਦੇ ਡਾਇਰੈਕਟਰ ਬੀ ਐਸ ਗਿੱਲ ਤੋਂ ਰਿਪੋਰਟ ਮੰਗੀ ਤਾਂ ਨੁਕਸਾਨ ਦੀ ਰਕਮ 38.46 ਲੱਖ ਰੁਪਏ ਮੰਨੀ ਗਈ। ਇਸ ਸਾਲ ਸਤੰਬਰ ਵਿੱਚ ਗਿੱਲ ਅਤੇ ਸ਼ੂਗਰਫੈਡ ਦੇ ਏ ਏ ਓ ਨੇ ਉਸ ਘਪਲੇਬਾਜ਼ੀ 'ਤੇ ਭੇਜੀ ਸਾਂਝੀ ਰਿਪੋਰਟ ਵਿੱਚ ਨੁਕਸਾਨ ਦੀ ਰਕਮ 1,47,81,311 ਰੁਪਏ ਮਿਥੀ ਅਤੇ ਰਿਕਵਰੀ ਅੱਠ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਕਰਨ ਦੀ ਸਿਫਾਰਸ਼ ਕੀਤੀ ਹੈ। ਸ਼ਿਕਾਇਤ ਦੇ ਮੁਤਾਬਕ ਇਸ ਰਿਪੋਰਟ ਮਗਰੋਂ ਰਜਿਸਟਰਾਰ ਕੋਆਪ੍ਰੇਟਿਵ ਸੁਸਾਇਟੀਜ਼ ਨੇ ਮਾਰਚ 2019 ਵਿੱਚ ਨਵੀਂ ਜਾਂਚ ਰਿਪੋਰਟ ਜਾਰੀ ਕੀਤੀ, ਜੋ ਅਸਲ ਵਿੱਚ ਉਸ ਸਾਂਝੀ ਜਾਂਚ ਰਿਪੋਰਟ ਦੇ ਆਧਾਰ 'ਤੇ ਬਣਾਈ ਗਈ ਸੀ ਅਤੇ ਤਿੰਨ ਮੈਂਬਰੀ ਪਹਿਲੀ ਜਾਂਚ ਕਮੇਟੀ ਦੀ ਨਵੰਬਰ 2016 ਦੀ ਰਿਪੋਰਟ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਸੀ। ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਕਤ ਘਪਲੇਬਾਜ਼ੀ ਵਿੱਚ ਜਾਂਚ ਰਿਪੋਰਟਾਂ ਦੇ ਦੋਸ਼ੀ ਨਿਕਲੇ ਡਾਇਰੈਕਟਰ ਕੰਵਲਜੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਨਵਾਂ ਸ਼ਹਿਰ ਸ਼ੂਗਰ ਮਿੱਲ ਵਿੱਚ ਬਦਲਿਆ ਗਿਆ ਸੀ, ਨੂੰ ਵਾਪਸ ਮੋਰਿੰਡ ਸ਼ੂਗਰ ਮਿੱਲ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਹੈ, ਜਿਥੇ ਇਸ ਨੇ ਘਪਲਾ ਕੀਤਾ ਸੀ ਅਤੇ ਰਿਪੋਰਟਾਂ ਵਿੱਚ ਦੋਸ਼ੀ ਪਾਏ ਗਏ ਏ ਏ ਓ ਹਰਭਜਨ ਸਿੰਘ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਦੇ ਬਾਅਦ ਫਿਰ ਤੋਂ ਨੌਕਰੀ ਉੱਤੇ ਰੱਖ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ