Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪੰਜਾਬ ਵਿੱਚ ਸਵਾ ਦੋ ਸਾਲ ਵਿੱਚ ਪੁਲਸ ਹਿਰਾਸਤ ਵਿੱਚ 13 ਮੌਤਾਂ

August 15, 2019 09:18 AM

ਚੰਡੀਗੜ੍ਹ, 14 ਅਗਸਤ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਅੱਜ ਤੱਕ ਵੱਖ-ਵੱਖ ਜ਼ਿਲਿਆਂ 'ਚ ਪੁਲਸ ਹਿਰਾਸਤ ਦੌਰਾਨ 13 ਵਿਅਕਤੀਆਂ ਦੀ ਮੌਤ ਹੋਈ ਹੈ। ਇਨ੍ਹਾਂ ਵਿੱਚੋਂ ਸੱਤਾਂ ਨੇ ਹਿਰਾਸਤ ਵਿੱਚ ਖੁਦਕੁਸ਼ੀਆਂ ਕੀਤੀਆਂ ਹਨ। ਇਹ ਅੰਕੜੇ ਅਪ੍ਰੈਲ 2017 ਤੋਂ 30 ਜੂਨ 2019 ਤੱਕ ਦੇ ਹਨ।
ਜ਼ਿਲਾ ਫਰੀਦਕੋਟ ਵਿੱਚ ਪੁਲਸ ਹਿਰਾਸਤ ਦੌਰਾਨ ਪਿੰਡ ਪੰਜਵਾਂ (ਮੁਕਤਸਰ ਸਾਹਿਬ) ਦੇ ਨੌਜਵਾਨ ਜਸਪਾਲ ਸਿੰਘ ਵੱਲੋਂ 18 ਤੇ 19 ਮਈ 2019 ਦੀ ਰਾਤ ਨੂੰ ਸੀ ਆਈ ਏ ਸਟਾਫ ਫਰੀਦਕੋਟ ਵਿੱਚ ਕੀਤੀ ਖੁਦਕੁਸ਼ੀ ਦਾ ਮਾਮਲਾ ਸੂਬੇ 'ਚ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਸ ਕੇਸ ਵਿੱਚ ਇੰਸਪੈਕਟਰ ਨਰਿੰਦਰ ਸਿੰਘ ਤੇ ਦੋ ਹਵਾਲਦਾਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ। ਇੰਸਪੈਕਟਰ ਨਰਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਤੇ ਦੋਵੇਂ ਹਵਾਲਦਾਰ ਜੇਲ੍ਹ ਵਿੱਚ ਹਨ। ਉਨ੍ਹਾਂ ਵਿਰੁੱਧ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ ਤੇ ਵਿਭਾਗੀ ਪੜਤਾਲ ਵੀ ਚੱਲ ਰਹੀ ਹੈ।
ਕਮਿਸ਼ਨਰੇਟ ਪੁਲਸ ਲੁਧਿਆਣਾ ਹੇਠ ਹਿਰਾਸਤ ਵਿੱਚ ਲੁਧਿਆਣਾ ਦੌ ਇਕ ਮਹਿਲਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਇਸ ਕੇਸ ਵਿੱਚ ਇਕ ਇੰਸਪੈਕਟਰ, ਇਕ ਏ ਐੱਸ ਆਈ ਅਤੇ ਦੋ ਮਹਿਲਾ ਸਿਪਾਹੀਆਂ ਵਿਰੁੱਧ ਕੇਸ ਦਰਜ ਬਣਿਆ ਹੈ। ਖੰਨਾ ਪੁਲਸ ਦੀ ਹਿਰਾਸਤ ਵਿੱਚ ਪਿੰਡ ਇਕਲਾਹੀ ਦੇ ਸੰਦੀਪ ਸਿੰਘ ਨੇ 24 ਅਕਤੂਬਰ 2017 ਨੂੰ ਖੁਦਕੁਸ਼ੀ ਕਰ ਲਈ ਤੇ ਜਾਂਚ ਪਿੱਛੋਂ ਸਬੰਧਤ ਪੁਲਸ ਵਾਲਿਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਹੁਸ਼ਿਆਰਪੁਰ ਪੁਲਸ ਦੀ ਹਿਰਾਸਤ ਵਿੱਚ ਟਾਂਡਾ ਦੇ ਜੋਗਿੰਦਰ ਸਿੰਘ ਨੇ 10 ਮਈ 2018 ਨੂੰ ਬਾਥਰੂਮ ਵਿਚਲੀ ਪਾਣੀ ਦੀ ਪਾਈਪ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਤਾਂ ਇਸ ਦੀ ਵੀ ਮੈਜਿਸਟਰੇਟੀ ਜਾਂਚ ਕਰਵਾਈ ਗਈ ਸੀ। ਮੁਹਾਲੀ ਪੁਲਸ ਦੀ ਹਿਰਾਸਤ ਦੌਰਾਨ 29 ਦਸੰਬਰ 2017 ਨੂੰ ਲੁਧਿਆਣਾ ਦੇ ਕਰਨ ਕੁਮਾਰ ਨੇ ਖੁਦਕੁਸ਼ੀ ਕਰ ਲਈ ਤਾਂ ਇਸ ਮੈਜਿਸਟਰੇਟੀ ਜਾਂਚ ਤੋਂ ਬਾਅਦ ਸਬੰਧਤ ਪੁਲਸ ਵਾਲਿਆਂ ਨੂੰ ਕਲੀਨ ਚਿੱਟ ਮਿਲ ਗਈ। ਕਮਿਸ਼ਨਰੇਟ ਪੁਲਸ ਲੁਧਿਆਣਾ ਦੀ ਹਿਰਾਸਤ ਵਿੱਚ ਲੁਧਿਆਣਾ ਦੇ ਸਰੂਪ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਤੇ ਇਸ ਦੀ ਮੈਜਿਸਟਰੇਟੀ ਜਾਂਚ ਚੱਲ ਰਹੀ ਹੈ। ਇਕ ਹੋਰ ਘਟਨਾ ਵਿੱਚ ਲੁਧਿਆਣਾ ਦੇ ਹਰਪ੍ਰੀਤ ਸਿੰਘ ਨੇ ਹਵਾਲਾਤ ਵਿੱਚ ਫਾਹਾ ਲੈ ਲਿਆ ਸੀ। ਮੁਕਤਸਰ ਸਾਹਿਬ ਦੀ ਪੁਲਸ ਹਿਰਾਸਤ ਦੌਰਾਨ ਇਥੋਂ ਦੇ ਹੀ ਲਵਪ੍ਰੀਤ ਸਿੰਘ ਦੀ ਤਿੰਨ ਅਗਸਤ 2018 ਅਤੇ ਗਿੱਦੜਬਾਹਾ ਦੇ ਦਿਲਰਾਜ ਸਿੰਘ ਦੀ 31 ਅਕਤੂਬਰ 2018 ਨੂੰ ਮੌਤ ਹੋ ਗਈ ਸੀ। ਇਨ੍ਹਾਂ ਦੋਵਾਂ ਕੇਸਾਂ ਵਿੱਚ ਮੈਜਿਸਟਰੇਟੀ ਜਾਂਚ ਵਿੱਚ ਕੋਈ ਵੀ ਪੁਲਸ ਵਾਲਾ ਦੋਸ਼ੀ ਨਹੀਂ ਨਿਕਲਿਆ। ਬਰਨਾਲਾ ਦੀ ਪੁਲਸ ਹਿਰਾਸਤ ਦੌਰਾਨ ਲੁਧਿਆਣਾ ਦੇ ਪਰਮਜੀਤ ਸਿੰਘ ਦੀ 25 ਅਕਤੂਬਰ 2017 ਨੂੰ ਮੌਤ ਹੋ ਗਈ ਸੀ। ਪੜਤਾਲ ਦੌਰਾਨ ਪਤਾ ਲੱਗਾ ਕਿ ਇਹ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਸੈਂਟਰਲ ਜੇਲ੍ਹ ਲੁਧਿਆਣਾ ਵਿੱਚ ਅਜੈ ਕੁਮਾਰ ਦੀ ਸਿਹਤ ਅਚਾਨਕ ਵਿਗੜੀ ਤੇ ਉਸ ਦੀ ਮੌਤ ਹੋ ਗਈ ਅਤੇ ਇਸ ਕੇਸ ਵਿੱਚ ਵੀ ਕਿਸੇ ਵਿਰੁੱਧ ਕਾਰਵਾਈ ਨਹੀਂ ਕੀਤੀ ਗਈ। ਅੰਮ੍ਰਿਤਸਰ ਪੁਲਸ ਦੀ ਹਿਰਾਸਤ ਵਿੱਚ ਵੇਰਕਾ ਦੇ ਸੇਵਾ ਸਿੰਘ ਦੀ ਬਿਮਾਰੀ ਕਾਰਨ ਮੌਤ ਹੋਈ ਦੱਸੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ