Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਬੰਦ

August 15, 2019 09:19 AM

ਕਲਾਨੌਰ, 14 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਵੱਲੋਂ ਕਰਤਾਰਪੁਰ ਕਾਰੀਡੋਰ ਦਾ ਕੰਮ ਪਿਛਲੇ ਤਿੰਨ ਦਿਨਾਂ ਤੋਂ ਬੰਦ ਕੀਤਾ ਪਿਆ ਹੈ। ਇਸ ਕਾਰੀਡੋਰ ਦੀ ਉਸਾਰੀ ਸ਼ੁਰੂ ਹੋਣ ਪਿੱਛੋਂ ਇਹ ਪਹਿਲੀ ਵਾਰ ਦੇਖਿਆ ਗਿਆ ਕਿ ਪਾਕਿਸਤਾਨ ਵੱਲੋਂ ਲਗਾਤਾਰ ਤਿੰਨ ਦਿਨਾਂ ਤੋਂ ਕੰਮ ਠੱਪ ਹੈ। ਪਾਕਿਸਤਾਨ ਵੱਲੋਂ ਧੁੱਸੀ ਬੰਨ੍ਹ 'ਤੇ ਬਣਾਏ ਜਾ ਰਹੇ ਟਰਮੀਨਲ ਦੀ ਸਾਈਟ ਉੱਤੇ ਨਾ ਕੋਈ ਕਰਮਚਾਰੀ ਦਿਸ ਰਿਹਾ ਹੈ ਅਤੇ ਨਾ ਉਨ੍ਹਾਂ ਦੀਆਂ ਮਸ਼ੀਨਾਂ ਚੱਲਦੀਆਂ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਭਾਰਤ ਸਰਕਾਰ ਦੇ ਕਦਮ ਦੇ ਬਾਅਦ ਪਾਕਿਸਤਾਨ ਦੀ ਬੌਖਲਾਹਟ ਦਾ ਅਸਰ ਕਰਤਾਰਪੁਰ ਕਾਰੀਡੋਰ ਉੱਤੇ ਵੀ ਦਿੱਸਣ ਲੱਗ ਪਿਆ ਹੈ।
ਪਿਛਲੇ ਐਤਵਾਰ ਤੋਂ ਪਾਕਿਸਤਾਨ ਵੱਲੋਂ ਕੰਮ ਬੰਦ ਹੈ, ਪਰ ਉਸ ਦਿਨ ਕਰਮਚਾਰੀ ਆਉਂਦੇ ਜਾਂਦੇ ਦਿੱਸ ਰਹੇ ਸਨ। ਕੱਲ੍ਹ ਤੋਂ ਉਥੇ ਨਾ ਕੰਮ ਵਿੱਚ ਲੱਗੀਆਂ ਗੱਡੀਆਂ ਅਤੇ ਮਸ਼ੀਨਾਂ ਚੱਲੀਆਂ ਨਾ ਕੋਈ ਕਾਰਿੰਦਾ ਉਸ ਪਾਸੇ ਦਿੱਸਿਆ। ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਅਤੇ ਬੀ ਐੱਸ ਐੱਫ ਦੇ ਅਧਿਕਾਰੀ ਕਹਿੰਦੇ ਸਨ ਕਿ ਹੋ ਸਕਦਾ ਹੈ ਬਕਰੀਦ ਦੇ ਕਾਰਨ ਕੰਮ ਬੰਦ ਹੋਵੇ, ਪਰ ਕੱਲ੍ਹ ਵੀ ਕੰਮ ਬੰਦ ਹੋਣ ਕਾਰਨ ਪਾਕਿਸਤਾਨ ਵੱਲੋਂ ਕੰਮ ਰੋਕਣ ਦਾ ਸ਼ੱਕ ਵਧ ਗਿਆ ਹੈ।
ਵਰਨਣ ਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਡੇਰਾ ਬਾਬਾ ਨਾਨਕ (ਭਾਰਤ) ਅਤੇ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਚਾਲੇ ਸਾਢੇ ਚਾਰ ਕਿਲੋਮੀਟਰ ਲੰਬਾ ਲਾਂਘਾ ਚਾਲੂ ਕੀਤਾ ਜਾਣਾ ਹੈ। ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ 26 ਨਵੰਬਰ 2018 ਨੂੰ ਡੇਰਾ ਬਾਬਾ ਨਾਨਕ ਵਿੱਚ ਇਸ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਭਾਰਤ ਵੱਲੋਂ ਇਸ ਲਾਂਘੇ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਕੰਪਨੀਆਂ ਦੇ ਕਰਮਚਾਰੀ ਦਿਨ ਰਾਤ ਕੰਮ ਕਰ ਰਹੇ ਹਨ। ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧਿਕਾਰੀ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਭਾਰਤ ਵੱਲੋਂ ਕਾਰੀਡੋਰ ਦੇ ਨਿਰਮਾਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ