Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

‘ਹਿੰਦੂ ਪਾਕਿਸਤਾਨ’ ਦੇ ਬਿਆਨ ਕਾਰਨ ਸ਼ਸ਼ੀ ਥਰੂਰ ਦੇ ਗ੍ਰਿਫਤਾਰੀ ਵਾਰੰਟ ਜਾਰੀ

August 15, 2019 09:21 AM

ਕੋਲਕਾਤਾ, 14 ਅਗਸਤ (ਪੋਸਟ ਬਿਊਰੋ)- ਸੀਨੀਅਰ ਕਾਂਗਰਸ ਨੇਤਾ ਅਤੇ ਪਾਰਲੀਮੈਂਟ ਮੈਂਬਰ ਸ਼ਸ਼ੀ ਥਰੂਰ ਦੇ ਖਿਲਾਫ ਕੋਲਕਾਤਾ ਦੀ ਮੈਟਰੋਪੋਲਿਟਨ ਕੋਰਟ ਨੇ ਕੱਲ੍ਹ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ।
ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਸ਼ੀ ਥਰੂਰ ਵੱਲੋਂ ਦਿੱਤੇ ‘ਹਿੰਦੂ ਪਾਕਿਸਤਾਨ' ਵਾਲੇ ਬਿਆਨ ਦੇ ਮਾਮਲੇ ਵਿੱਚ ਕੋਰਟ ਨੇ ਇਹ ਵਾਰੰਟ ਜਾਰੀ ਕੀਤਾ ਹੈ। ਕੋਲਕਾਤਾ ਮੈਟਰੋਪੋਲਿਟਨ ਕੋਰਟ ਦੇ ਜੱਜ ਨੇ ਵਕੀਲ ਸੁਮਿਤ ਚੌਧਰੀ ਦੀ ਪਟੀਸ਼ਨ ਉਤੇ ਸੁਣਵਾਈ ਕਰਨ ਪਿੱਛੋਂ ਇਹ ਵਾਰੰਟ ਜਾਰੀ ਕੀਤਾ ਹੈ। ਮਿਤੀ 11 ਜੁਲਾਈ 2018 ਨੂੰ ਤਿਰੁਵਨੰਤਪੁਰਮ 'ਚ ਇਕ ਪ੍ਰੋਗਰਾਮ ਵਿੱਚ ਸ਼ਸ਼ੀ ਥਰੂਰ ਨੇ ਕਿਹਾ ਸੀ ਕਿ ਜੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਜਿੱਤਦੀ ਹੈ ਤਾਂ ਉਹ ਭਾਰਤ ਨੂੰ ‘ਹਿੰਦੂ ਪਾਕਿਸਤਾਨ' ਬਣਾਉਣ ਵਰਗੇ ਹਾਲਾਤ ਪੈਦਾ ਕਰ ਦੇਵੇਗੀ। ਥਰੂਰ ਨੇ ਕਿਹਾ ਸੀ ਕਿ ਭਾਜਪਾ ਇਕ ਨਵਾਂ ਸੰਵਿਧਾਨ ਲਿਖੇਗੀ, ਜਿਹੜਾ ਭਾਰਤ ਨੂੰ ਪਾਕਿਸਤਾਨ ਵਰਗੇ ਦੇਸ਼ ਵਿੱਚ ਬਦਲਣ ਦੇ ਲਈ ਰਸਤਾ ਸਾਫ ਕਰੇਗਾ, ਜਿਥੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਜਾਵੇਗੀ, ਉਨ੍ਹਾਂ ਦਾ ਕੋਈ ਸਨਮਾਨ ਨਹੀਂ ਹੋਵੇਗਾ। ਥਰੂਰ ਨੇ ਅੱਗੇ ਕਿਹਾ ਸੀ ਕਿ ਭਾਜਪਾ ਦਾ ਲਿਖਿਆ ਨਵਾਂ ਸੰਵਿਧਾਨ ਹਿੰਦੂ ਰਾਸ਼ਟਰ ਦੇ ਸਿਧਾਂਤਾਂ 'ਤੇ ਆਧਾਰਤ ਹੋਵੇਗਾ ਜਿਹੜਾ ਘੱਟ ਗਿਣਤੀਆਂ ਦੇ ਸਮਾਨਤਾ ਦੇ ਅਧਿਕਾਰ ਖਤਮ ਕਰ ਦੇਵੇਗਾ ਤੇ ਦੇਸ਼ ਨੂੰ ‘ਹਿੰਦੂ ਪਾਕਿਸਤਾਨ' ਬਣਾ ਦੇਵੇਗਾ। ਮਹਾਤਮਾ ਗਾਂਧੀ, ਨਹਿਰੂ, ਸਰਦਾਰ ਪਟੇਲ, ਮੌਲਾਨਾ ਆਜ਼ਾਦ ਤੇ ਸੁਤੰਤਰਤਾ ਸੰਗਰਾਮ ਦੇ ਮਹਾਨ ਸੈਨਾਨੀਆਂ ਨੇ ਅਜਿਹੇ ਮੁਲਕ ਲਈ ਲੜਾਈ ਨਹੀਂ ਲੜੀ ਸੀ। ਥਰੂਰ ਦੇ ਇਸ ਬਿਆਨ ਉਤੇ ਭਾਜਪਾ ਨੇ ਓਦੋਂ ਦੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਮਾਫੀ ਦੀ ਮੰਗ ਕੀਤੀ ਸੀ। ਭਾਜਪਾ ਨੇ ਕਾਂਗਰਸ 'ਤੇ ਦੇਸ਼ ਦੇ ਹਿੰਦੂਆਂ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਕੋਲਕਾਤਾ ਦੇ ਵਕੀਲ ਨੇ ਥਰੂਰ ਖਿਲਾਫ ਕੋਰਟ 'ਚ ਮੁਕੱਦਮਾ ਦਾਇਰ ਕੀਤਾ ਸੀ, ਜਿਸ 'ਤੇ ਸੁਣਵਾਈ ਤੋਂ ਬਾਅਦ ਕੋਰਟ ਨੇ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤਾ ਸੀ, ਪਰ ਉਹ ਹਾਜ਼ਰ ਨਹੀਂ ਹੋਏ ਤਾਂ ਕੱਲ੍ਹ ਕੋਰਟ ਨੇ ਵਾਰੰਟ ਜਾਰੀ ਕਰ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼