Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਰਵਿਦਾਸ ਮੰਦਰ ਵਿਵਾਦ: ਸੁਪਰੀਮ ਕੋਰਟ ਵੱਲੋਂ ਚਿਤਾਵਨੀ, ਇਸ ਮੁੱਦੇ ਉੱਤੇ ਸਿਆਸਤ ਨਾ ਕਰੋ

August 15, 2019 09:22 AM

ਨਵੀਂ ਦਿੱਲੀ, 14 ਅਗਸਤ (ਪੋਸਟ ਬਿਊਰੋ)- ਦਿੱਲੀ ਵਿੱਚ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਕੇਸ ਵਿੱਚ ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿਚ ਸਭ ਧਿਰਾਂ ਨੂੰ ਸਿਆਸਤ ਨਾ ਕਰਨ ਲਈ ਕਿਹਾ ਹੈ। ਕੋਰਟ ਨੇ ਕਿਹਾ ਕਿ ਇਸ ਮੁੱਦੇ ਨੂੰ ਹੋਰ ਨਾ ਵਧਾਇਆ ਜਾਵੇ। ਜਸਟਿਸ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਇਹ ਨਾ ਸੋਚੋ ਕਿ ਅਸੀਂ ਸ਼ਕਤੀਹੀਣ ਹਾਂ, ਅਸੀਂ ਇਸ ਮੁੱਦੇ ਦੀ ਗੰਭੀਰਤਾ ਜਾਣਦੇ ਹਾਂ।
ਅਸਲ ਵਿੱਚ ਗੁਰੂ ਰਵਿਦਾਸ ਜਯੰਤੀ ਸਮਾਰੋਹ ਕਮੇਟੀ ਵਲੋਂ ਪੇਸ਼ ਹੋਏ ਵਕੀਲ ਨੇ ਜਦੋਂ ਪੰਜਾਬ ਵਿਚ ਇਸ ਮਾਮਲੇ ਉੱਤੇ ਵਿਰੋਧ ਪ੍ਰਦਰਸ਼ਨ ਦਾ ਜ਼ਿਕਰ ਕੀਤਾ ਤਾਂ ਜਸਟਿਸ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਓਦੋਂ ਇਹ ਗੱਲ ਆਖੀ ਤੇ ਨਾਲ ਉਨ੍ਹਾਂ ਨੇ ਧਰਨਾ-ਪ੍ਰਦਰਸ਼ਨ ਲਈ ਲੋਕਾਂ ਨੂੰ ਉਕਸਾਉਣ ਵਾਲਿਆਂ ਵਿਰੁੱਧ ਮਾਣਹਾਨੀ ਵੀ ਕਾਰਵਾਈ ਸ਼ੁਰੂ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ। ਜਸਟਿਸ ਐੱਮ ਆਰ ਸ਼ਾਹ ਤੇ ਜਸਟਿਸ ਅਜੈ ਰਸਤੋਗੀ ਵੀ ਇਸ ਬੈਂਚ ਵਿੱਚ ਸ਼ਾਮਲ ਸਨ। ਇਸ ਮੌਕੇ ਅਦਾਲਤ ਨੇ ਕਿਹਾ, ‘ਇਕ ਵੀ ਸ਼ਬਦ ਨਾ ਬੋਲੋ ਤੇ ਕੇਸ ਨੂੰ ਵਧਾਓ ਨਾ। ਤੁਸੀਂ ਉਲੰਘਣਾ ਕਰ ਰਹੇ ਹੋ। ਅਸੀਂ ਤੁਹਾਡੇ ਪੂਰੇ ਪ੍ਰਬੰਧ ਦੀ ਜਾਂਚ ਕਰਾਂਗੇ। ਅਸੀਂ ਦੇਖਾਂਗੇ ਕਿ ਕੀ ਕਰਨਾ ਚਾਹੀਦਾ ਹੈ। ਤੁਸੀਂ ਹੁਕਮ ਉੱਤੇ ਟਿੱਪਣੀ ਤੇ ਆਲੋਚਨਾ ਨਹੀਂ ਕਰ ਸਕਦੇ। ਇਹ ਸੁਪਰੀਮ ਕੋਰਟ ਹੈ, ਇੱਥੇ ਸਿਆਸਤ ਨਾ ਕਰੋ।` ਅਦਾਲਤ ਨੇ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੂੰ ਇਸ ਮਾਮਲੇ ਵਿਚ ਮਦਦ ਕਰਨ ਦੀ ਬੇਨਤੀ ਕੀਤੀ।
ਓਧਰ ਦਿੱਲੀ ਵਿਕਾਸ ਅਥਾਰਿਟੀ ਵਲੋਂ ਪੇਸ਼ ਹੋਏ ਵਕੀਲ ਨੇ ਸੂਚਿਤ ਕੀਤਾ ਕਿ ਕੋਰਟ ਦੇ ਹੁਕਮ ਉੱਤੇ ਢਾਂਚੇ ਨੂੰ ਢਾਹਿਆ ਗਿਆ ਹੈ। ਦਿੱਲੀ ਵਿਕਾਸ ਅਥਾਰਿਟੀ ਨੇ ਮੰਦਰ ਸ਼ਬਦ ਦੀ ਵਰਤੋਂ ਨਹੀਂ ਕੀਤੀ ਤੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ ਉੱਤੇ ਢਾਂਚਾ ਡੇਗ ਦਿੱਤਾ ਹੈ। ਵਰਨਣ ਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਕਾਰਨ ਕੱਲ੍ਹ ਮੰਗਲਵਾਰ ਨੂੰ ਰਵਿਦਾਸ ਭਾਈਚਾਰੇ ਨੇ ਪੂਰਨ ਬੰਦ ਦਾ ਸੱਦਾ ਦਿੱਤਾ ਸੀ। ਇਸ ਮੁੱਦੇ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇਣ ਦੀ ਅਪੀਲ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼