Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਬਿਹਾਰ ਵਿੱਚ ਸਮੂਹਿਕ ਬਲਾਤਕਾਰ ਨੇ ਦਿੱਲੀ ਦੇ ਨਿਰਭੈਆ ਕਾਂਡ ਦੀ ਯਾਦ ਨੂੰ ਤਾਜ਼ਾ ਕੀਤਾ

August 15, 2019 09:23 AM

ਪਟਨਾ, 14 ਅਗਸਤ (ਪੋਸਟ ਬਿਊਰੋ)- ਬਿਹਾਰ ਵਿਖੇ ਹੋਏ ਸਮੂਹਿਕ ਬਲਾਤਕਾਰ ਦੀ ਘਟਨਾ ਨੇ ਦਿੱਲੀ ਦੇ ਨਿਰਭੈਆ ਕਾਂਡ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ ਹੈ। ਉਕਤ ਕਾਂਡ ਦਸੰਬਰ 2012 ਵਿੱਚ ਵਾਪਰਿਆ ਸੀ।
ਨਿਰਭੈਆ ਕਾਂਡ ਵਾਂਗ ਹੀ ਬਿਹਾਰ ਦੇ ਸਾਰਨ ਜ਼ਿਲ੍ਹੇ ਦੀ ਰਹਿਣ ਵਾਲੀ ਇੱਕ ਕੁੜੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਵਾਪਰੀ। ਇਸ ਦਾ ਸਭ ਤੋਂ ਵੱਧ ਦੁਖਦਾਈ ਪੱਖ ਇਹ ਹੈ ਕਿ ਡਾਕਟਰਾਂ ਨੇ ਪੀੜਤ ਕੁੜੀ ਦਾ ਇਲਾਜ ਕਰਨ ਵਿੱਚ ਤਿੰਨ ਘੰਟੇ ਦੀ ਦੇਰੀ ਕਰ ਦਿੱਤੀ ਕਿਉਂਕਿ ਡਾਕਟਰਾਂ ਦਾ ਕਹਿਣਾ ਸੀ ਕਿ ਇਹ ਪੁਲਸ ਕੇਸ ਹੈ ਤੇ ਪਰਵਾਰ ਦੇ ਮੈਂਬਰਾਂ ਨੂੰ ਪਹਿਲਾਂ ਪੁਲਸ ਕੋਲ ਕੇਸ ਦਰਜ ਕਰਵਾਉਣਾ ਚਾਹੀਦਾ ਹੈ। ਪੁਲਸ ਅਤੇ ਪਿੰਡ ਵਾਲਿਆਂ ਕੋਲੋਂ ਮਿਲੀਆਂ ਰਿਪੋਰਟਾਂ ਮੁਤਾਬਕ ਕੁੜੀ ਨੂੰ ਉਸ ਦੇ ਜਾਣ ਪਛਾਣ ਵਾਲੇ ਗੁੰਮਰਾਹ ਕਰ ਕੇ ਲੈ ਗਏ ਅਤੇ ਸਮੂਹਿਕ ਬਲਾਤਕਾਰ ਦੀ ਘਟਨਾ ਹੋ ਗਈ। ਦੋਸ਼ੀਆਂ ਨੇ ਕੁੜੀ ਦੇ ਪ੍ਰਾਈਵੇਟ ਪਾਰਟ ਵਿੱਚ ਲੋਹੇ ਦੀ ਰਾਡ ਪਾ ਦਿੱਤੀ। ਅਜਿਹਾ ਹੀ ਦਿੱਲੀ ਵਿੱਚ ਨਿਰਭੈਆ ਕਾਂਡ ਦੌਰਾਨ ਹੋਇਆ ਸੀ। ਇਸ ਵਾਰ ਦੋਸ਼ੀਆਂ ਦਾ ਇਰਾਦਾ ਕੁੜੀ ਦੇ ਕਤਲ ਦਾ ਸੀ। ਕਿਸੇ ਤਰ੍ਹਾਂ ਕੁੜੀ ਬਚ ਕੇ ਆਪਣੇ ਘਰ ਪਹੁੰਚੀ ਤੇ ਬੇਹੋਸ਼ ਹੋ ਗਈ। ਪਰਵਾਰ ਦੇ ਮੈਂਬਰ ਉਸ ਨੂੰ ਇੱਕ ਨੇੜਲੇ ਹਸਪਤਾਲ ਲੈ ਗਏ। ਹੋਸ਼ ਆਉਣ ਉਤੇ ਕੁੜੀ ਨੇ ਆਪਣੇ ਪਰਵਾਰਕ ਮੈਂਬਰਾਂ ਨੂੰ ਆਪਣੇ ਨਾਲ ਵਾਪਰੀ ਘਟਨਾ ਬਾਰੇ ਦੱਸਿਆ। ਕੁੜੀ ਦੀ ਹਾਲਤ ਚਿੰਤਾਜਨਕ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪਟਨਾ ਦੇ ਮੈਡੀਕਲ ਕਾਲਜ ਤੇ ਹਸਪਤਾਲ ਭੇਜ ਦਿੱਤਾ। ਪਰਵਾਰ ਦਾ ਦੋਸ਼ ਹੈ ਕਿ ਇਸ ਹਸਪਤਾਲ ਦੇ ਡਾਕਟਰਾਂ ਨੇ ਕੁੜੀ ਦਾ ਇਲਾਜ ਤਿੰਨ ਘੰਟੇ ਤੱਕ ਨਹੀਂ ਕੀਤਾ। ਉਹ ਪਹਿਲਾਂ ਦਰਜ ਕੀਤੇ ਕੇਸ ਦੀ ਕਾਪੀ ਦੇਖਣੀ ਚਾਹੰੁਦੇ ਸਨ, ਪਰ ਸਥਾਨਕ ਮੀਡੀਆ ਦੇ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਇਲਾਜ ਸ਼ੁਰੂ ਕਰ ਦਿੱਤਾ। ਪੁਲਸ ਨੇ ਇਸ ਕਸੇ ਦੇ ਦੋਸ਼ੀਆਂ ਨੂੰ ਫੜ ਲਿਆ ਹੈ। ਤੀਜਾ ਅਜੇ ਫਰਾਰ ਹੈ। ਬਿਹਾਰ ਦੀ ਸਿਆਸਤ 'ਚ ਇਹ ਮੁੱਦਾ ਨਿਰਭੈਆ ਕਾਂਡ ਵਾਂਗ ਭਖ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ