Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਚੋਰਾਂ ਨੇ ਤਿਜੌਰੀ ਕੱਟ ਕੇ ਚਿੱਟੇ ਦਿਨ ਕੰਪਨੀ ਤੋਂ ਨੌਂ ਲੱਖ ਉਡਾਏ

August 15, 2019 09:25 AM

ਪਾਉਂਟਾ ਸਾਹਿਬ, 14 ਅਗਸਤ (ਪੋਸਟ ਬਿਊਰੋ)- ਇਸ ਨਗਰ ਦੇ ਬਦਰੀਪੁਰ ਚੌਕ ਨੇੜੇ ਇੱਕ ਕੰਪਨੀ ਵਿੱਚ ਚਿੱਟੇ ਦਿਨ ਲੁੱਟ ਹੋ ਗਈ ਹੈ। ਵਾਰਡ ਨੰਬਰ ਵਿੱਚ ਇੱਕ ਕਿਰਾਏ ਦੇ ਮਕਾਨ ਤੋਂ ਚੱਲਦੀ ਸੇਟਿਨ ਕ੍ਰੇਡਿਟ ਕੇਅਰ ਨੈੱਟਵਰਕ ਲਿਮਟਿਡ ਕੰਪਨੀ 'ਚੋਂ ਚੋਰਾਂ ਨੇ ਤਿਜੌਰੀ ਨੂੰ ਕੱਟ ਕੇ ਨੌਂ ਲੱਖ ਅੱਠ ਹਜ਼ਾਰ 32 ਰੁਪਏ ਨਕਦੀ 'ਤੇ ਹੱਥ ਸਾਫ ਕੀਤਾ ਹੈ। ਚੋਰੀ ਦੀ ਇਹ ਵਾਰਦਾਤ ਓਦੋਂ ਕੀਤੀ ਗਈ, ਜਦੋਂ ਕੰਪਨੀ ਦੇ ਕਰਮਚਾਰੀ ਫੀਲਡ ਵਿੱਚ ਗਏ ਹੋਏ ਸਨ।
ਮਿਲੀ ਜਾਣਕਾਰੀ ਮੁਤਾਬਕ ਕੰਪਨੀ ਮੈਨੇਜਰ ਦੀਪਕ ਕੁਮਾਰ, ਮੈਨੇਜਰ ਕੁਲਦੀਪ ਕੁਮਾਰ, ਨਿਤਿਨ ਕੁਮਾਰ ਤੇ ਗੋਪੀ ਚੰਦ ਬੀਤੇ ਸੋਮਵਾਰ ਸਵੇਰੇ ਸਾਢੇ ਸੱਤ ਵਜੇ ਕੰਮ ਲਈ ਫੀਲਡ ਵਿੱਚ ਗਏ ਸਨ। ਸਾਰੇ ਕਰਮਚਾਰੀ ਸ਼ਾਮ ਸਾਢੇ ਅੱਠ ਵਜੇ ਦੇ ਕਰੀਬ ਜਦ ਦਫਤਰ ਗਏ ਤਾਂ ਉਨ੍ਹਾਂ ਨੇ ਦਫਤਰ ਦੇ ਦਰਵਾਜ਼ੇ ਖੁੱਲ੍ਹੇ ਪਾਏ। ਅੰਦਰ ਜਾ ਕੇ ਤਿਜੌਰੀ ਦੇਖੀ ਤਾਂ ਉਹ ਕਟਰ ਮਸ਼ੀਨ ਨਾਲ ਕੱਟੀ ਹੋਈ ਮਿਲੀ। ਇਸ ਵਿੱਚ ਚੋਰ ਨੌਂ ਲੱਖ 8 ਹਜ਼ਾਰ 21 ਰੁਪਏ ਨਕਦੀ ਨੂੰ ਚੋਰੀ ਕਰ ਕੇ ਲੈ ਗਏ। ਕੰਪਨੀ ਦੇ ਮੁਲਾਜ਼ਮਾਂ ਨੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਕੰਪਨੀ ਦੇ ਮੈਨੇਜਰ ਦੀਪਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਸਫਾਈ ਕਰਨ ਵਾਲੀ ਮਹਿਲਾ ਤੋਂ ਬੀਤੇ ਸੋਮਵਾਰ ਨੂੰ ਆਉਣ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਸਾਢੇ 11 ਵਜੇ ਦਫਤਰ ਆਈ ਸੀ। ਇਥੇ ਤਿੰਨ ਵਿਅਕਤੀ ਦਫਤਰ ਦੇ ਨਾਲ ਦੇ ਕਮਰੇ ਵਿੱਚ ਸੁੱਤੇ ਸਨ ਅਤੇ ਇੱਕ ਵਿਅਕਤੀ ਦੂਸਰੇ ਕਮਰੇ ਵਿੱਚ ਸੁੱਤਾ ਹੋਣ 'ਤੇ ਮਹਿਲਾ ਨੇ ਦਫਤਰ ਦੇ ਕਰਮਚਾਰੀ ਸਮਝ ਕੇ 15 ਮਿੰਟ ਵਿੱਚ ਸਫਾਈ ਕਰ ਕੇ ਵਾਪਸ ਚਲੀ ਗਈ।
ਵਰਨਣ ਯੋਗ ਹੈ ਕਿ ਸੇਟਿਨ ਕ੍ਰੇਡਿਟਕੇਅਰ ਨੈੱਟਵਰਕ ਲਿਮਟਿਡ ਕੰਪਨੀ ਜ਼ਿਲ੍ਹਾ ਸਿਰਮੌਰ ਦੇ ਪਾਉਂਟਾ ਸਾਹਿਬ ਵਿੱਚ ਚਾਰ ਸਾਲ ਤੋਂ ਕੰਮ ਕਰ ਰਹੀ ਹੈ। ਉਕਤ ਕੰਪਨੀ ਬੇਰੋਜ਼ਗਾਰ ਮਹਿਲਾਵਾਂ ਦੇ ਗਰੁੱਪ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਲਈ ਕਰਜ਼ਾ ਮੁਹੱਈਆ ਕਰਵਾਉਂਦੀ ਹੈ। ਐੱਸ ਐੱਚ ਓ ਸੰਜੇ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਚੋਰੀ ਦੀ ਸ਼ਿਕਾਇਤ ਆਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ