Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿ ਦਾ ਆਜ਼ਾਦੀ ਦਿਨ: ਇਮਰਾਨ ਖਾਨ ਦੇ ਉਚੇਚੇ ਭਾਸ਼ਣ ਤੋਂ ਭਾਰਤ ਸਰਕਾਰ ਦੇ ਐਕਸ਼ਨ ਦਾ ਡਰ ਝਲਕਦਾ ਰਿਹਾ

August 15, 2019 09:53 AM

* ਮਕਬੂਜ਼ਾ ਕਸ਼ਮੀਰ ਵਿੱਚ ਜਾ ਕੇ ਇੱਕਮੁੱਠਤਾ ਦਾ ਵਿਖਾਵਾ ਕੀਤਾ

ਇਸਲਾਮਾਬਾਦ, 14 ਅਗਸਤ, (ਪੋਸਟ ਬਿਊਰੋ)- ਪਾਕਿਸਤਾਨ ਦਾ ਆਜ਼ਾਦੀ ਦਿਵਸ ਮਨਾਉਣ ਦੇ ਲਈ ਓਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਬੁੱਧਵਾਰ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ (ਪੀ ਓ ਕੇ) ਦੀ ਵਿਧਾਨ ਸਭਾ ਵਿਚ ਉਚੇਚੇ ਪਹੁੰਚੇ ਅਤੇ ਓਥੇ ਉਨ੍ਹਾਂ ਨੇ ਇਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਚੁੱਕਿਆ। ਇਸ ਮੌਕੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕੀਤੀ ਤਕਰੀਰ ਵਿੱਚੋਂ ਭਾਰਤ ਦੀ ਕਿਸੇ ਕਾਰਵਾਈ ਦਾ ਡਰ ਵਾਰ-ਵਾਰ ਝਲਕਦਾ ਰਿਹਾ।
ਇਮਰਾਨ ਖਾਨ ਨੇ ਅੱਜ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੀ ਅਸੈਂਬਲੀ ਵਿੱਚ ਬੋਲਦਿਆਂ ਕਿਹਾ, ‘ਮੈਂ ਕਸ਼ਮੀਰ ਮਾਮਲੇਉੱਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀਦਾ ਸੱਚ ਦੁਨੀਆ ਸਾਹਮਣੇ ਰੱਖਿਆ। ਇਹ ਕਸ਼ਮੀਰਉੱਤੇ ਰੁਕਣ ਵਾਲੇ ਨਹੀਂ, ਸਾਨੂੰ ਸੂਚਨਾ ਮਿਲੀ ਹੈ ਕਿ ਉਹ ਪੀ ਓ ਕੇ ਵਿਚ ਆ ਸਕਦੇ ਹਨ।` ਇਮਰਾਨ ਨੇ ਕਿਹਾ,‘ਸਾਡੀ ਫੌਜ ਤਿਆਰ ਹੈ। ਜੇ ਕੁਝ ਹੋਇਆ ਤਾਂ ਅਸੀਂ ਜਵਾਬ ਦੇਵਾਂਗੇ। ਜਿਵੇਂ ਭਾਰਤ ਸਰਕਾਰ ਨੇ ਪੁਲਵਾਮਾ ਪਿੱਛੋਂ ਬਾਲਾਕੋਟ ਵਿਚ ਹਮਲਾ ਕੀਤਾ ਸੀ, ਓਦਾਂ ਉਹ ਪੀ ਓ ਕੇ ਵੱਲਆ ਸਕਦੇ ਹਨ।’ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਜੇ ਭਾਰਤ ਅਤੇ ਪਾਕਿਸਤਾਨ ਵਿਚ ਯੁੱਧ ਦੇ ਹਾਲਾਤ ਬਣਦੇ ਹਨ ਤਾਂ ਇਸ ਦੇ ਲਈ ਦੁਨੀਆ ਜ਼ਿੰਮੇਵਾਰ ਹੋਵੇਗੀ ਅਤੇ ਯੂ ਐੱਨ ਓ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ, ‘ਪਾਕਿਸਤਾਨ ਕਸ਼ਮੀਰ ਮੁੱਦੇ ਨੂੰ ਦੁਨੀਆ ਦੇ ਹਰ ਫੋਰਮ ਵਿਚ ਲਿਜਾਏਗਾ। ਜੇ ਲੋੜ ਪਈ ਤਾਂ ਅੰਤਰਰਾਸ਼ਟਰੀ ਅਦਾਲਤ ਵਿਚ ਵੀ ਜਾਵਾਂਗੇ। ਆਉਂਦੇ ਸਮੇਂ ਵਿਚ ਲੰਡਨ ਵਿਚ ਇਸ ਬਾਰੇ ਵੱਡੀ ਰੈਲੀ ਵੀ ਨਿਕਲੇਗੀ। ਜਦੋਂਯੂ ਐੱਨ ਓ ਦੀ ਜਨਰਲ ਅਸੈਂਬਲੀ ਚੱਲੇਗੀ ਤਾਂ ਓਥੇ ਵੀ ਪਾਕਿਸਤਾਨ ਵੱਲੋਂਭਾਰਤ ਦੇ ਇਸ ਇਰਾਦੇ ਦਾ ਵਿਰੋਧ ਕੀਤਾ ਜਾਵੇਗਾ।`ਉਨ੍ਹਾਂ ਦੀ ਸਾਰੀ ਤਕਰੀਰ ਭਾਰਤ ਵਿਰੁੱਧ ਸੇਧਤ ਰਹੀ।
ਵਰਨਣ ਯੋਗ ਹੈ ਕਿ ਜੰਮੂ-ਕਸ਼ਮੀਰ ਬਾਰੇ ਭਾਰਤ ਸਰਕਾਰ ਦੇ ਫੈਸਲੇ ਤੋਂਪਾਕਿਸਤਾਨ ਭੜਕਿਆ ਪਿਆ ਹੈ। ਅੱਜ ਦੇ ਇਮਰਾਨ ਖਾਨ ਦੇ ਭਾਸ਼ਣ ਵਿਚ ਵੀ ਇਹਭੜਕਾਹਟ ਫਿਰ ਨਜ਼ਰ ਆਈ। ਉਨ੍ਹਾਂ ਕਿਹਾ, ‘ਭਾਜਪਾ ਤੇ ਸੰਘ ਪਰਵਾਰ ਦੀ ਵਿਚਾਰਧਾਰਾ ਮੁਸਲਮਾਨਾਂ ਦੇ ਵਿਰੁੱਧ ਹੈ ਅਤੇ ਉਹ ਹਿੰਦੁਸਤਾਨ ਵਿਚ ਰਾਜ ਕਰ ਰਹੇ ਹਨ।`ਇਮਰਾਨ ਖਾਨ ਨੇ ਕਿਹਾ ਕਿ ਅਸੀਂ ਦੁਨੀਆ ਦੇ ਹਰ ਮੰਚ ਉੱਤੇ ਕਸ਼ਮੀਰ ਦੀ ਗੱਲ ਰੱਖ ਰਹੇ ਹਾਂ। ਮੈਂ ਟਵੀਟ ਰਾਹੀਂ ਦੁਨੀਆ ਨੂੰ ਇਸ ਬਾਰੇ ਦੱਸਦਾ ਹਾਂ। ਉਨ੍ਹਾ ਕਿਹਾ, ‘ਨਰਿੰਦਰ ਮੋਦੀ ਨੂੰ ਕਸ਼ਮੀਰ ਬਾਰੇ ਫੈਸਲਾ ਕਾਫੀ ਭਾਰੀ ਪੈਣ ਵਾਲਾ ਹੈ। ਮੈਂ ਦੁਨੀਆ ਭਰ ਵਿੱਚ ਕਸ਼ਮੀਰ ਦੀ ਆਵਾਜ਼ ਬਣਾਂਗਾ ਅਤੇ ਹਰ ਕਿਸੇ ਨੂੰ ਆਰ ਐੱਸ ਐੱਸ ਦੀ ਵਿਚਾਰਧਾਰਾ ਬਾਰੇ ਦੱਸਾਂਗਾ।`

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ