Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਭਾਰਤ ਦੇ ਰਾਸ਼ਟਰਪਤੀ ਨੇ ਕਿਹਾ: ਨਵੇਂ ਬਦਲਾਵਾਂਦੇ ਨਾਲ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਫਾਇਦਾਹੋਵੇਗਾ

August 15, 2019 09:55 AM

ਨਵੀਂ ਦਿੱਲੀ, 14 ਅਗਸਤ, (ਪੋਸਟ ਬਿਊਰੋ)-ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਵਾਲੀ ਧਾਰਾ 370 ਹਟਾਏ ਜਾਣ ਪਿੱਛੋਂ ਜੰਮੂ-ਕਸ਼ਮੀਰ ਤੇ ਲੱਦਾਖ਼ ਦੀ ਸਥਿਤੀ ਵਿੱਚ ਨਵੇਂ ਆਏ ਬਦਲਾਵਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਸ ਖੇਤਰ ਦੇ ਲੋਕਾਂ ਲਈ ਫਾਇਦੇ ਵਾਲੀ ਕਿਹਾ ਹੈ। ਭਾਰਤ ਦੇ 73ਵੇਂ ਆਜ਼ਾਦੀ ਦਿਵਸ ਤੋਂ ਪਹਿਲੀ ਸ਼ਾਮਦੇਸ਼ ਦੇ ਲੋਕਾਂ ਦੇ ਨਾਂਅ ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਜੰਮੂ-ਕਸ਼ਮੀਰ ਵਾਸਤੇ ਕੀਤੇ ਗਏ ਬਦਲਾਵਾਂ ਨਾਲ ਬਰਾਬਰੀ ਨੂੰ ਯਕੀਨੀ ਕਰਨ ਵਾਲੇ ਅੱਗੇ-ਵਧੂ ਕਾਨੂੰਨ ਓਥੇਵੀ ਲਾਗੂ ਹੋਣਗੇ, ਜਿਨ੍ਹਾਂਵਿੱਚ ਸੂਚਨਾ ਦਾ ਅਧਿਕਾਰ, ਸਿੱਖਿਆ ਦਾ ਅਧਿਕਾਰ ਅਤੇ ਤਿੰਨ ਤਲਾਕ ਵਰਗੇ ਅਹਿਮ ਕਾਨੂੰਨਾਂ ਵਿੱਚ ਤਬਦੀਲੀ ਦਾ ਫਾਇਦਾ ਵੀ ਸ਼ਾਮਲ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ਼ ਦੇ ਲਈ ਬੀਤੇ ਦਿਨੀਂ ਕੀਤੇ ਬਦਲਾਵਾਂ ਨਾਲ ਓਥੋਂ ਦੇ ਨਾਗਰਿਕ ਉਨ੍ਹਾਂ ਸਾਰੇ ਅਧਿਕਾਰਾਂ ਤੇ ਸਹੂਲਤਾਂ ਦਾ ਲਾਭ ਉਠਾ ਸਕਣਗੇ, ਜਿਹੜੀਆਂ ਦੇਸ਼ ਦੇ ਦੂਸਰੇ ਖੇਤਰ ਦੇ ਨਾਗਰਿਕਾਂ ਨੂੰ ਮਿਲਦੀਆਂ ਸਨ। ਸਿੱਖਿਆ ਦਾ ਅਧਿਕਾਰ ਕਾਨੂੰਨ ਲਾਗੂ ਹੋਣ ਨਾਲ ਓਥੋਂ ਦੇ ਸਾਰੇ ਬੱਚਿਆਂ ਲਈ ਵੀ ਸਿੱਖਿਆ ਯਕੀਨੀ ਹੋ ਸਕੇਗੀ। ਸੂਚਨਾ ਅਧਿਕਾਰ ਮਿਲਣ ਨਾਲ ਜਨਤਕ ਹਿੱਤ ਦੀਆਂ ਸੂਚਨਾਵਾਂ ਮਿਲ ਸਕਣਗੀਆਂ ਅਤੇ ਰਵਾਇਤੀ ਤੌਰ ਉੱਤੇਵਾਂਝੇ ਰਹੇ ਲੋਕਾਂ ਨੂੰ ਸਿੱਖਿਆ ਤੇਨੌਕਰੀ ਵਿੱਚ ਰਾਖਵਾਂਕਰਨ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਤਿੰਨ ਤਲਾਕ ਵਰਗਾ ਸਰਾਪਿਆ ਸਿਸਟਮ ਖਤਮ ਹੋਣ ਨਾਲ ਓਥੇ ਸਾਡੀਆਂ ਧੀਆਂ ਨੂੰ ਇਨਸਾਫ਼ ਦੇ ਨਾਲ ਡਰ ਤੋਂ ਮੁਕਤ ਜੀਵਨ ਜਿਉਣ ਦਾ ਮੌਕਾ ਮਿਲੇਗਾ।
ਭਾਰਤ ਵਿੱਚ ਪਿਛਲੇ ਦਿਨੀਂ ਵਾਪਰੀਆਂ ਕੁਝ ਘਟਨਾਵਾਂ ਤੇ ਵਿਵਾਦਿਤ ਬਿਆਨਾਂ ਦੇ ਸੰਬੰਧ ਵਿੱਚ ਰਾਸ਼ਟਰਪਤੀ ਨੇ ਦੇਸ਼ ਦੀ ਮਿਲ ਕੇ ਰਹਿਣ ਦੇ ਸੱਭਿਆਚਾਰ ਦੀ ਯਾਦ ਦਿਵਾਈ ਅਤੇ ਕਿਹਾ ਕਿ ਭਾਰਤੀ ਸਮਾਜ ਹਮੇਸ਼ਾ ‘ਜੀਓ ਅਤੇ ਜਿਉਣ ਦਿਓ` ਦੇ ਸਿਧਾਂਤਉੱਤੇ ਚੱਲਦਾ ਰਿਹਾ ਹੈ, ਭਾਸ਼ਾ, ਧਰਮ ਅਤੇ ਖੇਤਰ ਦੀਆਂ ਹੱਦਾਂਤੋਂ ਉੱਪਰ ਉੱਠ ਕੇ ਇਕ-ਦੂਜੇ ਦਾ ਸਨਮਾਨ ਕੀਤਾ ਜਾਂਦਾ ਹੈਤੇ ਇਹ ਸਾਡੇ ਇਤਿਹਾਸ ਤੇ ਵਿਰਾਸਤ ਦਾ ਬੁਨਿਆਦੀ ਹਿੱਸਾ ਹੈ। ਪਾਰਲੀਮੈਂਟ ਦੇ ਪਿਛਲੇ ਦਿਨੀਂ ਹੋਏ ਸੈਸ਼ਨ ਬਾਰੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਰਾਸ਼ਟਰਪਤੀਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਰਵਾਇਤੀ ਸਹਿਯੋਗ ਨਾਲ ਕਈ ਵੱਡੇ ਬਿੱਲ ਪਾਸ ਹੋੇ ਹਨ। ਪਾਰਲੀਮੈਂਟ ਦੀ ਇਹ ਸਫਲਤਾ ਅਗਲੇ ਪੰਜ ਸਾਲ ਜਾਰੀ ਰਹਿਣ ਦੀ ਆਸ ਦੇ ਨਾਲ ਹੀ ਰਾਸ਼ਟਰਪਤੀ ਕੋਵਿੰਦ ਨੇ ਰਾਜਾਂ ਦੀਆਂ ਵਿਧਾਨ ਸਭਾਵਾਂ ਨੂੰ ਵੀ ਇਹੋਸੱਭਿਆਚਾਰ ਅਪਣਾਉਣ ਦੀ ਸਲਾਹ ਦਿੱਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ