Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਗਵਰਨਰ ਨੂੰ ਇੱਕ ਵਾਰ ਫਿਰ ਉਲਝਾਇਆ

August 15, 2019 09:57 AM

* ਮੈਂ ਬਿਨਾਂ ਸ਼ਰਤ ਵੀ ਕਸ਼ਮੀਰ ਆ ਸਕਦਾਂ, ਦਸੋਂ ਕਦੋਂ ਆਵਾਂ: ਰਾਹੁਲ


ਨਵੀਂ ਦਿੱਲੀ, 14 ਅਗਸਤ, (ਪੋਸਟ ਬਿਊਰੋ)-ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਪਿੱਛੋਂ ਸਥਿਤੀ ਕਾਬੂ ਵਿੱਚ ਰੱਖਣ ਲਈ ਸਰਕਾਰ ਵੱਲੋਂਓਥੇ ਇੰਟਰਨੈੱਟ ਅਤੇ ਫੋਨ ਵਰਗੀਆਂ ਸੇਵਾਵਾਂ ਬੰਦ ਰੱਖਣ ਕਾਰਨ ਕਿਸੇ ਸਿਆਸੀ ਪਾਰਟੀ ਦੇ ਆਗੂ ਨੂੰ ਹਾਲੇਕਸ਼ਮੀਰ ਵਿੱਚ ਨਹੀਂ ਜਾਣ ਦਿੱਤਾ ਗਿਆ। ਇਸ ਦੌਰਾਨ ਰਾਹੁਲ ਗਾਂਧੀ ਦੀ ਇੱਕ ਟਿਪਣੀ ਪਿੱਛੋਂ ਗਵਰਨਰ ਸੱਤਿਆਪਾਲ ਮਲਿਕ ਨੇ ਉਨ੍ਹਾਂ ਨੂੰ ਕਸ਼ਮੀਰ ਆਉਣ ਤੇ ਇਸ ਦੌਰੇ ਲਈ ਜਹਾਜ਼ ਭੇਜਣ ਦਾ ਸੰਦੇਸ਼ ਭੇਜ ਦਿੱਤਾ ਤਾਂ ਰਾਹੁਲ ਨੇ ਕਿਹਾ ਸੀ ਕਿ ਜਹਾਜ਼ ਭੇਜਣ ਦੀ ਲੋੜ ਨਹੀਂ, ਉਹ ਵਿਰੋਧੀ ਧਿਰ ਦੇ ਆਗੂਆਂ ਨਾਲ ਆਪੇ ਆ ਜਾਣਗੇ, ਪਰ ਉਨ੍ਹਾਂ ਨੂੰ ਖੁੱਲ੍ਹਾ ਦੌਰਾ ਕਰਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਗਵਰਨਰ ਨੇ ਇਹ ਸੱਦਾ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਵੱਡੇ ਵਫਦ ਦੇ ਬਹਾਨੇ ਰਾਹੁਲ ਗਾਂਧੀ ਰਾਜਨੀਤੀ ਕਰ ਰਹੇ ਹਨ।
ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਫਿਰ ਹਮਲਾਵਰ ਹੋ ਗਏ ਤੇਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਗਵਰਨਰ ਸੱਤਿਆਪਾਲ ਮਲਿਕ ਤੋਂ ਪੁੱਛਿਆਕਿ ਮੈਂ ਕਿਸੇ ਸ਼ਰਤ ਤੇ ਕਾਇਦੇ ਦੇ ਬਿਨਾਂ ਵੀ ਕਸ਼ਮੀਰ ਆਉਣ ਨੂੰ ਤਿਆਰ ਹਾਂ, ਤੁਸੀਂ ਦੱਸੋ, ਕਦੋਂ ਆ ਸਕਦਾ ਹਾਂ? ਉਨ੍ਹਾਂ ਸੱਤਿਆਪਾਲ ਮਲਿਕ ਨੂੰ ਟਵੀਟ ਕਰ ਕੇ ਇਹ ਗੱਲ ਪੁੱਛੀ ਹੈ।ਰਾਹੁਲ ਗਾਂਧੀ ਨੇ ਅੱਜ ਟਵੀਟ ਕਰਦੇ ਹੋਏ ਗਵਰਨਰ ਨੂੰ ਕਿਹਾ, ‘ਮੇਰੇ ਟਵੀਟਉੱਤੇ ਤੁਹਾਡਾ ਕਮਜ਼ੋਰ ਜਵਾਬ ਮੈਂ ਦੇਖਿਆ ਹੈ। ਮੈਂ ਜੰਮੂ-ਕਸ਼ਮੀਰ ਆਉਣ ਦਾ ਤੁਹਾਡਾ ਸੱਦਾ ਸਵੀਕਾਰ ਕਰਦਾ ਹਾਂ ਤੇ ਓਥੇ ਲੋਕਾਂ ਨਾਲ ਮਿਲਾਂਗਾ, ਜਦ ਕੋਈ ਸ਼ਰਤ ਨਹੀਂ ਹੋਵੇਗੀ। ਦੱਸੋ ਮੈਂ ਓਥੇ ਕਦੋਂ ਆ ਸਕਦਾ ਹਾਂ?`ਕਸ਼ਮੀਰ ਮੁੱਦੇਉੱਤੇਰਾਹੁਲ ਗਾਂਧੀ ਦੇ ਤੇਜ਼ੀ ਨਾਲ ਸਰਗਰਮ ਹੋਣ ਨਾਲ ਦੇਸ਼ ਵਿੱਚ ਇਕ ਵਾਰ ਫਿਰ ਇਸ ਮਾਮਲੇ ਵਿੱਚ ਸਿਆਸਤ ਭਖ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ