Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਵਿੱਚ ਸੰਕਟ ਦੇ ਬਾਵਜੂਦ ਆਪ ਪਾਰਟੀ ਇਕੱਲੀ ਲੋਕ ਸਭਾ ਚੋਣਾਂ ਲੜੇਗੀ: ਕੇਜਰੀਵਾਲ

October 12, 2018 08:22 AM

ਬਠਿੰਡਾ, 11 ਅਕਤੂਬਰ, (ਪੋਸਟ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਕਿਹਾ ਕਿ ਪਾਰਟੀ ਅਗਲੀਆਂ ਲੋਕ ਸਭਾ ਚੋਣਾਂ ਪੰਜਾਬ `ਚ ਇਕੱਲੀ ਲੜੇਗੀ। ਉਨ੍ਹਾਂ ਸਾਫ਼ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਏਥੇ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਨਹੀਂ ਕਰੇਗੀ ਅਤੇ ਸਾਰੀਆਂ ਸੀਟਾਂ `ਤੇ ਉਮੀਦਵਾਰ ਉਤਾਰੇ ਜਾਣਗੇ। ਉਨ੍ਹਾਂ ਅਗਲੀ ਚੋਣ ਵਿੱਚ ਤੀਸਰੇ ਬਦਲ ਵਜੋਂ ਉਭਰਨ ਦੀ ਗੱਲ ਵੀ ਕਹੀ।
ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਏਥੇ ਆਏ ਕੇਜਰੀਵਾਲ ਅਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਗ਼ੈਰ ਰਸਮੀ ਗੱਲਬਾਤ ਦੌਰਾਨ ਕਿਹਾ ਕਿ ‘ਪੰਜਾਬ ਵਿੱਚ ਸੱਤਾ ਹੀ ਬਦਲੀ ਹੈ, ਹੋਰ ਕੁਝ ਨਹੀਂ ਬਦਲਿਆ। ਨਸ਼ਿਆਂ ਦੀ ਵਿਕਰੀ ਉਵੇਂ ਹੀ ਚੱਲਦੀ ਹੈ। ਰੁਜ਼ਗਾਰ ਇਹ ਸਰਕਾਰ ਦੇ ਨਹੀਂ ਸਕੀ ਅਤੇ ਕਿਸਾਨਾਂ ਦਾ ਕਰਜ਼ਾ ਖੜਾ ਹੈ।` ਉਨ੍ਹਾਂ ਆਖਿਆ ਕਿ ਅਸਲ ਵਿੱਚ ਅਕਾਲੀ ਤੇ ਕਾਂਗਰਸ ਆਪਸ ਵਿੱਚ ਰਲੇ ਹੋਏ ਹਨ, ਇਸ ਮਾਹੌਲ ਵਿੱਚ ਆਮ ਆਦਮੀ ਪਾਰਟੀ ਤੀਸਰੇ ਬਦਲ ਵਜੋਂ ਉਭਰੇਗੀ।
ਕੇਜਰੀਵਾਲ ਨੇ ਖਹਿਰਾ ਧੜੇ ਦੇ ਸੁਆਲ ਉੱਤੇ ਬਹੁਤੀ ਗੱਲ ਨਹੀਂ ਕੀਤੀ, ਪ੍ਰੰਤੂ ਏਨਾ ਕਿਹਾ ਕਿ ਜਲਦੀ ਹੀ ਸਾਰੇ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਲੋਕਾਂ ਦੇ ਖ਼ਿਲਾਫ ਕਾਰਵਾਈ ਨਹੀਂ ਕੀਤੀ। ਕੇਜਰੀਵਾਲ ਨੇ ਆਪਣੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਸੰਗਰੂਰ ਜ਼ਿਲ੍ਹੇ ਦੀ ਅਦਾਲਤ ਤੋਂ ਰਾਹਤ ਮਿਲਣ ਬਾਰੇ ਕਿਹਾ ਕਿ ਅਦਾਲਤ ਨੇ ਸੱਚ ਉੱਤੇ ਮੋਹਰ ਲਾਈ ਹੈ। ਪਰਾਲੀ ਬਾਰੇ ਉਨ੍ਹਾ ਕਿਹਾ ਕਿ ਉਹ ਕੇਂਦਰੀ ਮੰਤਰੀ ਡਾ: ਹਰਸ਼ਵਰਧਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲੇ ਸਨ, ਦੋਵਾਂ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਸੀ, ਪ੍ਰੰਤੂ ਹਾਲੇ ਤੱਕ ਕਿਸੇ ਕੁੱਝ ਨਹੀਂ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ