Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਹਰਿਆਣੇ ਵਾਲਾ ਸੰਤ ਰਾਮਪਾਲ ਆਪਣੇ ਆਸ਼ਰਮ ਵਿੱਚ ਛੇ ਕਤਲਾਂ ਲਈ ਦੋਸ਼ੀ ਕਰਾਰ

October 12, 2018 08:24 AM

ਹਿਸਾਰ, 11 ਅਕਤੂਬਰ, (ਪੋਸਟ ਬਿਊਰੋ)- ਹਰਿਆਣਾ ਦੇ ਸਤਲੋਕ ਆਸ਼ਰਮ ਦੇ ਸੰਚਾਲਕ ਰਾਮਪਾਲ, ਉਸ ਦੇ ਪੁੱਤਰ ਬਿਜੇਂਦਰ ਉਰਫ਼ ਵਿਰੇਂਦਰ ਅਤੇ ਭਣੇਵੇਂ ਜੋਗੇਂਦਰ ਉਰਫ਼ ਬਿੱਲੂ ਸਮੇਤ 29 ਵਿਅਕਤੀਆਂ ਨੂੰ ਅਦਾਲਤ ਨੇ ਹੱਤਿਆ, ਬੰਦੀ ਬਣਾਉਣ ਤੇ ਸਾਜ਼ਿਸ਼ ਰਚਣ ਦੇ ਦੋ ਕੇਸਾਂ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਵਿਚ ਇਸਤਰੀ ਵਿੰਗ ਦੀ ਸਾਬਕਾ ਮੁਖੀ ਬਬੀਤਾ, ਉਸ ਦੀ ਭੈਣ ਪੂਨਮ, ਮਾਸੀ ਸਵਿੱਤਰੀ ਵੀ ਸ਼ਾਮਲ ਹਨ। ਸਜ਼ਾ ਦਾ ਫ਼ੈਸਲਾ 16 ਤੇ 17 ਅਕਤੂਬਰ ਨੂੰ ਸੁਣਾਇਆ ਜਾਵੇਗਾ। ਤਿੰਨ ਦੋਸ਼ੀਆਂ ਨੂੰ ਤੱਕ ਅਜੇ ਫੜਿਆ ਨਹੀਂ ਜਾ ਸਕਿਆ। ਇਨ੍ਹਾਂ ਵਿਚ ਰਾਮਪਾਲ ਦੀ ਧੀ ਨੀਲਮ, ਰਿਸ਼ਤੇਦਾਰ ਰਾਜਬਾਲਾ ਅਤੇ ਸੰਜੇ ਫ਼ੌਜੀ ਸ਼ਾਮਲ ਦੱਸੇ ਜਾਂਦੇ ਹਨ।
ਵਰਨਣ ਯੋਗ ਹੈ ਕਿ ਸਾਲ 2014 ਵਿੱਚ ਰਾਮਪਾਲ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਤਲਬ ਕੀਤਾ ਸੀ, ਪਰ ਉਹ ਪੇਸ਼ ਨਹੀਂ ਸੀ ਹੋਇਆ। ਜਦੋਂ ਪੁਲਿਸ ਉਸ ਨੂੰ ਫੜਨ ਲਈ 18 ਨਵੰਬਰ 2014 ਨੂੰ ਬਰਵਾਲਾ ਦੇ ਸਤਲੋਕ ਆਸ਼ਰਮ ਦੇ ਬਾਹਰ ਗਈ ਤਾਂ ਰਾਮਪਾਲ ਦੇ ਸਮਰਥਕਾਂ ਤੇ ਪੁਲਿਸ ਵਾਲਿਆਂ ਦਾ ਟਕਰਾਅ ਹੋ ਗਿਆ। ਓਦੋਂ ਰਾਮਪਾਲ ਨੇ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਔਰਤ ਪੈਰੋਕਾਰਾਂ ਤੇ ਬੱਚਿਆਂ ਨੂੰ ਢਾਲ਼ ਬਣਾ ਕੇ ਆਸ਼ਰਮ ਦੇ ਗੇਟ ਉੱਤੇ ਬਿਠਾ ਦਿੱਤਾ ਅਤੇ ਆਸ਼ਰਮ ਖ਼ਾਲੀ ਹੋਣ ਉੱਤੇ ਪੁਲਿਸ ਨੂੰ ਪੰਜ ਔਰਤਾਂ ਤੇ ਇਕ ਬੱਚੇ ਦੀ ਲਾਸ਼ ਮਿਲੀ ਸੀ। ਪੁਲਿਸ ਨੇ 19 ਨਵੰਬਰ 2014 ਨੂੰ ਹੱਤਿਆ ਦੇ ਦੋ ਕੇਸ ਦਰਜ ਕੀਤੇ ਸਨ। ਅਦਾਲਤ `ਚ ਸ਼ਿਕਾਇਤ ਕਰਤਾ ਗਾਜ਼ੀਆਬਾਦ ਦਾ ਵਾਸੀ ਸੁਰੇਸ਼ ਤੇ ਦਿੱਲੀ ਦਾ ਵਾਸੀ ਸ਼ਿਵਪਾਲ ਆਪਣੇ ਬਿਆਨ ਤੋਂ ਮੁੱਕਰ ਗਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਛੇ ਮੌਤਾਂ ਰਾਮਪਾਲ ਕਾਰਨ ਨਹੀਂ, ਸਗੋਂ ਪੁਲਿਸ ਵੱਲੋਂ ਵਰਤੀ ਗਈ ਫੋਰਸ ਦੇ ਕਾਰਨ ਹੋਈਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼