Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਆਮ ਆਦਮੀ ਪਾਰਟੀ ਦੇ ਵਿਧਾਇਕ ਫੂਲਕਾ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਭੇਜਿਆ

October 14, 2018 03:10 AM

ਚੰਡੀਗੜ੍ਹ, 12 ਅਕਤੂਬਰ, (ਪੋਸਟ ਬਿਊਰੋ)- ਲੁਧਿਆਣਾ ਜਿ਼ਲੇ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਨੇ ਵਿਧਾਇਕ ਵਜੋਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਭੇਜ ਦਿੱਤਾ ਹੈ ਤੇ ਇਸ ਦੀ ਕਾਪੀ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜੇ ਜਾਣ ਦਾ ਦਾਅਵਾ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੀ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਨੇ ਅਸਤੀਫਾ ਈ-ਮੇਲ ਰਾਹੀਂ ਮਿਲ ਜਾਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਤੋਂ ਜਾਣੀ ਕਰਵਾ ਦਿੱਤਾ ਗਿਆ ਹੈ। ਵਿਧਾਇਕ ਫੂਲਕਾ ਨੇ ਤਿੰਨ ਸਫਿਆਂ ਦਾ ਅਸਤੀਫਾ ਭੇਜ ਕੇ ਕਾਂਗਰਸ ਸਰਕਾਰ, ਖਾਸ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲੀਸ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਵੱਲੋਂ ਦੋਸ਼ੀਆਂ ਉੱਤੇ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅਸਤੀਫਾ ਦੇ ਰਿਹਾ ਹਾਂ। ਵਿਧਾਨ ਸਭਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੂਲਕਾ ਦਾ ਅਸਤੀਫਾ ਵਿਧਾਨ ਸਭਾ ਵੱਲੋਂ ਨਿਰਧਾਰਤ ਮਾਪਦੰਡਾਂ ਮੁਤਾਬਕ ਨਹੀਂ ਦਿੱਤਾ ਗਿਆ ਅਤੇ ਇਹ ਸਪੀਕਰ ਨੂੰ ਮਿਲ ਕੇ ਹੀ ਦਿੱਤਾ ਜਾ ਸਕਦਾ ਹੈ। ਇਸ ਤੋਂ ਬਿਨਾਂ ਸਪੀਕਰ ਵੱਲੋਂ ਸੰਬੰਧਤ ਵਿਅਕਤੀ ਤੋਂ ਨਿੱਜੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਹੀ ਆਮ ਤੌਰ `ਤੇ ਅਸਤੀਫਾ ਪ੍ਰਵਾਨ ਕੀਤਾ ਜਾਂਦਾ ਹੈ।
ਸਪੀਕਰ ਰਾਣਾ ਕੇ ਪੀ ਸਿੰਘ ਦਾ ਕਹਿਣਾ ਹੈ ਕਿ ਫੂਲਕਾ ਦਾ ਅਸਤੀਫਾ ਮਿਲ ਗਿਆ ਹੈ, ਮੈਂ ਇਸ ਦੀ ਜਾਂਚ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈ ਸਕਾਂਗਾ। ਐਚ ਐਸ ਫੂਲਕਾ ਨੇ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਉੱਤੇ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਈ ਬਹਿਸ ਤੋਂ ਬਾਅਦ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਫਿਰ ਉਸ ਨੇ ਕੁਝ ਦਿਨਾਂ ਦੇ ਲਈ ਇਹ ਫੈਸਲਾ ਰੋਕ ਲਿਆ ਸੀ, ਕਿਉਂਕਿ ਪੰਜਾਬ ਪੁਲੀਸ ਦੇ ਕੁਝ ਅਫ਼ਸਰਾਂ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਜਾਂਚ ਰਿਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਸੀ। ਬੀਤੇ 7 ਅਕਤੂਬਰ ਨੂੰ ਬਰਗਾੜੀ ਵਿੱਚ ਹੋਏ ਭਾਰੀ ਇਕੱਠ ਤੋਂ ਬਾਅਦ ਫੂਲਕਾ ਨੇ ਅਸਤੀਫਾ ਦੇਣ ਦੇ ਐਲਾਨ ਉੱਤੇ ਅਮਲ ਕਰ ਦਿੱਤਾ ਹੈ। ਉਸ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਾਰਟੀ ਹਾਈ ਕਮਾਨ ਦੇ ਦਬਾਅ ਹੇਠ ਡੇਰਾ ਸਿਰਸਾ ਤੋਂ ਸਿਆਸੀ ਹਮਾਇਤ ਲੈਣ ਦੀ ਝਾਕ ਵਿੱਚ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ