Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ: ਕੈ. ਅਮਰਿੰਦਰ

August 17, 2019 02:38 AM

*ਸੰਸਦ ਮੈਂਬਰ ਵਲੋਂ ਏ.ਜੀ. ਦਫ਼ਤਰ ਖਿਲਾਫ਼ ਲਾਏ ਦੋਸ਼ ਰੱਦ 

ਚੰਡੀਗੜ੍ਹ, 16 ਅਗਸਤ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਦੇ ਕੇਸ ਸੀ.ਬੀ.ਆਈ. ਪਾਸੋਂ ਵਾਪਸ ਲੈਣ ਦੇ ਨਾਜ਼ੁਕ ਤੇ ਸੰਵੇਦਨਸ਼ੀਲ ਮਾਮਲੇ ’ਤੇ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਉਪਰ ਸੂਬਾ ਸਰਕਾਰ ਅਤੇ ਵਿਧਾਨ ਸਭਾ ਦੇ ਸਦਨ ਨੂੰ ਗੁੰਮਰਾਹ ਕਰਨ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਕੈ. ਅਮਰਿੰਦਰ ਨੇ ਬਾਜਵਾ ਵਲੋਂ ਮੀਡੀਆ ਦੇ ਇਕ ਹਿੱਸੇ ’ਚ ਦਿੱਤੇ ਬਿਆਨ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਤੋਂ ਅਣਜਾਣ ਹੈ ਜਾਂ ਫਿਰ ਜਾਣਬੁੱਝ ਕੇ ਸ਼ਰਾਰਤ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਇਸ ਨੂੰ ਪੂਰੀ ਤਰ੍ਹਾਂ ਆਧਾਰਹੀਣ ਦੱਸਿਆ। ਸੀ.ਬੀ.ਆਈ. ਪਾਸੋਂ ਕੇਸ ਵਾਪਸ ਲੈਣ ਦੇ ਮਾਮਲੇ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਵਿਧਾਨ ਸਭਾ ਦੇ ਸਦਨ ਵਲੋਂ ਲਿਆ ਗਿਆ ਸੀ ਜੋ ਮੈਰਿਟ ਦੇ ਆਧਾਰ ’ਤੇ ਅਤੇ ਐਡਵੋਕੇਟ ਜਨਰਲ ਦਫਤਰ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਕੇਂਦਰੀ ਏਜੰਸੀ ਤੋਂ ਕੇਸ ਵਾਪਸ ਲੈਣ ਸਬੰਧੀ ਸਦਨ ’ਚ ਮਤਾ ਲਿਆਉਣ ਤੋਂ ਪਹਿਲਾਂ ਏ.ਜੀ. ਦਫਤਰ ਦੀ ਸਲਾਹ ਮੰਗੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਜੀ. ਦੀਆਂ ਸਿਫਾਰਸ਼ਾਂ ਜਾਂ ਰਿਪੋਰਟ ਨੂੰ ਸਦਨ ’ਚ ਪੇਸ਼ ਨਹੀਂ ਕੀਤਾ ਗਿਆ ਸੀ ਬਲਕਿ ਇਸ ਸਬੰਧੀ ਮੈਰਿਟ ਦੇ ਆਧਾਰ ’ਤੇ ਸਹਿਮਤੀ ਨਾਲ ਆਜ਼ਾਦਾਨਾ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਇਸ ਦਾ ਕੋਈ ਗਿਆਨ ਜਾਂ ਜਾਣਕਾਰੀ ਨਹੀਂ ਕਿ ਏ.ਜੀ. ਨੇ ਕੀ ਸਿਫਾਰਸ਼ ਕੀਤੀ ਸੀ। ਐਮ.ਪੀ. ਵਲੋਂ ਲਾਏ ਗਏ ਦੋਸ਼ ਸਰਾਸਰ ਬੇਬੁਨਿਆਦ ਅਤੇ ਤੱਥਾਂ ਤੋਂ ਕੋਰੇ ਹਨ। ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਸੰਸਦ ਮੈਂਬਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਘੋਖਣ ਦੀ ਲੋੜ ਨਹੀਂ ਸਮਝੀ ਜਦਕਿ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਦੀ ਕਾਨੂੰਨ ਹੈਸੀਅਤ ਨੂੰ ਅਦਾਲਤ ਨੇ ਵੀ ਕਾਇਮ ਰੱਖਿਆ।
ਹਾਈ ਕੋਰਟ ਨੇ 25 ਜਨਵਰੀ, 2018 ਨੂੰ ਦਿੱਤੇ ਫੈਸਲੇ ਵਿੱਚ ਸਾਫ ਤੌਰ ’ਤੇ ਸੀ.ਬੀ.ਆਈ ਪਾਸੋਂ ਜਾਂਚ ਵਾਪਸ ਲੈਣ ਵਿਚ ਸੂਬਾ ਸਰਕਾਰ ਦੀ ਕਾਰਵਾਈ ਦੀ ਕਾਨੂੰਨੀ ਹੈਸੀਅਤ ਨੂੰ ਕਾਇਮ ਰੱਖਿਆ ਸੀ ਅਤੇ ਇਥੋਂ ਤੱਕ ਕਿ ਐਸ.ਆਈ.ਟੀ. ’ਚ ਭਰੋਸਾ ਜ਼ਾਹਰ ਕੀਤਾ ਸੀ। ਮੁੱਖ ਮੰਤਰੀ ਨੇ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਸੀ.ਬੀ.ਆਈ. ਨੇ ਇਸ ਫੈਸਲੇ ਨੂੰ ਚੁਣੌਤੀ ਨਹੀਂ ਦਿੱਤੀ। ਇਸ ਕਰਕੇ ਇਸ ਕਾਰਵਾਈ ਦੀ ਕਾਨੂੰਨੀ ਹੈਸੀਅਤ ਦੇ ਸਬੰਧ ’ਚ ਹੁਣ ਕੋਈ ਸਵਾਲ ਪੈਦਾ ਨਹੀਂ ਹੁੰਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ