Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪ੍ਰਤਾਪ ਬਾਜਵਾ ਦੇ ਸਮਰਥਨ ਦਾ ਫੂਲਕਾ ਨੇ ਕੀਤਾ ਧੰਨਵਾਦ, ਕਿਹਾ, ਕਾਂਗਰਸ ਸਰਕਾਰ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਲਾਗੂ ਕਰਵਾਉਣ ’ਚ ਨਾਕਾਮ

August 17, 2019 02:50 AM

ਚੰਡੀਗੜ੍ਹ, 16 ਅਗਸਤ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਸਮਰਥਨ ਕਰਨ ’ਤੇ ਹਰਵਿੰਦਰ ਸਿੰਘ ਫੂਲਕਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਫੂਲਕਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬੜੀ ਖੁਸ਼ੀ ਮਿਲੀ ਹੈ ਕਿ ਬਾਜਵਾ ਨੇ ਉਨ੍ਹਾਂ ਦੇ ਵਿਧਾਇਕ ਪਦ ਤੋਂ ਅਸਤੀਫ਼ਾ ਦੇਣ ਨੂੰ ਸਹੀ ਠਹਿਰਾਇਆ ਹੈ। ਫੂਲਕਾ ਨੇ ਕਿਹਾ ਕਿ ਇਸ ਨਾਲ ਪੰਜਾਬ ਦੀ ਕੈਪਟਨ ਸਰਕਾਰ ਦੇ ਬੇਅਦਬੀ ਮਾਮਲਿਆਂ ’ਚ ਨਾਕਾਮ ਰਹਿਣ ਦੇ ਮੇਰੇ ਦਾਅਵੇ ਨੂੰ ਮਜਬੂਤੀ ਵੀ ਮਿਲੀ ਹੈ। ਫੂਲਕਾ ਨੇ ਕਿਹਾ ਕਿ ਹਾਲ ਹੀ ਵਿਚ ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨੂੰ ਦਿੱਤੇ ਇਕ ਇਟਰਵਿਊ ਦੌਰਾਨ ਇਹ ਖੁਲਾਸੇ ਕੀਤੇ ਹਨ ਕਿ ਕਾਂਗਰਸ ਸਰਕਾਰ ਦਾ ਜੋ ਵਾਅਦਾ ਸੀ ਉਹ ਪੂਰਾ ਕਰਨ ’ਚ ਨਾਕਾਮ ਰਹੇ ਹਨ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਕ ਸਾਲ ਪਹਿਲਾਂ ਜੋ-ਜੋ ਕਾਂਗਰਸੀ ਲੀਡਰ ਤੇ ਮੰਤਰੀ ਵਿਧਾਨ ਸਭਾ ਸੈਸ਼ਨ ਦੌਰਾਨ ਬਾਦਲਾਂ ਤੇ ਗਰਜੇ ਸੀ ਅੱਜ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਹ ਬੇਅਦਬੀ ਮਾਮਲਿਆਂ ’ਤੇ ਠੋਸ ਐਕਸ਼ਨ ਲੈਣ ਤੋਂ ਨਾਕਾਮ ਰਹੇ ਹਨ। ਉਨ੍ਹਾਂ ਨੂੰ ਵਿਧਾਨਸਭਾ ’ਚ ਬੈਠਣ ਦਾ ਕੋਈ ਹੱਕ ਨਹੀਂ ਉਨ੍ਹਾਂ ਨੂੰ ਵੀ ਫੂਲਕਾ ਦੀ ਤਰ੍ਹਾਂ ਅਸਤੀਫੇ ਦੇ ਦੇਣੇ ਚਾਹੀਦੇ ਹਨ।
ਫੂਲਕਾ ਨੇ ਕਿਹਾ ਕਿ ਸਰਕਾਰ ਦੀ ਬਾਦਲਾਂ ਦੇ ਨਾਲ ਮਿਲੀਭੁਗਤ ਕਰਕੇ ਬੇਅਦਬੀ ਦੇ ਮੁੱਦੇ ’ਤੇ ਬਾਦਲ ਤੇ ਸੈਣੀ ਤੋਂ ਧਿਆਨ ਹਟਾਇਆ ਜਾ ਰਿਹਾ। ਇਹ ਬਹੁਤ ਸੋਚੀ ਸਮਝੀ ਸਾਜਿਸ਼ ਦੇ ਤਹਿਤ ਹੋ ਰਿਹਾ ਕਿ ਜਸਟਿਸ ਰਣਜੀਤ ਸਿੰਘ ਦੇ ਖੁਲਾਸਿਆ ਦੀ ਬਿਲਕੁਲ ਗੱਲ ਹੀ ਨਹੀਂ ਕੀਤੀ ਜਾ ਰਹੀ । ਸਰਕਾਰ ਰਣਜੀਤ ਸਿੰਘ ਦੀ ਰਿਪੋਰਟ ਤੇ ਐਕਸ਼ਨ ਲੈਣ ’ਚ ਪੂਰੀ ਤਰ੍ਹਾ ਨਾਕਾਮ ਰਹੀ ਹੈ। ਜੋ ਵੀ ਕਾਂਗਰਸ ਦੇ ਵਿਧਾਇਕ ਉਸ ਦਿਨ ਵਿਧਾਨਸਭਾ ਸੈਸ਼ਨ ਦੌਰਾਨ ਵਧ-ਚੜ੍ਹ ਕੇ ਬੋਲੇ ਸਨ ਉਨ੍ਹਾਂ ਨੂੰ ਹੁਣ ਉਥੇ ਬੈਠਣ ਦਾ ਕੋਈ ਹੱਕ ਨਹੀਂ ਹੈ। ਸੁਪਰੀਮ ਕੋਰਟ ਦੇ ਜੱਜ ਦੀ ਇੰਕੁਆਇਰੀ ਦੀ ਗੱਲ ਇਸ ਲਈ ਕੀਤੀ ਜਾ ਰਹੀ ਹੈ ਤਾਂ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਖੁਲਾਸਿਆਂ ਨੂੰ ਖਤਮ ਕੀਤਾ ਜਾ ਸਕੇ। ਇਸ ਲਈ ਫੂਲਕਾ ਨੇ ਸਾਰੇ ਵਿਧਾਇਕਾਂ ਅਤੇ ਪੰਜਾਬ ਦੀ ਜਨਤਾ ਨੂੰ ਚੁਕੰਨੇ ਕੀਤਾ ਕਿ ਸੁਪਰੀਮ ਕੋਰਟ ਦੇ ਜੱਜ ਵਲੋਂ ਇੰਨਕੁਆਇਰੀ ਦੇ ਜਾਲ ’ਚ ਨਹੀਂ ਫਸਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਬਹੁਤ ਸਾਫ ਹੈ ਤੇ ਉਸ ’ਚ ਪੂਰੇ ਤੱਥ ਦਿੱਤੇ ਹੋਏ ਹਨ ਅਤੇ ਇਸ ਰਿਪੋਰਟ ਨੂੰ ਹੀ ਲਾਗੂ ਕਰਵਾਉਣ ਲਈ ਜ਼ੋਰ ਦਿੱਤਾ ਜਾਵੇ। ਫੂਲਕਾ ਨੇ ਹੈਰਾਨੀ ਜਤਾਈ ਕਿ ਜਿਨ੍ਹਾਂ-ਜਿਨ੍ਹਾਂ ਵਿਧਾਇਕਾਂ ਨੂੰ ਉਨ੍ਹਾਂ ਨੇ ਜਾਗਦੀ ਜਮੀਰ ਵਾਲੇ ਸਮਝ ਕੇ ਬੇਨਤੀ ਕੀਤੀ ਸੀ ਕਿ ਉਹ ਆਪਣੇ ਅਸਤੀਫੇ ਦੇਣ ਉਨ੍ਹਾਂ ’ਚੋਂ ਕਿਸੇ ਦਾ ਵੀ ਹੁਣ ਤੱਕ ਕੋਈ ਪ੍ਰਤੀਕਰਮ ਨਹੀਂ ਆਇਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ