Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪਾਕਿ ਨੂੰ ਨਵਾਂ ਝਟਕਾ: ਅਮਰੀਕਾ ਨੇ 44 ਕਰੋੜ ਡਾਲਰ ਦੀ ਮਦਦ ਰੋਕ ਲਈ

August 19, 2019 09:50 AM

ਵਾਸ਼ਿੰਗਟਨ, 18 ਅਗਸਤ, (ਪੋਸਟ ਬਿਊਰੋ)- ਆਰਥਿਕ ਪੱਖ ਤੋਂ ਬਹੁਤ ਬੁਰੇ ਹਾਲਾਤ ਵਿੱਚ ਫਸੇ ਹੋਏ ਪਾਕਿਸਤਾਨ ਨੂੰ ਅਮਰੀਕਾ ਤੋਂ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਆਰਥਿਕ ਮਦਦ ਵਿੱਚ ਕਰੀਬ 44 ਕਰੋੜ ਡਾਲਰ ਦੀ ਕਟੌਤੀ ਕਰ ਦਿੱਤੀ ਹੈ। ਇਸ ਦੇ ਬਾਅਦ ਉਸ ਨੂੰ ਅਮਰੀਕਾ ਤੋਂ ਸਿਰਫ 4.1 ਅਰਬ ਡਾਲਰ ਦੀ ਆਰਥਿਕ ਸਹਾਇਤਾ ਹੀ ਮਿਲਣ ਦੀ ਆਸ ਜਤਾਈ ਜਾ ਰਹੀ ਹੈ।
‘ਦਿ ਐਕਸਪ੍ਰੈੱਸ ਟਿਰਬਿਊਨ` ਦੀ ਰਿਪੋਰਟ ਮੁਤਾਬਕ ਅਮਰੀਕਾ ਇਹ ਆਰਥਿਕ ਮਦਦ ਪਾਕਿਸਤਾਨ ਇਨਹਾਂਸ ਪਾਰਟਨਰਸ਼ਿਪ ਐਗਰੀਮੈਂਟ (ਪੀਪਾ)-2010 ਦੇ ਅਧੀਨ ਦੇਂਦਾ ਸੀ। ਰਿਪੋਰਟ ਦੇ ਮੁਤਾਬਕ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਆਰਥਿਕ ਮਦਦ ਵਿੱਚ ਇਸ ਕਟੌਤੀ ਬਾਰੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਵਾਸ਼ਿੰਗਟਨ ਦੌਰੇ ਤੋਂ ਤਿੰਨ ਹਫ਼ਤੇ ਪਹਿਲਾਂ ਹੀ ਸੰਕੇਤ ਦੇ ਦਿੱਤਾ ਸੀ। ਪਤਾ ਲੱਗਾ ਹੈ ਕਿ ਪੀ ਈ ਪੀ ਏ ਨੂੰ ਸਤੰਬਰ 2010 ਵਿੱਚ ਕੈਰੀ ਲੂਗਰ ਬਰਮਨ (ਕੇ ਐੱਲ ਬੀ) ਐਕਟ ਨੂੰ ਜਾਰੀ ਰੱਖਣ ਦਾ ਫੈਸਲਾ ਹੋਇਆ ਸੀ। ਇਹ ਐਕਟ ਅਮਰੀਕੀ ਕਾਂਗਰਸ ਨੇ ਅਕਤੂਬਰ 2009 ਵਿੱਚ ਪਾਸ ਕੀਤਾ ਸੀ ਤੇ ਇਸ ਹੇਠ ਪੰਜ ਸਾਲ ਵਿਚ ਪਾਕਿਸਤਾਨ ਨੂੰ 7.5 ਅਰਬ ਡਾਲਰ ਆਰਥਿਕ ਮਦਦ ਦਿੱਤੀ ਜਾਣੀ ਸੀ। ਤਾਜ਼ਾ ਕਟੌਤੀ ਤੋਂ ਬਾਅਦ ਇਹ ਆਰਥਿਕ ਮਦਦ 4.1 ਅਰਬ ਡਾਲਰ ਰਹਿ ਗਈ ਹੈ।
ਵਰਨਣ ਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਜਾ ਰਹੀ ਆਰਥਿਕ ਮਦਦ ਵਿੱਚ 30 ਕਰੋੜ ਡਾਲਰ ਕਟੌਤੀ ਕਰ ਦਿੱਤੀ ਸੀ। ਇਹ ਕਟੌਤੀ ਅੱਤਵਾਦ ਨਾਲ ਲੜਨ ਦੇ ਪੱਖ ਤੋਂ ਪਾਕਿਸਤਾਨ ਦੇ ਨਾਕਾਮ ਰਹਿਣ ਦੇ ਹਵਾਲੇ ਨਾਲ ਕੀਤੀ ਗਈ ਸੀ। ਅਮਰੀਕਾ ਨੂੰ ਸ਼ਿਕਾਇਤ ਹੈ ਕਿ ਅਫ਼ਗਾਨ ਤਾਲਿਬਾਨ, ਹੱਕਾਨੀ ਨੈੱਟਵਰਕ, ਅਲ ਕਾਇਦਾ ਸਮੇਤ ਅੱਤਵਾਦੀ ਜਮਾਤਾਂ ਲਈ ਪਾਕਿਸਤਾਨ ਪੱਕੀ ਪਨਾਹ ਬਣਿਆ ਪਿਆ ਹੈ। ਪਿਛਲੇ ਜਨਵਰੀ ਵਿੱਚ ਅਮਰੀਕਾ ਦੇ ਫੌਜੀ ਹੈੱਡਕੁਆਰਟਰ ਪੈਂਟਾਗਨ ਨੇ ਪਾਕਿਸਤਾਨ ਨੂੰ ਦਿੱਤੀ ਜਾਂਦੀ ਇਕ ਅਰਬ ਅਮਰੀਕੀ ਡਾਲਰ ਦੀ ਆਰਥਿਕ ਮਦਦ ਵਿੱਚ ਵੀ ਕਟੌਤੀ ਕਰ ਦਿੱਤੀ ਸੀ। ਅਮਰੀਕੀ ਰੱਖਿਆ ਮੰਤਰੀ ਜੇਮਜ਼ ਮੈਟਿਸ ਨੇ ਪਾਕਿਸਤਾਨ ਦੇ ਹੱਕਾਨੀ ਨੈੱਟਵਰਕ ਨੂੰ ਖਤਮ ਕਰਨ ਵਿੱਚ ਨਕਾਮ ਰਹਿਣ ਕਾਰਨ ਇਹ ਕਦਮ ਚੁੱਕਿਆ ਸੀ।
ਪਿਛਲੇ ਮਹੀਨੇ ਹੋਈ ਇੱਕ ਮੀਟਿੰਗ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਤਵਾਦ ਦੇ ਵਿਰੁੱਧ ਰੁੱਖਾ ਵਿਹਾਰ ਅਪਣਾਉਣ ਬਾਰੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਖਿਚਾਈ ਕੀਤੀ ਸੀ। ਉਦੋਂ ਡੋਨਾਲਡ ਟਰੰਪ ਨੇ ਕਿਹਾ ਸੀ, ‘ਅਸੀਂ ਕਈ ਸਾਲਾਂ ਤੋਂ ਪਾਕਿਸਤਾਨ ਨੂੰ 1.3 ਅਰਬ ਡਾਲਰ ਦੀ ਆਰਥਿਕ ਮਦਦ ਦੇ ਰਹੇ ਹਾਂ। ਪਰੇਸ਼ਾਨੀ ਇਸ ਗੱਲ ਦੀ ਹੈ ਕਿ ਪਾਕਿਸਤਾਨ ਸਾਡੇ ਲਈ ਕੁਝ ਨਹੀਂ ਕਰ ਰਿਹਾ। ਉਹ ਅਸਲ ਵਿਚ ਤਬਾਹਕੁਨ ਹੀ ਰਹਿੰਦਾ ਹੈ। ਉਹ ਸਾਡੇ ਹੀ ਵਿਰੁੱਧ ਜਾ ਰਿਹਾ ਹੈ। ਇਸ ਲਈ ਇਹ ਰਿਆਇਤ ਅਸੀਂ ਡੇਢ ਸਾਲ ਪਹਿਲਾਂ ਹੀ ਖ਼ਤਮ ਕਰ ਦਿੱਤੀ ਸੀ।`
ਚੇਤੇ ਰੱਖਣ ਵਾਲੀ ਗੱਲ ਇਹ ਹੈ ਕਿ ਡੋਨਾਲਡ ਟਰੰਪ ਦੇ ਸੱਤਾ ਵਿਚ ਆਉਣ ਪਿੱਛੋਂ ਅਮਰੀਕੀ ਸਰਕਾਰ ਲਗਾਤਾਰ ਪਾਕਿਸਤਾਨ ਦੀ ਮਦਦ ਦੀ ਰਕਮ ਵਿਚ ਕਟੌਤੀ ਕਰਦੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ