Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ
 
ਅੰਤਰਰਾਸ਼ਟਰੀ

ਕਾਬੁਲ ਵਿੱਚ ਵਿਆਹ ਸਮਾਗਮ ਦੇ ਹਾਲ ਵਿੱਚ ਧਮਾਕਾ, 63 ਮੌਤਾਂ, 182 ਤੋਂ ਵੱਧ ਜ਼ਖ਼ਮੀ

August 19, 2019 09:51 AM

ਕਾਬੁਲ, 18 ਅਗਸਤ, (ਪੋਸਟ ਬਿਊਰੋ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਵੱਡੇ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ 63 ਲੋਕਾਂ ਦੀ ਮੌਤ ਹੋ ਗਈ ਤੇ 182 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਪੱਛਮ ਕਾਬਲ ਦੇ ਇੱਕ ਵੈਡਿੰਗ ਹਾਲ ਵਿੱਚ ਹੋਇਆ। ਇਸ ਸਮਾਰੋਹ ਵਿੱਚ ਇੱਕ ਹਜ਼ਾਰ ਤੋਂ ਵੱਧ ਮਹਿਮਾਨ ਮੌਜੂਦ ਸਨ। ਮਰਨ ਵਾਲਿਆਂ ਦੀ ਗਿਣਤੀ ਹਾਲੇ ਹੋਰ ਵੱਧ ਸਕਦੀ ਹੈ।
ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਮੁਤਾਬਕ ਇਹ ਘਟਨਾ ਸ਼ਨੀਵਾਰ ਰਾਤ ਸਥਾਨਕ ਸਮੇ ਅਨੁਸਾਰ 10.40 ਵਜੇ ਦੀ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੁਸਰਤ ਰਹੀਮੀ ਨੇ ਦੱਸਿਆ ਹੈ ਕਿ ਹਾਲੇ ਤੱਕ ਇਸ ਹਮਲੇ ਦੀ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ, ਇਸ ਕਰ ਕੇ ਇਹ ਨਹੀਂ ਕਿਹਾ ਜਾ ਸਕਦਾ ਕਿ ਧਮਾਕੇ ਦੇ ਪਿੱਛੇ ਕੌਣ ਹੈ। ਇਸ ਇਲਾਕੇ ਵਿੱਚ ਘੱਟ-ਗਿਣਤੀ ਸ਼ੀਆ ਹਜ਼ਾਰਾ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਨੁਸਰਤ ਰਹੀਮੀ ਨੇ ਦੱਸਿਆ ਕਿ ਕਿਸੇ ਹਮਲਾਵਰ ਨੇ ਸਮਾਰੋਹ ਵਿੱਚ ਮੌਜੂਦ ਲੋਕਾਂ ਦੇ ਵਿਚਾਲੇ ਧਮਾਕਾ ਕਰ ਦਿੱਤਾ। ਇਹ ਧਮਾਕਾ ਵਿਆਹ ਦੀ ਸਟੇਜ ਕੋਲ ਹੋਇਆ, ਜਿੱਥੇ ਸੰਗੀਤਕਾਰ ਮੌਜੂਦ ਸਨ। ਇੱਕ ਚਸ਼ਮਦੀਦ ਨੇ ਹਮਲੇ ਵਿੱਚ ਕਈ ਬੱਚੇ ਵੀ ਮਾਰੇ ਜਾਣ ਦਾ ਦਾਅਵਾ ਕੀਤਾ ਅਤੇ ਦੱਸਿਆ ਕਿ ਧਮਾਕੇ ਤੋਂ ਬਾਅਦ ਵੈਡਿੰਗ ਹਾਲ ਵਿੱਚ ਹਫ਼ੜਾ-ਦਫ਼ੜੀ ਅਤੇ ਚੀਕ-ਚਿਹਾੜਾ ਮੱਚ ਗਿਆ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ