Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਦਾ ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ ਵਿੱਚ ਗ੍ਰਿਫਤਾਰ

August 19, 2019 09:55 AM

* ਅੰਤਰ ਰਾਸ਼ਟਰੀ ਖਾਲਿਸਤਾਨੀ ਸੰਗਠਨਾਂ ਨਾਲ ਸੰਬੰਧਾਂ ਦਾ ਦੋਸ਼

ਚੰਡੀਗੜ੍ਹ, 18 ਅਗਸਤ, (ਪੋਸਟ ਬਿਊਰੋ)- ਪੰਜਾਬ ਦੇ ਇੱਕ ਬਹੁਤ ਖਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਨੂੰ ਰੋਮਾਨੀਆ ਵਿੱਚ ਗ੍ਰਿਫਤਾਰ ਕਰ ਲਿਆ ਜਾਣ ਦੀ ਅੱਜ ਏਥੇ ਪੁਲਸ ਨੇ ਪੁਸ਼ਟੀ ਕੀਤੀ ਹੈ।
ਅੱਜ ਏਥੇ ਪੰਜਾਬ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ‘ਮੋਸਟ ਵਾਂਟਿਡ` ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਰੋਮਾਨੀਆ ਵਿਚ ਗ੍ਰਿਫ਼ਤਾਰੀ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ‘ਪੰਜਾਬ ਪੁਲਸ ਨੇ ਇੰਟਰਪੋਲ ਤੱਕ ਪਹੁੰਚ ਕਰ ਕੇ ਸੁਖਪ੍ਰੀਤ ਸਿੰਘ ਬੁੱਢਾ ਦੇ ਬਾਰੇ ਜਾਣਕਾਰੀ ਉਸ ਦੇ ਅਧਿਕਾਰੀਆਂ ਤੱਕ ਪੁਚਾਈ ਸੀ। ਇਸ ਤੋਂ ਪਹਿਲਾਂ ਸੀ ਬੀ ਆਈ ਤੱਕ ਪਹੁੰਚ ਕੀਤੀ ਗਈ ਸੀ, ਕਿਉਂਕਿ ਭਾਰਤ ਵੱਲੋਂ ਇੰਟਰਪੋਲ ਨਾਲ ਸੀ ਬੀ ਆਈ ਹੀ ਸਿੱਧਾ ਸੰਪਰਕ ਕਰ ਸਕਦੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉੱਚ ਪੱਧਰੀ ਸੂਤਰਾਂ ਤੋਂ ਅਜੇ ਸਿਰਫ਼ ਇਹੋ ਖ਼ਬਰ ਮਿਲੀ ਹੈ ਕਿ ਸੁਖਪ੍ਰੀਤ ਸਿੰਘ ਬੁੱਢਾ ਨੂੰ 4-5 ਦਿਨ ਪਹਿਲਾਂ ਰੋਮਾਨੀਆ ਦੇ ਇਕ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇੰਟਰਪੋਲ ਅਧਿਕਾਰੀ ਪੰਜਾਬ ਪੁਲਸ ਨਾਲ ਸਿੱਧਾ ਸੰਪਰਕ ਨਹੀਂ ਕਰਦੇ ਅਤੇ ਏਸੇ ਲਈ ਹਾਲੇ ਸੁਖਪ੍ਰੀਤ ਸਿੰਘ ਬੁੱਢਾ ਦੀ ਗ੍ਰਿਫ਼ਤਾਰੀ ਦੇ ਪੂਰੇ ਵੇਰਵਿਆਂ ਦੀ ਸੀ ਬੀ ਆਈ ਤੋਂ ਉਡੀਕ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਸੁਖਪ੍ਰੀਤ ਸਿੰਘ ਬੁੱਢਾ ਨੇ ਆਪਣੇ ਸੰਪਰਕ ਤੇ ਸਬੰਧ ਕੁਝ ਖ਼ਾਲਿਸਤਾਨ-ਪੱਖੀ ਸੰਗਠਨਾਂ ਨਾਲ ਬਣਾ ਲਏ ਸਨ। ਸ਼ਾਇਦ ਏਸੇ ਲਈ ਯੂਰਪ ਦੇ ਕੁਝ ਖ਼ਾਲਿਸਤਾਨ ਪੱਖੀ ਸੰਗਠਨਾਂ ਨੇ ਆਪੋ ਆਪਣੇ ਫ਼ੇਸਬੁੱਕ ਖਾਤਿਆਂ ਉੱਤੇ ਸੁਖਪ੍ਰੀਤ ਸਿੰਘ ਬੁੱਢਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।
ਵਰਨਣ ਯੋਗ ਹੈ ਕਿ ਸੁਖਪ੍ਰੀਤ ਸਿੰਘ ਬੁੱਢਾ ਨੇ 20 ਮਾਰਚ 2011 ਨੂੰ ਆਪਣੇ ਪਿੰਡ ਕੁੱਸਾ ਜਿ਼ਲਾ ਮੋਗਾ ਵਿੱਚ ਇਕ ਕਤਲ ਕੀਤਾ ਸੀ, ਜਿਸ ਬਾਰੇ ਉਸ ਨੂੰ 5 ਅਗਸਤ 2015 ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਅਗਲੇ ਸਾਲ 2016 ਵਿੱਚ ਉਹ ਜੇਲ੍ਹ ਤੋਂ ਪੈਰੋਲ ਉੱਤੇ ਬਾਹਰ ਆਇਆ ਤਾਂ ਫ਼ਰਾਰ ਹੋ ਗਿਆ ਸੀ। ਫਿਰ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ। 17 ਜਨਵਰੀ 2017 ਨੂੰ ਉਸ ਨੇ ਡੱਬਵਾਲੀ ਦੇ ਇਕ ਵਪਾਰੀ ਦਾ ਕਤਲ ਕੀਤਾ ਤੇ ਉਸੇ ਸਾਲ ਜੁਲਾਈ ਵਿੱਚ ਜੈਤੋ ਦੇ ਇਕ ਕਾਰੋਬਾਰੀ ਰਵਿੰਦਰ ਪੱਪੂ ਕੋਛੜ ਨੂੰ ਮਾਰ ਦਿੱਤਾ ਸੀ। ਜੂਨ 2017 ਵਿੱਚ ਉਸ ਨੇ ਆਪਣੇ ਸਾਥੀ ਨਾਲ ਮਿਲ ਕੇ ਇਕ ਪੋਲਟਰੀ ਫ਼ਾਰਮ ਦੇ ਮਾਲਕ ਹਰਦੇਵ ਸਿੰਘ ਗੋਗੀ ਜਟਾਣਾ ਵਾਸੀ ਰਾਮਪੁਰਾ ਫੂਲ (ਬਠਿੰਡਾ) ਦਾ ਕਤਲ ਕਰ ਦਿੱਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ