Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਡੀ ਐੱਸ ਪੀ ਬਣ ਕੇ ਪੁਲਸ ਵਿੱਚ ਨੌਕਰੀ ਦਿਵਾਉਣ ਬਹਾਨੇ 2.50 ਲੱਖ ਰੁਪਏ ਠੱਗੇ

August 19, 2019 09:57 AM

ਲੁਧਿਆਣਾ, 18 ਅਗਸਤ (ਪੋਸਟ ਬਿਊਰੋ)- ਇੱਕ ਕਾਰੋਬਾਰੀ ਦੇ ਬੇਟੇ ਨੂੰ ਪੰਜਾਬ ਪੁਲਸ ਦੀ ਨੌਕਰੀ ਦਿਵਾਉਣ ਦੇ ਨਾਂਅ 'ਤੇ ਇੱਕ ਵਿਅਕਤੀ ਨੇ ਖੁਦ ਨੂੰ ਡੀ ਐਸ ਪੀ ਦੱਸ ਕੇ 2.50 ਲੱਖ ਦੀ ਠੱਗੀ ਮਾਰ ਲਈ ਹੈ। ਪੀੜਤ ਸੁਨੀਲ ਕੁਮਾਰ ਨੇ ਉਸ ਠੱਗ ਨੂੰ ਕਈ ਫੋਨ ਕੀਤੇ, ਪਰ ਉਸ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ ਤਾਂ ਠੱਗੀ ਦਾ ਪਤਾ ਲੱਗਾ। ਮਿਲੀ ਜਾਣਕਾਰੀ ਅਨੁਸਾਰ ਸ਼ਖਸ ਦੇ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ।
ਸੁਨੀਲ ਨੇ ਦੱਸਿਆ ਕਿ ਉਨ੍ਹਾਂ ਦੀ ਸਟੀਲ ਦੀਆਂ ਚਾਦਰਾਂ ਬਣਾਉਣ ਦੀ ਫੈਕਟਰੀ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਇੱਕ ਦੋਸਤ ਦੇ ਰਾਹੀਂ ਉਨ੍ਹਾਂ ਨੂੰ ਇੱਕ ਸ਼ਖਸ ਮਿਲਿਆ, ਜੋ ਖੁਦ ਨੂੰ ਡੀ ਐਸ ਪੀ ਦੱਸਦਾ ਸੀ ਤੇ ਉਸ ਨੇ ਕਿਹਾ ਕਿ ਇਨ੍ਹੀਂ ਦਿਨੀਂ ਉਸ ਨੂੰ ਵਿਭਾਗ ਨੇ ਸਸਪੈਂਡ ਕੀਤਾ ਹੋਇਆ ਹੈ, ਪਰ ਜਲਦੀ ਉਸ ਨੂੰ ਬਹਾਲ ਕਰ ਦਿੱਤਾ ਜਾਏਗਾ। ਇਨ੍ਹਾਂ ਗੱਲਾਂ ਵਿੱਚ ਉਲਝਾ ਕੇ ਉਸ ਸ਼ਖਸ ਨੇ ਉਸ ਨੂੰ ਕਿਹਾ ਕਿ ਉਹ ਉਸ ਦੇ ਬੇਟੇ ਨੂੰ ਪੁਲਸ ਵਿੱਚ ਭਰਤੀ ਕਰਵਾ ਦੇਵੇਗਾ, ਕਿਉਂਕਿ ਉਸ ਦੀ ਚੰਡੀਗੜ੍ਹ ਵਿੱਚ ਵੱਡੇ ਅਫਸਰਾਂ ਨਾਲ ਚੰਗੀ ਜਾਣ ਪਛਾਣ ਹੈ। ਇਸ ਲਈ ਉਹ ਉਸ ਨੂੰ ਭਰਤੀ ਕਰਵਾ ਦੇਵੇਗਾ, ਪਰ ਉਸ ਦੇ ਲਈ ਪੈਸੇ ਲੱਗਣਗੇ। ਇਹ ਗੱਲ ਕਹਿ ਕੇ ਉਹ ਉਨ੍ਹਾਂ ਤੋਂ ਸਮੇਂ-ਸਮੇਂ ਕਦੇ 20 ਹਜ਼ਾਰ ਤਾਂ ਕਦੇ ਤੀਹ ਹਜ਼ਾਰ ਲੈਂਦਾ ਰਿਹਾ। ਇਸ ਤਰ੍ਹਾਂ 2.50 ਲੱਖ ਰੁਪਏ ਲੈ ਲਏ, ਪਰ ਉਨ੍ਹਾਂ ਦੇ ਬੇਟੇ ਨੂੰ ਭਰਤੀ ਨਹੀਂ ਕਰਾਇਆ। ਫਿਰ ਦੋਸ਼ੀ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ। ਉਨ੍ਹਾਂ ਨੇ ਆਪਣੇ ਦੋਸਤ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਸ਼ਖਸ ਠੱਗ ਹੈ, ਉਸ ਦੇ ਖਿਲਾਫ ਪਹਿਲਾਂ ਵੀ ਧੋਖਾਧੜੀ ਦੇ ਕੇਸ ਦਰਜ ਹਨ। ਪੀੜਤ ਨੇ ਆਨਲਾਈਨ ਯੂ-ਟਿਊਬ ਉੱਤੇ ਵੀਡੀਓ ਦੇਖੀ, ਜਿਸ ਵਿੱਚ ਬਸ ਸਟੈਂਡ ਚੌਕੀ ਪੁਲਸ ਨੇ ਉਸ ਨੂੰ ਫੜਿਆ ਸੀ। ਉਸ ਦੇ ਦੋਸਤ ਨੇ ਦੱਸਿਆ ਕਿ ਉਸ ਨਾਲ ਠੱਗੀ ਮਾਰੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ