Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਖਾਲਿਸਤਾਨ ਸੰਗਠਨ ਨਾਲ ਸੰਬੰਧਾਂ ਕਾਰਨ ਪੰਜਾਬੀ ਔਰਤ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ

August 19, 2019 09:58 AM

ਬਟਾਲਾ, 18 ਅਗਸਤ (ਪੋਸਟ ਬਿਊਰੋ)- ਪੰਜਾਬ ਵਿੱਚ ਰੈਫਰੈਂਡਮ-2020 ਦੇ ਨਾਂਅ ਨਾਲ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਦੇ ਰਾਹੀਂ ਉਕਸਾਉਣ ਵਾਲੀ ਤੇ ਖਾਲਿਸਤਾਨ ਪੱਖੀ ਜਥੇਬੰਦੀ ਨਾਲ ਜੁੜੀ ਇੱਕ ਔਰਤ ਕੁਲਬੀਰ ਕੌਰ, ਜੋ ਮਲੇਸ਼ੀਆ ਵਿੱਚ ਰਹਿੰਦੀ ਸੀ, ਨੂੰ ਬਟਾਲਾ ਪੁਲਸ ਨੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ।
ਕੱਲ੍ਹ ਸ਼ਾਮ ਇਸ ਔਰਤ ਨੂੰ ਬਟਾਲਾ ਡਿਊਟੀ ਮੈਜਿਸਰਟੇਟ ਸਾਹਮਣੇ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਉਸ ਨੂੰ ਛੇ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਬਟਾਲਾ ਦੇ ਡੀ ਐੱਸ ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਸਾਲ ਪਹਿਲਾਂ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਨੇ ਥਾਣਾ ਰੰਗੜ ਨੰਗਲ ਦੇ ਪਿੰਡ ਧੰਦੋਈ ਦੇ ਬਸ ਅੱਡੇ ਉਤੇ ਸ਼ਰਾਬ ਦੇ ਠੇਕੇ ਨੂੰ ਅੱਗ ਲਾਈ ਸੀ। ਉਨ੍ਹਾਂ ਨੌਜਵਾਨਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਰੈਫਰੈਂਡਮ 2020 ਦੇ ਨਾਲ ਜੁੜੇ ਹਨ ਅਤੇ ਇਸ ਬਾਰੇ ਪੁਲਸ ਨੇ ਉਨ੍ਹਾਂ ਦੇ ਖਿਲਾਫ ਵੱਖ ਵੱਖ ਧਾਰਾਵਾਂ ਦਾ ਕੇਸ ਦਰਜ ਕੀਤਾ ਸੀ। ਡੀ ਐੱਸ ਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਉਕਤ ਔਰਤ ਦਾ ਨਾਂਅ ਆਇਆ ਸੀ ਤੇ ਉਸ ਦੇ ਖਿਲਾਫ ਕੇਸ ਵਿੱਚ ਉਸ ਨੂੰ ਫੜਨ ਦੇ ਵਾਰੰਟ ਵੀ ਜਾਰੀ ਹੋਏ ਸਨ। ਇਸ ਪਿੱਛੋਂ ਪੁਲਸ ਨੇ ਇਮੀਗਰੇਸ਼ਨ ਨੂੰ ਇਤਲਾਹ ਕੀਤੀ ਸੀ। ਪਰਸੋਂ ਜਦੋਂ ਉਹ ਮਲੇਸ਼ੀਆ ਤੋਂ ਆਈ ਤਾਂ ਦਿੱਲੀ ਹਵਾਈ ਅੱਡੇ 'ਤੇ ਇਮੀਗਰੇਸ਼ਨ ਨੇ ਪੁਲਸ ਨੂੰ ਫੜਾ ਦਿੱਤਾ।
ਵਰਨਣ ਯੋਗ ਹੈ ਕਿ ਉਸ ਔਰਤ ਦੇ ਨਾਲ ਇੱਕ ਅੱਠ ਸਾਲ ਦਾ ਬੱਚਾ ਵੀ ਸੀ ਅਤੇ ਸੂਤਰਾਂ ਮੁਤਾਬਕ ਭਾਰਤ ਵੱਲੋਂ ਮਲੇਸ਼ੀਆ ਵਿੱਚ ਦਿੱਤੀ ਜਾਣਕਾਰੀ ਤੋਂ ਬਾਅਦ ਹੀ ਓਥੋਂ ਡਿਪੋਰਟ ਕਰ ਕੇ ਵਾਪਸ ਭੇਜੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ