Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਗੋਰਖਪੁਰ ਵਿੱਚ ਪੰਚਾਇਤ ਨੇ ਔਰਤ ਦੀ ਕੀਮਤ 71 ਭੇਡਾਂ ਲਾਈ

August 19, 2019 10:01 AM

ਗੋਰਖਪੁਰ, 18 ਅਗਸਤ (ਪੋਸਟ ਬਿਊਰੋ)- ਗੋਰਖਪੁਰ ਦੇ ਖੋਰਾਬਾਰ ਥਾਣਾ ਖੇਤਰ ਵਿੱਚ ਅਜੀਬ ਕੇਸ ਸਾਹਮਣੇ ਆਇਆ ਹੈ। ਪੰਚਾਇਤ ਨੇ 71 ਭੇਡਾਂ ਬਦਲੇ ਇੱਕ ਔਰਤ ਨੂੰ ਉਸ ਦੇ ਪ੍ਰੇਮੀ ਦੇ ਹਵਾਲੇ ਕਰ ਦਿੱਤਾ ਹੈ। ਪੰਚਾਇਤ ਦੇ ਇਸ ਫੈਸਲੇ ਨੂੰ ਪ੍ਰੇਮੀ ਦੇ ਪਿਤਾ ਰਾਮਨਰੇਸ਼ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਖੋਰਾਬਾਰ ਥਾਣੇ ਵਿੱਚ ਸ਼ਿਕਾਇਤ ਦੇ ਕੇ ਭੇਡਾਂ ਵਾਪਸ ਦਿਵਾਉਣ ਦੀ ਮੰਗ ਕੀਤੀ ਹੈ।
ਇਹ ਮਾਮਲਾ ਹੱਲ ਹੋਣ ਦੀ ਥਾਂ ਤਿੰਨ ਥਾਣਿਆਂ ਵਿੱਚ ਘੁੰਮਦਾ ਰਿਹਾ। ਖੋਰਾਬਾਰ ਪੁਲਸ ਨੇ ਪਿਪਰਾਈਚ ਖੇਤਰ ਦਾ ਕੇਸ ਦੱਸ ਕੇ ਉਸ ਥਾਣੇ ਭੇਜ ਦਿੱਤਾ। ਪਿਪਰਾਈਚ ਥਾਣੇ ਦੇ ਮੁਖੀ ਨੇ ਵੀ ਰਾਮਨਰੇਸ਼ ਦੀ ਗੱਲ ਨਹੀਂ ਸੁਣੀ ਅਤੇ ਪੰਚਾਇਤ ਬੇਲੀਪਾਰ ਖੇਤਰ ਦੇ ਗ੍ਰਾਮ ਚਾਰਪਾਨੀ ਵਿੱਚ ਹੋਣਾ ਦੱਸ ਕੇ ਓਥੇ ਭੇਜ ਦਿੱਤਾ। ਆਖਰ ਵਿੱਚ ਪਿਪਰਾਈਚ ਖੇਤਰ ਦੇ ਗ੍ਰਾਮ ਬੈਲੋ ਦੇ ਰਾਮਨਰੇਸ਼ ਨੇ ਕੱਲ੍ਹ ਸਮੂਹਿਕ ਸਮੱਸਿਆ ਦਿਵਸ ਮੌਕੇ ਐਸ ਐਸ ਪੀ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਚਾਇਤ ਦਾ ਫੈਸਲਾ ਸਾਨੂੰ ਮਨਜ਼ੂਰ ਨਹੀਂ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਚਾਂ ਨੇ ਇੱਕ ਵਿਅਕਤੀ ਦਾ ਵਸਿਆ ਘਰ ਉਜਾੜ ਦਿੱਤਾ ਤੇ ਬਿਨਾਂ ਤਲਾਕ ਕਰਵਾਏ ਵਿਆਹੁਤਾ ਮਹਿਲਾ ਨੂੰ ਮੇਰੇ ਬੇਟੇ ਦੇ ਗਲੇ ਬੰਨ੍ਹਣ ਦਾ ਫੈਸਲਾ ਸੁਣਾ ਦਿੱਤਾ।
ਪੰਚਾਇਤ ਦੇ ਫੈਸਲੇ ਦੇ ਬਾਅਦ ਮਹਿਲਾ ਆਪਣੇ ਪਤੀ ਨਾਲ ਰਹਿਣ ਨੂੰ ਤਿਆਰ ਹੈ। ਉਸ ਦਾ ਕਹਿਣਾ ਹੈ ਕਿ ਕਿਸੇ ਨੇ ਉਸ ਨਾਲ ਜ਼ਬਰਦਸਤੀ ਕੀਤੀ ਤਾਂ ਖੁਦਕੁਸ਼ੀ ਕਰ ਲਵੇਗੀ। ਉਸ ਦੇ ਵਿਆਹ ਨੂੰ ਪੰਜ ਸਾਲ ਹੋ ਗਏ ਹਨ, ਪਰ ਮਾਂ ਬਣਨ ਦਾ ਸੁੱਖ ਪ੍ਰਾਪਤ ਨਹੀਂ ਹੋਇਆ। ਉਸ ਦੇ ਪ੍ਰੇਮੀ ਦਾ ਕਹਿਣਾ ਹੈ ਕਿ ਪਿਤਾ ਦੀ ਜਾਇਦਾਦ ਵਿੱਚ ਪੁੱਤਰ ਦਾ ਵੀ ਹੱਕ ਹੁੰਦਾ ਹੈ। ਅਸੀਂ 142 ਵਿੱਚੋਂ 50 ਫੀਸਦੀ ਭੇਡਾਂ ਨੂੰ ਆਪਣਾ ਮੰਨਿਆ ਤੇ ਪੰਚਾਇਤ ਦੇ ਫੈਸਲੇ ਅਨੁਸਾਰ 71 ਭੇਡਾਂ ਮਹਿਲਾ ਦੇ ਪਤੀ ਨੂੰ ਦੇ ਦਿੱਤੀਆਂ। ਪਿਤਾ ਰਾਮਨਰੇਸ਼ ਵਿਰੋਧੀਆਂ ਦੇ ਉਕਸਾਉਣ ਉਤੇ ਸਾਡੇ ਖਿਲਾਫ ਖੜ੍ਹੇ ਹੋ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼