Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਆਮ ਆਦਮੀ ਪਾਰਟੀ ਦੇ ਬਾਗੀ ਕਪਿਲ ਮਿਸ਼ਰਾ ਤੇ ਮਹਿਲਾ ਆਗੂ ਰਿਚਾ ਪਾਂਡੇ ਭਾਜਪਾ ਵਿੱਚ ਸ਼ਾਮਲ

August 19, 2019 10:03 AM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- ਦਿੱਲੀ ਵਿਧਾਨ ਸਭਾ ਦੀ ਮੈਂਬਰੀ ਰੱਦ ਕੀਤੇ ਜਾਣ ਅਤੇ ਅਯੋਗ ਠਹਿਰਾਏ ਜਾਣ ਪਿੱਛੋਂ ਆਮ ਆਦਮੀ ਪਾਰਟੀ ਦੇ ਬਾਗੀ ਆਗੂ ਕਪਿਲ ਮਿਸ਼ਰਾ ਅਤੇ ਪਾਰਟੀ ਦੀ ਮਹਿਲਾ ਵਿੰਗ ਦੀ ਮੁਖੀ ਰਿਚਾ ਪਾਂਡੇ ਕੱਲ੍ਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਦਿੱਲੀ ਦੀ ਕੇਜਰੀਵਾਲ ਸਰਕਾਰ 'ਚ ਮੰਤਰੀ ਰਹਿ ਚੁੱਕੇ ਕਪਿਲ ਮਿਸ਼ਰਾ ਉਤਰ ਪੂਰਬੀ ਦਿੱਲੀ ਦੇ ਕਰਾਵਲ ਨਗਰ ਹਲਕੇ ਤੋਂ ਵਿਧਾਇਕ ਸਨ, ਪਰ ਕਈ ਕਾਰਨਾਂ ਕਰ ਕੇ ਬਾਅਦ ਵਿੱਚ ਜਦੋਂ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਸਰਕਾਰ ਤੇ ਆਮ ਆਦਮੀ ਪਾਰਟੀ ਖਿਲਾਫ ਬਾਗੀ ਸੁਰ ਅਪਣਾ ਲਏ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਭਾਜਪਾ ਦਾ ਪੱਲਾ ਫੜ ਲਿਆ ਹੈ।
ਕਪਿਲ ਮਿਸ਼ਰਾ ਨੇ ਭਾਜਪਾ ਦੇ ਦਿੱਲੀ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਪਾਰਲੀਮੈਂਟ ਮੈਂਬਰ ਵਿਜੇ ਗੋਇਲ, ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਅਤੇ ਹੋਰਨਾਂ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ। ਇਸ ਦੌਰਾਨ ਕਪਿਲ ਮਿਸ਼ਰਾ ਨੇ ਕੱਲ੍ਹ ਟਵੀਟ ਰਾਹੀਂ ਭਾਜਪਾ 'ਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਤੇ ਨਾਲ ‘ਦਿੱਲੀ ਚਲੇ ਮੋਦੀ ਕੇ ਸਾਥ’ ਦਾ ਨਾਅਰਾ ਲਿਖਿਆ ਸੀ।
ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਈ ਰਿਚਾ ਪਾਂਡੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਕੱਲ੍ਹ ਖਾਸ ਲੋਕਾਂ ਦੀ ਖਾਸ ਪਾਰਟੀ ਬਣ ਗਈ ਹੈ। ਵਰਨਣ ਯੋਗ ਹੈ ਕਿ ਮਿਸ਼ਰਾ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਦੀ ਅਪੀਲ ਉੱਤੇ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਦੋ ਅਗਸਤ ਨੂੰ ਮਿਸ਼ਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰ ਦਿੱਤੀ ਸੀ। ਵਿਧਾਨ ਸਭਾ ਸਪੀਕਰ ਨੇ ਦਲ ਬਦਲ ਕਾਨੂੰਨ ਤਹਿਤ ਮਿਸ਼ਰਾ ਨੂੰ ਅਯੋਗ ਵੀ ਠਹਿਰਾਅ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼