Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਯੋਗਾ ਦੇ ਅਧਿਆਪਕ ਦੀ ਸਜ਼ਾ ਅਦਾਲਤ ਨੇ ਹੋਰ ਵਧਾ ਦਿੱਤੀ

October 15, 2018 08:15 AM

ਸਿੰਗਾਪੁਰ, 14 ਅਕਤੂਬਰ (ਪੋਸਟ ਬਿਊਰੋ)- ਸਿੰਗਾਪੁਰ ਦੀ ਉਚ ਅਦਾਲਤ ਨੇ ਆਪਣੀ ਵਿਦਿਆਰਥਣ ਨਾਲ ਕਈ ਵਾਰ ਛੇੜਛਾੜ ਕਰਨ ਤੇ ਧਮਕੀਆਂ ਦੇਣ ਵਾਲੇ ਭਾਰਤੀ ਯੋਗ ਅਧਿਆਪਕ ਦੀ ਸਜ਼ਾ ਵਧਾ ਦਿੱਤੀ ਹੈ। ਪਿਛਲੇ ਸਾਲ ਅਪ੍ਰੈਲ ਵਿੱਚ ਰਾਕੇਸ਼ ਕੁਮਾਰ ਪ੍ਰਸਾਦ ਨੂੰ ਇਸ ਕੇਸ ਵਿੱਚ ਨੌਂ ਮਹੀਨੇ ਦੀ ਸਜ਼ਾ ਹੋਈ ਸੀ। ਉਸ ਨੇ ਸਜ਼ਾ ਖਿਲਾਫ ਹਾਈ ਕੋਰਟ 'ਚ ਅਪੀਲ ਕੀਤੀ ਸੀ। ਅਪੀਲ ਰੱਦ ਕਰਦੇ ਹੋਏ ਅਦਾਲਤ ਨੇ ਉਸ ਦੀ ਸਜ਼ਾ ਵਧਾ ਕੇ ਇੱਕ ਸਾਲ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਸ ਨੂੰ ਤਿੰਨੇ ਕੌੜੇ ਮਾਰਨ ਦੀ ਸਜ਼ਾ ਵੀ ਸੁਣਾਈ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਕੇਸ਼ ਨੇ 26 ਅਪ੍ਰੈਲ 2015 ਨੂੰ ਰੀਅਲ ਯੋਗਾ ਸਟੂਡੀਓ 'ਚ ਆਪਣੀ ਵਿਦਿਆਰਥਣ ਨਾਲ ਛੇੜਛਾੜ ਕੀਤੀ ਅਤੇ ਉਸ ਦੀ ਗਰਦਨ ਵੀ ਦੱਬੀ ਸੀ। ਪੀੜਤ ਨੇ ਅਗਲੇ ਹੀ ਦਿਨ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਜਾਂਚ ਕਰਨ 'ਤੇ ਹੇਠਲੀ ਅਦਾਲਤ 'ਚ ਰਾਕੇਸ਼ ਨੂੰ ਦੋਸ਼ੀ ਪਾਇਆ ਗਿਆ। ਛੇੜਛਾੜ ਕਰਨ ਲਈ ਉਸ ਨੂੰ ਨੌਂ ਮਹੀਨੇ ਦੀ ਸਜ਼ਾ ਤੇ ਗਰਦਨ ਫੜਨ ਕਰ ਕੇ ਉਸ ਨੂੰ ਇੱਕ ਹਜ਼ਾਰ ਸਿੰਗਾਪੁਰ ਡਾਲਰ ਜੁਰਮਾਨਾ ਹੋਇਆ ਸੀ। ਰਾਕੇਸ਼ ਨੇ ਸਜ਼ਾ ਦੇ ਖਿਲਾਫ ਅਪੀਲ ਕੀਤੀ ਤਾਂ ਉਸ ਦੇ ਵਕੀਲ ਦਾ ਕਹਿਣਾ ਸੀ ਕਿ ਘਟਨਾ ਦੀਆਂ ਤਸਵੀਰਾਂ 'ਚ ਸਾਫ ਦਿੱਸਦਾ ਹੈ ਕਿ ਰਾਕੇਸ਼ ਵਿਦਿਆਰਥਣ ਨਾਲ ਉਸ ਤਰ੍ਹਾਂ ਛੇੜਛਾੜ ਨਹੀਂ ਕਰ ਰਿਹਾ, ਜਿੱਦਾਂ ਉਸ ਨੇ ਦੱਸਿਆ ਹੈ। ਹਾਈ ਕੋਰਟ ਦੇ ਜੱਜ ਨੇ ਇਹ ਕਹਿ ਕੇ ਦਲੀਲ ਰੱਦ ਕਰ ਦਿੱਤੀ ਕਿ ਤਸਵੀਰਾਂ ਸਾਫ ਨਹੀਂ। ਇਸ ਵਿੱਚ ਰਾਕੇਸ਼ ਦੇ ਹੱਕ ਦੀ ਕੋਈ ਗੱਲ ਸਾਹਮਣੇ ਨਹੀਂ ਆਈ। ਸਜ਼ਾ ਵਧਾ ਕੇ ਜੱਜ ਨੇ ਕਿਹਾ ਕਿ ਰਾਕੇਸ਼ ਨੇ ਭਰੋਸਾ ਤੋੜਿਆ ਹੈ। ਪੀੜਤ ਦੇ ਰੋਕਣ ਪਿੱਛੋਂ ਵੀ ਉਸ ਨੇ ਆਪਣੀਆਂ ਹਰਕਤਾਂ ਨਹੀਂ ਛੱਡੀਆਂ। ਉਸ ਨੇ ਪੀੜਤ ਨੂੰ ਧਮਕਾਇਆ ਵੀ, ਇਸ ਲਈ ਉਸ ਨੂੰ ਕੌੜੇ ਮਾਰਨੇ ਜਾਣੇ ਚਾਹੀਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ