Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਪਾਈਪਲਾਈਨ ਵਿੱਚ ਲੀਕੇਜ ਕਾਰਨ 40,000 ਲੀਟਰ ਤੇਲ ਅਲਬਰਟਾ ਦੀ ਖਾੜੀ ਵਿੱਚ ਵਗਿਆ

August 19, 2019 06:17 PM

ਡਰੇਅਟਨ ਵੈਲੀ, ਅਲਬਰਟਾ, 19 ਅਗਸਤ (ਪੋਸਟ ਬਿਊਰੋ) : ਅਲਬਰਟਾ ਐਨਰਜੀ ਰੈਗੂਲੇਟਰ ਦਾ ਕਹਿਣਾ ਹੈ ਕਿ ਪਾਈਪਲਾਈਨ ਲੀਕ ਹੋਣ ਕਾਰਨ 40,000 ਲੀਟਰ ਕੱਚਾ ਤੇਲ ਖਾੜੀ ਵਿੱਚ ਵਗ ਗਿਆ।
ਰੈਗੂਲੇਟਰ ਵੱਲੋਂ ਆਪਣੀ ਵੈੱਬਸਾਈਟ ਉੱਤੇ ਇਹ ਆਖਿਆ ਗਿਆ ਹੈ ਕਿ ਇਹ ਘਟਨਾ ਵੀਰਵਾਰ ਨੂੰ ਡਰੇਅਟਨ ਵੈਲੀ, ਅਲਬਰਟਾ ਤੋਂ 14 ਕਿਲੋਮੀਟਰ ਦੱਖਣ ਵੱਲ ਬੌਨਟੈਰਾ ਐਨਰਜੀ ਕਾਰਪੋਰੇਸ਼ਨ ਦੀ ਲਾਈਨ ਉੱਤੇ ਵਾਪਰੀ। ਇਹ ਵੀ ਆਖਿਆ ਗਿਆ ਹੈ ਕਿ ਇਸ ਲੀਕੇਜ ਦਾ ਪਤਾ ਲੱਗਣ ਤੋਂ ਬਾਅਦ ਲਾਈਨ ਬੰਦ ਕਰ ਦਿੱਤੀ ਗਈ। ਏਈਆਰ ਨੇ ਆਖਿਆ ਕਿ ਵਾਈਲਡਲਾਈਫ ਨੂੰ ਕਿਸੇ ਤਰ੍ਹਾਂ ਦਾ ਖਤਰਾ ਨਹੀਂ ਦੱਸਿਆ ਜਾ ਰਿਹਾ ਹੈ।
ਕੈਲਗਰੀ ਸਥਿਤ ਬੌਨਟੈਰਾ ਨੇ ਇੱਕ ਨਿਊਜ਼ ਰਲੀਜ਼ ਵਿੱਚ ਆਖਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸਵੇਰੇ 8:00 ਵਜੇ ਸੁ਼ਰੂ ਕਰ ਦਿੱਤੀ ਗਈ ਸੀ। ਵੀਰਵਾਰ ਨੂੰ ਉਨ੍ਹਾਂ ਨੂੰ ਰਾਤੀਂ 1:00 ਵਜੇ ਵਾਸ਼ਆਊਟ ਕ੍ਰੀਕ ਵਿੱਚ ਲੀਕੇਜ ਦਾ ਪਤਾ ਲੱਗਿਆ। ਉਨ੍ਹਾਂ ਦੱਸਿਆ ਕਿ ਤੇਲ ਨੂੰ ਵੈਕਿਊਮ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਤੇ ਜੰਗਲੀ ਜੀਵਾਂ ਨੂੰ ਵੀ ਕੋਈ ਖਤਰਾ ਨਾ ਹੋਵੇ ਇਸ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।
ਵਾਸ਼ਆਊਟ ਖਾੜੀ ਉੱਤਰੀ ਸਸਕੈਚਵਨ ਨਦੀ ਵਿੱਚ ਮਿਲਦੀ ਹੈ ਤੇ ਇਹੋ ਨਦੀ ਐਡਮੰਟਨ ਵਿੱਚ ਪਾਣੀ ਦਾ ਮੁੱਖ ਸਰੋਤ ਹੈ। ਬੌਨਟੈਰਾ ਨੇ ਆਖਿਆ ਕਿ ਜਿਸ ਥਾਂ ਉੱਤੇ ਖਾੜੀ ਤੇ ਨਦੀ ਮਿਲਦੇ ਹਨ ਉੱਥੇ ਇਸ ਤੇਲ ਦੀ ਸਫਾਈ ਦੇ ਜਿ਼ਆਦਾ ਪ੍ਰਬੰਧ ਕੀਤੇ ਗਏ ਹਨ। ਕੰਪਨੀ ਦਾ ਕਹਿਣਾ ਹੈ ਕਿ ਇਹ ਸਾਫ ਸਫਾਈ ਅਗਲੇ ਤਿੰਨ ਹਫਤਿਆਂ ਤੱਕ ਚੱਲਣ ਦੀ ਸੰਭਾਵਨਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ