Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਜੀ-7 ਸਿਖਰ ਵਾਰਤਾ ਤੋਂ ਪਹਿਲਾਂ ਟਰੂਡੋ ਤੇ ਫਰੀਲੈਂਡ ਨਾਲ ਮੁਲਾਕਾਤ ਕਰਨਗੇ ਪੌਂਪੀਓ

August 20, 2019 06:18 AM

ਓਟਵਾ, 19 ਅਗਸਤ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਮੁਲਾਕਾਤ ਕਰਨ ਲਈ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਇਸ ਹਫਤੇ ਦੇ ਅਖੀਰ ਵਿੱਚ ਕੈਨੇਡਾ ਆਉਣਗੇ।
ਇਨ੍ਹਾਂ ਆਗੂਆਂ ਦੀ ਇਹ ਮੀਟਿੰਗ ਵਿਸ਼ਵ ਦੇ ਸੱਤ ਵੱਡੇ ਅਰਥਚਾਰਿਆਂ ਦੀ ਹੋਣ ਜਾ ਰਹੀ ਜੀ-7 ਸਿਖਰ ਵਾਰਤਾ ਤੋਂ ਪਹਿਲਾਂ ਹੋਣ ਜਾ ਰਹੀ ਹੈ। ਜੀ-7 ਵਾਰਤਾ ਇਸ ਹਫਤੇ ਦੇ ਅਖੀਰ ਵਿੱਚ ਬਿਆਰਿਟਜ਼, ਫਰਾਂਸ ਵਿੱਚ ਹੋਵੇਗੀ। ਫਰੀਲੈਂਡ ਦੇ ਆਫਿਸ ਦਾ ਕਹਿਣਾ ਹੈ ਕਿ ਉਹ ਵੀਰਵਾਰ ਨੂੰ ਓਟਵਾ ਵਿੱਚ ਮੀਟਿੰਗ ਦੀ ਮੇਜ਼ਬਾਨੀ ਕਰੇਗੀ। ਜਿੱਥੇ ਵੱਖ ਵੱਖ ਘਰੇਲੂ ਤੇ ਕੌਮਾਂਤਰੀ ਮੁੱਦਿਆਂ ਉੱਤੇ ਕੈਨੇਡਾ ਤੇ ਅਮਰੀਕਾ ਦੇ ਸਹਿਯੋਗ ਉੱਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਨ੍ਹਾਂ ਵਿੱਚ ਸਕਿਊਰਿਟੀ ਤੇ ਵਿਦੇਸ਼ ਨੀਤੀ ਦੇ ਮੁੱਦੇ ਚਰਚਾ ਦਾ ਮੁੱਖ ਵਿਸ਼ਾ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਜੂਨ ਵਿੱਚ ਟਰੂਡੋ ਵੱਲੋਂ ਵਾਸਿ਼ੰਗਟਨ, ਡੀਸੀ ਦੇ ਕੀਤੇ ਗਏ ਦੌਰੇ ਦੀ ਹੀ ਅਗਲੀ ਕੜੀ ਹੈ। ਅਮਰੀਕਾ ਦੇ ਜੂਨ ਵਿੱਚ ਕੀਤੇ ਦੌਰੇ ਦੌਰਾਨ ਟਰੂਡੋ ਨੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਮੁਲਾਕਾਤ ਕੀਤੀ ਸੀ ਤੇ ਚੀਨ ਨਾਲ ਆਪਣੇ ਸਬੰਧਾਂ ਤੋਂ ਇਲਾਵਾ ਚੀਨ ਵਿੱਚ ਨਜ਼ਰਬੰਦ ਕੈਨੇਡੀਅਨਾਂ ਮਾਈਕਲ ਸਪੇਵਰ ਤੇ ਮਾਈਕਲ ਕੋਵਰਿਗ ਦਾ ਮੁੱਦਾ ਵੀ ਵਿਚਾਰਿਆ ਸੀ।
ਪੌਂਪੀਓ ਦੇ ਆਫਿਸ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਆਸ ਹੈ ਕਿ ਓਟਵਾ ਵਿੱਚ ਹੋਣ ਵਾਲੀ ਗੱਲਬਾਤ ਅਮਰੀਕਾ-ਕੈਨੇਡਾ ਦੀ ਰਣਨੀਤਕ ਭਾਈਵਾਲੀ ਤੇ ਸਾਂਝੇ ਟੀਚਿਆਂ ਨੂੰ ਅੱਗੇ ਵਧਾਉਣ ਦੇ ਮੌਕਿਆਂ ਨੂੰ ਹੋਰ ਸੰਵਾਰਨ ਉੱਤੇ ਕੇਂਦਰਿਤ ਰਹੇਗੀ। ਇਨ੍ਹਾਂ ਵਿੱਚ ਵੈਨੇਜੁ਼ਏਲਾ ਵਿੱਚ ਜਮਹੂਰੀਅਤ ਵਾਪਿਸ ਲਿਆਉਣੀ ਤੇ ਚੀਨ ਵਿੱਚ ਨਜ਼ਰਬੰਦ ਦੋ ਕੈਨੇਡੀਅਨਾਂ ਨੂੰ ਰਿਹਾਅ ਕਰਵਾਉਣਾ ਆਦਿ ਸ਼ਾਮਲ ਹਨ। ਸ਼ੁੱਕਰਵਾਰ ਨੂੰ ਟਰੂਡੋ ਵੱਲੋਂ ਟਰੰਪ ਨਾਲ ਫੋਨ ਉੱਤੇ ਕੀਤੀ ਗਈ ਗੱਲਬਾਤ ਵਿੱਚ ਜਿੱਥੇ ਮੁੜ ਨਜ਼ਰਬੰਦ ਕੈਨੇਡੀਅਨਾਂ ਦਾ ਮੁੱਦਾ ਵਿਚਾਰਿਆ ਗਿਆ ਉੱਥੇ ਹੀ ਹਾਂਗ ਕਾਂਗ ਵਿੱਚ ਜਾਰੀ ਅਸਥਿਰਤਾ ਦੇ ਨਾਲ ਨਾਲ ਨਵੀਂ ਨੌਰਥ ਅਮੈਰੀਕਨ ਟਰੇਡ ਡੀਲ ਦੀ ਪੁਸ਼ਟੀ ਦਾ ਦੋਵਾਂ ਆਗੂਆਂ ਵੱਲੋਂ ਸਮਰਥਨ ਵੀ ਕੀਤਾ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ