Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ
 
ਅੰਤਰਰਾਸ਼ਟਰੀ

ਪਾਕਿਸਤਾਨ ਇੱਕ ਹੋਰ ਤਖਤਾ ਪਲਟ ਵੱਲ ਵਧਦਾ ਜਾਪਦੈ

August 20, 2019 09:36 AM

ਇਸਲਾਮਾਬਾਦ, 19 ਅਗਸਤ (ਪੋਸਟ ਬਿਊਰੋ)- ਅੱਤਵਾਦ ਬਾਰੇ ਕੌਮਾਂਤਰੀ ਦਬਾਅ ਦਾ ਸਾਹਮਣਾ ਕਰਨ ਵਿੱਚ ਬਹੁਤੀ ਔਖਾ ਮਹਿਸੂਸ ਕਰ ਰਿਹਾ ਪਕਿਸਤਾਨ ਇੱਕ ਹੋਰ ਫੌਜੀ ਤਖਤਾ ਪਲਟ ਵੱਲ ਜਾਂਦਾ ਲੱਗਦਾ ਹੈ। ਪਾਕਿਸਤਾਨੀ ਫੌਜ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਚਾਲੇ ਦੂਰੀਆਂ ਵਧ ਰਹੀਆਂ ਹਨ।
ਪਤਾ ਲੱਗਾ ਹੈ ਕਿ ਅਮਰੀਕਾ ਦੌਰੇ ਅਤੇ ਭਾਰਤ ਨਾਲ ਸੰਬੰਧਾਂ ਬਾਰੇ ਕੁਝ ਅਹਿਮ ਮੌਕਿਆਂ 'ਤੇ ਇਮਰਾਨ ਖਾਨ ਦੇ ਬਿਆਨਾਂ ਤੋਂ ਪਾਕਿਸਤਾਨੀ ਫੌਜ ਨਾਰਾਜ਼ ਹੈ। ਇਹੀ ਨਹੀਂ, ਪਾਕਿਸਤਾਨੀ ਫੌਜ ਭਾਰਤ 'ਚ ਅੱਤਵਾਦੀਆਂ ਨੂੰ ਵੱਡੇ ਪੱਧਰ 'ਤੇ ਘੁਸਪੈਠ ਕਰਵਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਪਰ ਪਹਿਲਾਂ ਪਾਕਿਸਤਾਨੀ ਫੌਜ ਦੇ ਹੱਥਾਂ ਦੀ ਕਠਪੁਤਲੀ ਕਹੇ ਜਾਂਦੇ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਅੱਤਵਾਦੀਆਂ 'ਤੇ ਕਾਰਵਾਈ ਕਰ ਰਹੀ ਹੈ। ਇਸ ਲਈ ਪਾਕਿਸਤਾਨੀ ਫੌਜ ਇਮਰਾਨ ਖਾਨ ਨਾਲ ਨਾਰਾਜ਼ ਹੈ। ਦਸ ਸਾਲ ਤੱਕ ਅਲ ਕਾਇਦਾ ਦੇ ਸਰਗਣਾ ਓਸਾਮਾ ਬਿਨ ਲਾਦੇਨ ਨੂੰ ਆਪਣੇ ਦੇਸ਼ 'ਚ ਲੁਕਾਉਣ ਵਾਲੀ ਪਾਕਿਸਤਾਨੀ ਫੌਜ ਦਾ ਇਰਾਦਾ ਫੌਜ ਦੇ ਲੋਕਾਂ ਨੂੰ ਸਿਆਸਤ ਦੇ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਦਾ ਹੈ।
ਵਰਨਣ ਯੋਗ ਹੈ ਕਿ ਅਕਤੂਬਰ 2017 ਵਿੱਚ ਪਾਕਿਸਤਾਨੀ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗੱਫੂਰ ਨੇ ਕਿਹਾ ਸੀ ਕਿ ਉਹ ਫੌਜ ਦੇ ਲੋਕਾਂ ਨੂੰ ਸਿਆਸਤ ਵਿੱਚ ਲਿਆਉਣ ਦੀ ਵਿਸ਼ੇਸ਼ ਯੋਜਨਾ 'ਤੇ ਕੰਮ ਕਰ ਰਹੇ ਹਨ। ਪਾਕਿਸਤਾਨ ਵਿੱਚ 30-40 ਹਜ਼ਾਰ ਅੱਤਵਾਦੀ ਵਾਲੇ ਇਮਰਾਨ ਖਾਨ ਦੇ ਬਿਆਨ ਤੋਂ ਫੌਜ ਕਾਫੀ ਨਾਰਾਜ਼ ਹੈ। ਉਨ੍ਹਾਂ ਦੇ ਇਸ ਬਿਆਨ ਮਗਰੋਂ ਪਾਕਿਸਤਾਨੀ ਫੌਜ ਦੇ ਜਨਰਲ ਉਨ੍ਹਾਂ ਖਿਲਾਫ ਹੋ ਗਏ, ਜੋ ਅੱਤਵਾਦੀ ਗਰੁੱਪਾਂ ਨੂੰ ਟਰੇਨਿੰਗ ਦਿੰਦੇ ਸਨ। ਅਮਰੀਕਾ ਯਾਤਰਾ ਦੌਰਾਨ ਇਮਰਾਨ ਖਾਨ ਨੇ ਦੁਨੀਆ ਸਾਹਮਣੇ ਕਬੂਲ ਕੀਤਾ ਸੀ ਕਿ ਉਨ੍ਹਾਂ ਦੇ ਦੇਸ਼ ਵਿੱਚ ਤੀਹ ਤੋਂ ਚਾਲੀ ਹਜ਼ਾਰ ਅੱਤਵਾਦੀ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇਸ਼ 'ਚ ਜੇਹਾਦ ਦੀ ਸੰਸਕ੍ਰਿਤੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵਾਰ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਉਤੇ ਇਮਰਾਨ ਇਹ ਵੀ ਕਬੂਲ ਕਰ ਬੈਠੇ ਕਿ ਭਾਰਤ ਗੁਲਾਮ ਕਸ਼ਮੀਰ 'ਚ ਬਾਲਾਕੋਟ ਨਾਲੋਂ ਵੀ ਵੱਡਾ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਹੈ। ਪਾਕਿਸਤਾਨੀ ਫੌਜ ਨੂੰ ਇਸ ਗੱਲ ਦੀ ਪੂਰੀ ਜਾਣਕਾਰੀ ਹੈ ਅਤੇ ਸਾਡੀ ਜਾਣਕਾਰੀ ਮੁਤਾਬਕ ਭਾਰਤ ਦੀਆਂ ਹੋਰ ਵੀ ਖਤਰਨਾਕ ਯੋਜਨਾਵਾਂ ਹਨ। ਇਮਰਾਨ ਦੇ ਇਸ ਕਬੂਲਨਾਮੇ ਤੋਂ ਵੀ ਫੌਜ ਬੇਹੱਦ ਨਾਰਾਜ਼ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ