Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਉਈਗਰਾਂ ਦੀ ਗ੍ਰਿਫਤਾਰੀ ਕਰਨ ਵਿੱਚ ਮਿਸਰ ਨੇ ਕੀਤੀ ਸੀ ਚੀਨ ਦੀ ਮਦਦ

August 20, 2019 09:39 AM

ਕਾਹਿਰਾ, 19 ਅਗਸਤ (ਪੋਸਟ ਬਿਊਰੋ)- ਕਰੀਬ ਦੋ ਸਾਲ ਪਹਿਲਾਂ ਸੁੰਨੀ ਮੁਸਲਮਾਂ ਦੀ ਸਿਖਲਾਈ ਸੰਸਥਾ ਅਲ ਅਜਹਰ ਵਿੱਚੋਂ ਉਈਗਰ ਵਿਦਿਆਰਥੀ ਅਬੁਦਲਮਲਿਕ ਅਬੁਦਲਅਜ਼ੀਜ ਨੂੰ ਮਿਸਰ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਪੁਲਸ ਨੇ ਪਹਿਲਾਂ ਉਨ੍ਹਾਂ ਨੂੰ ਹੱਥਕੜੀ ਲਾਈ ਅਤੇ ਫਿਰ ਉਨ੍ਹਾਂ ਦਾ ਚਿਹਰਾ ਢੱਕ ਦਿੱਤਾ। ਜਦ ਉਨ੍ਹਾਂ ਨਕਾਬ ਹਟਾਇਆ ਗਿਆ ਤਾਂ ਉਹ ਰਾਜਧਾਨੀ ਕਾਹਿਰਾ ਦੇ ਥਾਣੇ ਵਿੱਚ ਸਨ ਤੇ ਚੀਨੀ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੇ ਸਨ।
ਅਬਦੁਲਅਜ਼ੀਜ ਇਕੱਲੇ ਉਈਗਰ ਨਹੀਂ ਹੈ, ਜਿਨ੍ਹਾਂ ਨੂੰ ਇਸ ਤਰ੍ਹਾਂ ਗ੍ਰਿਫਤਾਰ ਕਰਕੇ ਇਥੇ ਚੀਨ ਦੇ ਹਵਾਲੇ ਕਰ ਦਿੱਤਾ ਗਿਆ ਸੀ। ਜੁਲਾਈ 2017 ਵਿੱਚ 90 ਤੋਂ ਵੱਧ ਉਈਗਰ ਮੁਸਲਮਾਨਾਂ ਨੂੰ ਮਿਸਰ ਵਿੱਚ ਏਦਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਨ੍ਹਾਂ ਵਿੱਚੋਂ ਕਈ ਅਲ ਅਜਹਰ ਵਿੱਚ ਇਸਲਾਮ ਦੀ ਪੜ੍ਹਾਈ ਕਰ ਰਹੇ ਸਨ। ਅਬਦੁਲਅਜ਼ੀਜ ਨੇ ਕਿਹਾ, ‘ਚੀਨੀ ਅਧਿਕਾਰੀ ਮੈਨੂੰ ਮੇਰੇ ਉਈਗਰ ਨਹੀਂ, ਬਲਕਿ ਚੀਨੀ ਨਾਮ ਨਾਲ ਸੰਬੋਧਨ ਕਰਦੇ ਸਨ। ਮਿਸਰ ਦੀ ਪੁਲਸ ਨੇ ਦੱਸਿਆ ਕਿ ਚੀਨ ਸਰਕਾਰ ਮੈਨੂੰ ਅੱਤਵਾਦੀ ਦੱਸ ਰਹੀ ਹੈ, ਪਰ ਮੈਂ ਉਨ੍ਹਾਂ ਨੂੰ ਨਹੀਂ ਵਿੱਚ ਜਵਾਬ ਦਿੱਤਾ ਸੀ।'
ਗ੍ਰਿਫਤਾਰ ਕੀਤੇ ਗਏ ਹੋਰ ਲੋਕਾਂ ਤੋਂ ਵੀ ਏਦਾਂ ਦੇ ਸਵਾਲ ਪੁੱਛੇ ਗਏ ਸਨ। ਕਈ ਦਿਨ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਸਾਰਿਆਂ ਨੂੰ ਤਿੰਨ ਗਰੁੱਪਾਂ ਵਿੱਚ ਵੰਡ ਕੇ ਲਾਲ, ਪੀਲੇ ਅਤੇ ਹਰੇ ਕਾਰਡ ਦਿੱਤੇ ਗਏ ਸਨ। ਇਨ੍ਹਾਂ ਕਾਰਡਾਂ ਤੋਂ ਤੈਅ ਹੁੰਦਾ ਸੀ ਕਿ ਉਨ੍ਹਾਂ ਨੂੰ ਰਿਹਾਅ ਕਰਨਾ ਹੈ, ਹਿਰਾਸਤ ਵਿੱਚ ਰੱਖਣਾ ਹੈ ਜਾਂ ਅੱਗੇ ਪੁੱਛਗਿੱਛ ਕੀਤੀ ਜਾਣੀ ਹੈ। ਨਾਰਵੇ ਵਿੱਚ ਰਹਿਣ ਵਾਲੇ ਭਾਸ਼ਾ ਮਾਹਰ ਅਬਦੁਲਵੇਲੀ ਅਯੂਪ ਕਹਿੰਦੇ ਹਨ, ਚੀਨ ਦੇ ਸ਼ਿਨਜ਼ਿਯਾਂਗ ਪ੍ਰਾਂਤ ਵਿੱਚ ਇਹੀ ਕੀਤਾ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ