Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਮੁੰਡੇ-ਕੁੜੀ ਦੀ ਸ਼ਾਦੀ ਦੀ ਉਮਰ ਬਰਾਬਰ ਕਰਨ ਦੀ ਅਰਜ਼ੀ ਉੱਤੇ ਕੇਂਦਰ ਸਰਕਾਰ ਨੂੰ ਨੋਟਿਸ

August 20, 2019 09:41 AM

ਨਵੀਂ ਦਿੱਲੀ, 19 ਅਗਸਤ (ਪੋਸਟ ਬਿਊਰੋ)- ਲੜਕੇ ਤੇ ਲੜਕੀ ਦੇ ਵਿਆਹ ਦੀ ਉਮਰ ਬਰਾਬਰ ਕਰਨ ਲਈ ਦਿੱਲੀ ਹਾਈ ਕੋਰਟ ਵਿੱਚ ਦਾਇਰ ਹੋਈ ਪਟੀਸ਼ਨ ਉੱਤੇ ਕੇਂਦਰ ਸਰਕਾਰ ਅਤੇ ਕਾਨੂੰਨ ਮੰਤਰਾਲਾ ਨੂੰ ਨੋਟਿਸ ਜਾਰੀ ਹੋ ਗਿਆ ਹੈ। ਕੋਰਟ ਨੇ ਇਸ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਲਾਅ ਕਮਿਸ਼ਨ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਨੂੰ 30 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਉੱਤੇ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।
ਅੱਜ ਦੀ ਸੁਣਵਾਈ ਦੌਰਾਨ ਪਟੀਸ਼ਨ ਦਾਖਲ ਕਰਨ ਵਾਲੀ ਧਿਰ ਨੇ ਆਖਿਆ ਕਿ ਸਮਾਜ ਵਿੱਚ ਸੋਚ ਤੇ ਔਰਤਾਂ ਨੂੰ ਦੇਖਣ ਦਾ ਨਜ਼ਰੀਆ ਦੋਵੇਂ ਬਦਲ ਗਏ ਹਨ। ਇਸ ਲਈ ਉਮਰ ਵੀ ਬਰਾਬਰ ਕਰ ਦੇਣੀ ਚਾਹੀਦੀ ਹੈ। ਔਰਤਾਂ ਨੂੰ ਬਰਾਬਰ ਦਾ ਹੱਕ ਅਤੇ ਇੱਜਤ ਦੇਣ ਦੀ ਜ਼ਰੂਰਤ ਹੈ। ਪਟੀਸ਼ਨ ਵਿੱਚ ਇਸ ਗੱਲ ਉੱਤੇ ਖਾਸ ਤੌਰ ਉੱਤੇ ਜ਼ੋਰ ਦਿੱਤਾ ਗਿਆ ਹੈ ਕਿ ਡਬਲਿਊ ਐੱਚ ਓ (ਵਰਲਡ ਹੈੱਲਥ ਆਰਗੇਨਾਈਜ਼ੇਸ਼ਨ) ਨੇ ਵੀ ਇਸ ਗੱਲ ਦੀ ਤਸਦੀਕ ਕੀਤੀ ਹੈ ਕਿ ਜੇ ਕਿਸੇ ਔਰਤ ਦਾ ਵਿਆਹ 20 ਸਾਲ ਤੋਂ ਪਹਿਲਾਂ ਕਰ ਦਿੱਤਾ ਜਾਂਦਾ ਹੈ ਤੇ ਜੇ ਔਰਤ ਗਰਭਵਤੀ ਹੁੰਦੀ ਹੈ ਤਾਂ ਉਹ ਉਸ ਲਈ ਤੇ ਉਸ ਦੇ ਬੱਚੇ ਲਈ ਖਤਰਨਾਕ ਹੁੰਦਾ ਹੈ, ਭਾਵ ਅੰਤਰਰਾਸ਼ਟਰੀ ਪੱਧਰ ਉੱਤੇ ਵੀ ਔਰਤਾਂ ਦਾ ਵਿਆਹ 18 ਸਾਲ ਵਿੱਚ ਨਾ ਕਰਨ ਦੀ ਵਕਾਲਤ ਕੀਤੀ ਹੈ। ਪਟੀਸ਼ਨ ਦਾਖਲ ਕਰਨ ਵਾਲੇ ਭਾਜਪਾ ਦੇ ਬੁਲਾਰੇ ਅਸ਼ਵਨੀ ਉਪਾਧਿਆਏ ਦਾ ਕਹਿਣਾ ਹੈ ਕਿ ਦੇਸ਼ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਬਰਾਬਰ ਦਾ ਅਧਿਕਾਰ ਦਿੰਦਾ ਹੈ ਅਤੇ ਸ਼ਾਦੀ ਲਈ ਔਰਤਾਂ ਤੇ ਪੁਰਸ਼ਾਂ ਵਿਚਾਲੇ ਘੱਟੋ ਘੱਟ ਉਮਰ ਵੱਖ-ਵੱਖ ਨਹੀਂ ਕੀਤੀ ਜਾ ਸਕਦੀ। ਲੜਕੀਆਂ ਦੀ ਘੱਟ ਉਮਰ ਵਿੱਚ ਸ਼ਾਦੀ ਹੋਣ ਨਾਲ ਉਨ੍ਹਾਂ ਦੀ ਪੜ੍ਹਾਈ ਵੀ ਰਹਿ ਜਾਂਦੀ ਹੈ ਤੇ ਕਈ ਸਾਮਾਜਿਕ ਤੇ ਨਿੱਜੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ