Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਦਿੱਲੀ ਏਮਜ਼ ਦੇ ਜਿਸ ਬਲਾਕ ਵਿੱਚ ਭਿਆਨਕ ਅੱਗ ਲੱਗੀ, ਉਸ ਦੇ ਕੋਲ ਫਾਇਰ ਐਨ ਓ ਸੀ ਨਹੀਂ ਸੀ

August 20, 2019 09:42 AM

ਨਵੀਂ ਦਿੱਲੀ, 19 ਅਗਸਤ (ਪੋਸਟ ਬਿਊਰੋ)- ਦਿੱਲੀ ਵਿੱਚਲੇ ਏਮਜ਼ (ਆਲ ਇੰਡੀਆ ਮੈਡੀਕਲ ਇੰਸਟੀਚਿਊਟ) ਵਿੱਚ ਜਿਸ ਟੀਚਿੰਗ ਬਲਾਕ ਵਿੱਚ ਬੀਤੇ ਦਿਨੀਂ ਭਿਆਨਕ ਅੱਗ ਲੱਗੀ ਸੀ, ਉਸ ਦੇ ਕੋਲ ਫਾਇਰ ਐਨ ਓ ਸੀ ਨਹੀਂ ਸੀ। ਕੱਲ੍ਹ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਐਨ ਓ ਸੀ ਨਾ ਲਿਆ ਹੋਣਾ ਨਿਯਮਾਂ ਦਾ ਪੂਰੀ ਤਰ੍ਹਾਂ ਉਲੰਘਣ ਹੈ। ਇਸ ਦੇ ਇਲਾਵਾ ਇਹ ਇਮਾਰਤ ਵੀ ਕਾਫੀ ਪੁਰਾਣੀ ਸੀ।
ਅਧਿਕਾਰੀਆਂ ਦੇ ਮੁਤਾਬਕ ਹਰ ਸਾਲ ਫਾਇਰ ਐਨ ਓ ਸੀ ਨੂੰ ਸਰਟੀਫਾਈ ਕਰਾਇਆ ਜਾਂਦਾ ਹੈ, ਜਿਹੜਾ ਏਮਜ਼ ਨੇ ਕਰਵਾਇਆ ਸੀ। ਦੂਸਰੇ ਪਾਸੇ ਅੱਗ ਲੱਗਣ ਦੀ ਘਟਨਾ ਨੂੰ ਲੈ ਕੇ ਦਿੱਲੀ ਦੇ ਹੌਜਖਾਸ ਥਾਣੇ ਵਿੱਚ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ। ਕੱਲ੍ਹ ਏਮਜ਼ ਵਿੱਚ ਮੈਡੀਕਲ ਸੇਵਾਵਾਂ ਪਹਿਲਾਂ ਵਾਂਗ ਚੱਲ ਪਈਆਂ ਹਨ। ਕੇਂਦਰੀ ਮੰਤਰੀ ਡਾ. ਹਰਸ਼ਵਰਧਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਏਮਜ਼ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਤੇ ਅਰੁਣ ਜੇਤਲੀ ਦੀ ਸਿਹਤ ਦੇ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਅੱਗ 'ਤੇ ਕਾਬੂ ਪਾਉਣ ਦੇ ਬਾਅਦ ਏਮਜ਼ ਪ੍ਰਬੰਧ ਦੀਆਂ ਖਾਮੀਆਂ ਦੀ ਜਾਂਚ ਵਿੱਚ ਲੱਗਾ ਹੈ, ਪਰ ਇਸ ਵਿੱਚ ਸਭ ਤੋਂ ਵੱਧ ਨੁਕਸਾਨ ਮਰੀਜ਼ਾਂ ਦਾ ਹੋਣ ਦੀ ਜਾਣਕਾਰੀ ਮਿਲੀ ਹੈ। ਅੱਗ ਬੁਝਾਊ ਕਰਮਚਾਰੀਆਂ ਦਾ ਕਹਿਣਾ ਹੈ ਕਿ ਏਮਜ਼ ਦੀਆਂ ਕਈ ਲੈਬਸ ਇਸ ਨਾਲ ਪ੍ਰਭਾਵਿਤ ਹੋਈਆਂ ਹਨ। ਕਈ ਕੰਪਿਊਟਰ, ਫਾਈਲਾਂ, ਅਲਮਾਰੀ, ਵੱਡੇ ਰੈਫਰੀਜਰੇਟਰ ਤੱਕ ਸੜ ਚੁੱਕੇ ਹਨ। ਡਾਕਟਰਾਂ ਨੇ ਦੱਸਿਆ ਕਿ ਮਰੀਜ਼ਾਂ ਦੇ ਬਲੱਡ ਸੈਂਪਲ ਦੇ ਇਲਾਵਾ ਇਥੇ ਕਈ ਤਰ੍ਹਾਂ ਦੀਆਂ ਡਾਕਟਰੀ ਖੋਜਾਂ ਵੀ ਤਿਆਰ ਕੀਤੀਆਂ ਜਾਂਦੀਆਂ ਹਨ। ਅੱਗ ਵਿੱਚ ਵਿਦਿਆਰਥੀਆਂ ਦੀਆਂ ਦੋ ਦਰਜਨ ਤੋਂ ਵੱਧ ਖੋਜਾਂ ਵੀ ਨਸ਼ਟ ਹੋ ਗਈਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼