Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਸਿੱਖਿਆ ਵਿਕਾਸ ਬੋਰਡ ਨੇ ਸ਼ਹੀਦ ਊਧਮ ਸਿੰਘ ਸੁਸਾਇਟੀ ਤੋਂ ਅੱਠ ਸਕੂਲ ਵਾਪਸ ਲਏ

August 20, 2019 09:55 AM

* ਸੁਸਾਇਟੀ ਉੱਤੇ ਜਾਅਲੀ ਬਿੱਲ ਕਲੇਮ ਕਰਨ ਦਾ ਦੋਸ਼

ਧਰਮਗੜ੍ਹ, 19 ਅਗਸਤ (ਪੋਸਟ ਬਿਊਰੋ)- ਪੰਜਾਬ ਸਿੱਖਿਆ ਵਿਕਾਸ ਬੋਰਡ ਵੱਲੋਂ ਨਿੱਜੀ ਭਾਈਵਾਲੀ ਪ੍ਰਬੰਧ ਸਕੀਮ ਅਧੀਨ ਪੰਜਾਬ ਵਿੱਚ 25 ਆਦਰਸ਼ ਸਕੂਲ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਛੇ ਜ਼ਿਲਿਆਂ ਦੇ ਅੱਠ ਆਦਰਸ਼ ਸਕੂਲ ਮਨਾਵਾਂ (ਮੋਗਾ), ਕਾਲੇਕੇ (ਬਰਨਾਲਾ), ਬੋਹਾ ਅਤੇ ਭੁਪਾਲ (ਮਾਨਸਾ), ਗੰਢੂਆਂ ਅਤੇ ਬਾਲਦ ਖੁਰਦ (ਸੰਗਰੂਰ), ਮੱਲ੍ਹਾ (ਫਰੀਦਕੋਟ) ਅਤੇ ਪਥਰਾਲਾ (ਬਠਿੰਡਾ), ਜਿਹੜੇ ਸ਼ਹੀਦ ਊਧਮ ਸਿੰਘ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਨੂੰ ਸੌਂਪੇ ਗਏ ਸਨ, ਪੰਜਾਬ ਸਿੱਖਿਆ ਵਿਕਾਸ ਬੋਰਡ ਨੇ ਵਾਪਸ ਲੈ ਲਏ ਹਨ।
ਇਸ ਸੰਬੰਧ ਵਿੱਚ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ (ਡੀ ਜੀ ਐਸ ਈ) ਮੁਹੰਮਦ ਤਾਇਬ ਆਈ ਏ ਐਸ ਵੱਲੋਂ ਜਾਰੀ ਕੀਤੇ ਪੱਤਰ ਅਨੁਸਰ ਸ਼ਹੀਦ ਊਧਮ ਸਿੰਘ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਖਿਲਾਫ ਬੋਰਡ ਨੂੰ ਸ਼ਿਕਾਇਤਾਂ ਮਿਲੀਆਂ ਸਨ ਅਤੇ ਬੋਰਡ ਨੇ ਉਸ ਸੁਸਾਇਟੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ, ਪ੍ਰੰਤੂ ਸੁਸਾਇਟੀ ਇਸ ਦਾ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦੇ ਸਕੀ। ਵੱਖ-ਵੱਖ ਜ਼ਿਲਾ ਸਿੱਖਿਆ ਅਫਸਰਾਂ ਨੇ ਇਸ ਸੁਸਾਇਟੀ ਅਧੀਨ ਚੱਲਦੇ ਸਕੂਲਾਂ ਦੀ ਪੜਤਾਲ ਪਿੱਛੋਂ ਬੋਰਡ ਨੂੰ ਲਿਖ ਕੇ ਭੇਜਿਆ ਕਿ ਇਸ ਸੁਸਾਇਟੀ ਵੱਲੋਂ ਚਲਾਏ ਜਾਂਦੇ ਕਿਸੇ ਵੀ ਸਕੂਲ ਵਿੱਚ 117 ਕਰਮਚਾਰੀ ਉਪਲਬਧ ਨਹੀਂ ਹਨ। ਬੋਰਡ ਵੱਲੋਂ ਆਪਣੇ ਹਿੱਸੇ ਦੀ 70 ਫੀਸਦੀ ਰਕਮ ਤਾਂ ਸੁਸਾਇਟੀ ਵੱਲੋਂ ਚਲਾਏ ਜਾਂਦੇ ਵੱਖ-ਵੱਖ ਸਕੂਲਾਂ ਦੇ ਸਟਾਫ ਨੂੰ ਅਦਾ ਕਰ ਦਿੱਤੀ ਗਈ, ਪ੍ਰੰਤੂ ਉਕਤ ਸੁਸਾਇਟੀ ਨੇ ਆਪਣੀ ਬਣਦੀ 30 ਫੀਸਦੀ ਅਦਾਇਗੀ ਸਟਾਫ ਨੂੰ ਨਹੀਂ ਸੀ ਕੀਤੀ। ਇਸ ਮਾਮਲੇ ਬਾਰੇ ਡੀ ਜੀ ਐਸ ਈ ਮੁਹੰਮਦ ਤਾਇਬ ਦਾ ਕਹਿਣਾ ਹੈ ਕਿ ਸੁਸਾਇਟੀ ਵਿਰੁੱਧ ਸ਼ਿਕਾਇਤਾਂ ਬਾਰੇ ਜ਼ਿਲਾ ਸਿੱਖਿਆ ਅਫਸਰਾਂ ਅਤੇ ਡਿਪਟੀ ਕਮਿਸ਼ਨਰਾਂ ਵੱਲੋਂ ਕੀਤੀ ਪੜਤਾਲ ਦੀ ਰਿਪੋਰਟ ਵੇਖਣ ਪਿੱਛੋਂ ਪਤਾ ਲੱਗਾ ਕਿ ਉਸ ਸੁਸਾਇਟੀ ਵੱਲੋਂ ਨਿੱਜੀ ਭਾਈਵਾਲੀ ਪ੍ਰਬੰਧ ਸਕੀਮ ਹੇਠ ਆਪਣੇ ਪ੍ਰਬੰਧ ਵਾਲੇ ਆਦਰਸ਼ ਸਕੂਲ ਸਮਝੌਤੇ ਦੀਆਂ ਸ਼ਰਤਾਂ ਅਨੁਸਾਰ ਨਹੀਂ ਚਲਾਏ ਜਾ ਰਹੇ ਅਤੇ ਸੁਸਾਇਟੀ ਵੱਲੋਂ ਜਾਅਲੀ ਕਰਮਚਾਰੀ ਵਿਖਾ ਕੇ ਪੰਜਾਬ ਸਿੱਖਿਆ ਵਿਕਾਸ ਬੋਰਡ ਤੋਂ ਬਿਲ ਕਲੇਮ ਕਰਕੇ ਧੋਖਾ ਕੀਤਾ ਗਿਆ ਹੈ, ਜਿਸ ਕਰ ਕੇ ਉਨ੍ਹਾਂ ਨੇ ਇਸ ਸੁਸਾਇਟੀ ਵੱਲੋਂ ਚਲਾਏ ਜਾਂਦੇ ਛੇ ਜ਼ਿਲਿਆਂ ਦੇ ਅੱਠ ਸਕੂਲ ਵਾਪਸ ਲਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ