Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਆਯੂਸ਼ਮਾਨ ਭਾਰਤ ਯੋਜਨਾ ਹੇਠ ਜਲੰਧਰ ਦੇ 2.91 ਲੱਖ ਪਰਵਾਰਾਂ ਦਾ ਕੈਸ਼ਲੈਸ ਇਲਾਜ ਹੋਵੇਗਾ

August 20, 2019 09:55 AM

ਜਲੰਧਰ, 19 ਅਗਸਤ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਇਸ ਰਾਜ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਵਿਸ਼ੇਸ਼ ਪਹਿਲ ਕਰਦਿਆਂ 20 ਅਗਸਤ ਤੋਂ ਸ਼ੁਰੂ ਹੋ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਇਸ ਜ਼ਿਲੇ ਦੇ 2.91 ਲੱਖ ਪਰਵਾਰ ਪੰਜ ਲੱਖ ਰੁਪਏ ਤੱਕ ਸੂਚੀਬੱਧ ਕੀਤੇ ਗਏ ਹਸਪਤਾਲਾਂ ਵਿੱਚ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਾਪਤ ਕਰਨ ਦੇ ਯੋਗ ਹੋ ਜਾਣਗੇ।
ਇਸ ਬਾਰੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਸਕੀਮ ਦੇ 1396 ਪੈਕੇਜ ਤਹਿਤ ਮੁਫਤ ਇਲਾਜ ਦੀ ਸਹੂਲਤ ਲੈਣ ਲਈ ਲਾਭ ਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਓ ਪੀ ਡੀ ਵਾਲਾ ਇਲਾਜ ਇਸ ਸਕੀਮ ਹੇਠ ਕਵਰ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਹੇਠ ਹੋਈ ਜਨਗਣਨਾ 2011 ਅਨੁਸਾਰ ਨੀਲੇ ਕਾਰਡ ਧਾਰਕ ਪਰਵਾਰ, ਕਿਸਾਨ ਤੇ ਉਨ੍ਹਾਂ ਦੇ ਪਰਵਾਰ ਜਿਨ੍ਹਾਂ ਨੂੰ ਮੰਡੀ ਬੋਰਡ ਵੱਲੋਂ ਜੇ ਫਾਰਮ ਜਾਰੀ ਕੀਤੇ ਗਏ ਹਨ, ਟੈਕਸ ਅਤੇ ਐਕਸਾਈਜ਼ ਵਿਭਾਗ ਕੋਲ ਰਜਿਸਟਰ ਵਪਾਰੀ ਅਤੇ ਉਸਾਰੀ ਕਾਮੇ ਭਲਾਈ ਬੋਰਡ ਕੋਲ ਰਜਿਸਟਰ ਕਾਮੇ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਜ਼ਿਲੇ ਵਿੱਚ ਬਣਾਏ ਗਏ 100 ਕਾਮਨ ਸਰਵਿਸ ਸੈਂਟਰਾਂ ਵਿਖੇ 30 ਰੁਪਏ ਦੀ ਅਦਾਇਗੀ ਕਰ ਕੇ ਈ-ਕਾਰਡ ਲੈ ਸਕਦੇ ਹਨ। ਇਹ ਕਾਰਡ ਕਾਮਨ ਸਰਵਿਸ ਸੈਂਟਰਾਂ ਤੋਂ ਇਲਾਵਾ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਤੋਂ ਵੀ ਬਣਵਾਏ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲੇ ਤੱਕ ਨਿੱਜੀ ਹਸਪਤਾਲਾਂ, ਜਿਨ੍ਹਾਂ ਵਿੱਚ ਮਹਾਜਨ ਆਈ ਹਸਪਤਾਲ ਐਂਡ ਮੈਟਰਨਿਟੀ ਹੋਮ, ਆਸਥਾ ਹਸਪਤਾਲ, ਥਿੰਦ ਆਈ ਹਸਪਤਾਲ, ਅਰੋੜਾ ਆਈ ਹਸਪਤਾਲ ਐਂਡ ਰੈਟੀਨਾ ਸੈਂਟਰ, ਗੋਇਲ ਕਿਡਨੀ ਕੇਅਰ, ਅਲਟਿਸ ਮਲਟੀਸਪੈਸ਼ਲਿਟੀ ਹਸਪਤਾਲ ਔਕਸਫੋਰਡ ਹਸਪਤਾਲ ਪ੍ਰਾਈਵੇਟ ਲਿਮਟਿਡ, ਐਚ ਪੀ ਆਰਥੋਕੇਅਰ ਹਸਪਤਾਲ, ਅਕਾਲ ਆਈ ਹਸਪਤਾਲ, ਸਤਿਅਮ ਹਸਪਤਾਲ ਅਤੇ ਟਰੌਮਾ ਸੈਂਟਰ, ਵਸਲ ਹਸਪਤਾਲ ਪ੍ਰਾਈਵੇਟ ਲਿਮਟਿਡ, ਸੰਘਾ ਆਈ ਹਸਪਤਾਲ, ਮਾਨ ਮੈਡੀਸਿਟੀ ਹਸਪਤਾਲ, ਸ਼ਕੁੰਤਲਾ ਦੇਵੀ ਵਿਜ ਹਸਪਤਾਲ, ਸੈਂਟਰਲ ਹਸਪਤਾਲ ਅਤੇ ਮੈਟਰਨਿਟੀ ਹੋਮ, ਕੈਪੀਟਲ ਹਸਪਤਾਲ, ਵੇਦਾਂਤਾ ਮਲਟੀਸਪੈਸ਼ਲਿਟੀ ਹਸਪਤਾਲ, ਦੁੱਗਲ ਆਈ ਹਸਪਤਾਲ, ਅਪੈਕਸ ਹਸਪਤਾਲ ਐਂਡ ਮੈਟਰਨਿਟੀ ਹੋਮ ਅਤੇ ਪੀ ਐਮ ਜੀ ਚਿਲਡਰਨ ਹਸਪਤਾਲ ਇਸ ਸਕੀਮ ਦੇ ਲਈ ਸੂਚੀ ਬੱਧ ਕੀਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ