Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਰਿਸ਼ਵਤ ਕੇਸ ਵਿੱਚ ਵੱਡਾ ਅਤੇ ਛੋਟਾ ਥਾਣੇਦਾਰ ਸਸਪੈਂਡ

August 20, 2019 10:00 AM

ਜਲਾਲਾਬਾਦ, 19 ਅਗਸਤ (ਪੋਸਟ ਬਿਊਰੋ)- ਨਸ਼ਾ ਤਸਕਰੀ ਦੇ ਕੇਸ ਵਿੱਚ ਪੰਜਾਹ ਹਜ਼ਾਰ ਦੀ ਰਿਸ਼ਵਤ ਮੰਗਣ ਕਾਰਨ ਜਲਾਲਾਬਾਦ ਦੇ ਥਾਣਾ ਅਮੀਰ ਖਾਸ ਦੇ ਸਬ ਇੰਸਪੈਕਟਰ ਅਤੇ ਏ ਐੱਸ ਆਈ ਨੂੰ ਸਸਪੈਂਡ ਕੀਤਾ ਗਿਆ ਹੈ।
ਇਸ ਸੰਬੰਧ ਵਿੱਚ ਸੋਸ਼ਲ ਮੀਡੀਆ 'ਤੇ ਉਨ੍ਹਾਂ ਦਾ ਇੱਕ ਆਡੀਓ ਵਾਇਰਲ ਹੋਇਆ ਸੀ। ਕਾਰਵਾਈ ਦੇ ਬਾਅਦ ਥਾਣੇ ਦਾ ਐਡੀਸ਼ਨਲ ਚਾਰਜ ਸਬ ਇੰਸਪੈਕਟਰ ਰੰਗਦੇਵ ਸਿੰਘ ਨੂੰ ਦਿੱਤਾ ਗਿਆ ਹੈ। ਐੱਸ ਐੱਸ ਪੀ ਫਾਜ਼ਿਲਕਾ ਭੁਪਿੰਦਰ ਸਿੰਘ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਵਾਇਰਲ ਆਡੀਓ ਨਾਲ ਆਏ ਮੈਸੇਜ ਵਿੱਚ ਕਿਹਾ ਗਿਆ ਸੀ ਕਿ ਉਕਤ ਆਵਾਜ਼ ਥਾਣੇ ਦੇ ਏ ਐੱਸ ਆਈ ਓਮ ਪ੍ਰਕਾਸ਼ ਦੀ ਹੈ। ਇਸ ਦੇ ਬਾਅਦ ਦੋਸ਼ੀ ਪਰਵਾਰ ਦੀ ਇੱਕ ਮਹਿਲਾ ਮੀਡੀਆ ਦੇ ਸਾਹਮਣੇ ਆਈ ਤੇ ਦੱਸਿਆ ਕਿ ਥਾਣਾ ਅਮੀਰ ਖਾਸ ਦੇ ਐੱਸ ਐੱਚ ਓ ਸਬ ਇੰਸਪੈਕਟਰ ਗੁਰਜੰਟ ਸਿੰਘ ਅਤੇ ਏ ਐੱਸ ਆਈ ਓਮ ਪ੍ਰਕਾਸ਼ ਨੇ ਉਨ੍ਹਾਂ ਨੂੰ ਪੋਸਤ ਦੇ ਕੇਸ ਵਿੱਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਇੱਕ ਲੱਖ ਰੁਪਏ ਦੇਣ ਦੀ ਮੰਗ ਕੀਤੀ, ਪਰ ਗੱਲ 50 ਹਜ਼ਾਰ ਰੁਪਏ ਵਿੱਚ ਫਾਈਨਲ ਹੋਈ ਸੀ ਅਤੇ ਮੌਕੇ 'ਤੇ ਉਸ ਨੇ 10 ਹਜ਼ਾਰ ਰੁਪਏ ਦੇ ਦਿੱਤੇ ਅਤੇ 10 ਹਜ਼ਾਰ ਅਗਲੇ ਦਿਨ ਦੇ ਦਿੱਤੇ। ਇਸ ਦੇ ਬਾਅਦ ਪੁਲਸ ਅਧਿਕਾਰੀ ਬਕਾਇਆ ਤੀਹ ਹਜ਼ਾਰ ਰੁਪਏ ਦੀ ਮੰਗ ਕਰਨ ਲੱਗੇ। ਐੱਸ ਐੱਸ ਪੀ ਫਾਜ਼ਿਲਕਾ ਨੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਐੱਸ ਪੀ ਡੀ ਰਣਬੀਰ ਸਿੰਘ ਨੂੰ ਸੌਂਪੀ ਹੈ।
ਵਰਨਣ ਯੋਗ ਹੈ ਕਿ ਨੌਂ ਅਗਸਤ ਨੂੰ ਥਾਣਾ ਅਮੀਰ ਖਾਸ ਖੇਤਰ ਵਿੱਚ ਇੱਕ ਕਾਰ ਉਲਟ ਗਈ ਸੀ ਅਤੇ ਉਸ 'ਚੋਂ 150 ਕਿਲੋ ਪੋਸਤ ਮਿਲੀ ਸੀ। ਇਸ ਦੀ ਜਾਂਚ ਦੇ ਬਾਅਦ ਦੋ ਦੋਸ਼ੀਆਂ ਨੂੰ ਫੜਿਆ ਗਿਆ ਸੀ। ਕਾਮਰੇਡ ਹੰਸਰਾਜ ਗੋਲਡਨ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਮਾਂ ਨੂੰ ਪੁਲਸ ਨੇ ਥਾਣੇ ਵਿੱਚ ਬੁਲਾਇਆ ਅਤੇ ਉਨ੍ਹਾਂ ਨੂੰ ਵੀ ਉਕਤ ਮਾਮਲੇ ਵਿੱਚ ਨਾਮਜ਼ਦ ਕਰਨ ਦਾ ਦਬਾਅ ਬਣਾਇਆ ਅਤੇ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ