Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਸਰਕਾਰ ਨੇ ਤਾਜ਼ਾ ਆਏ ਹੜ੍ਹਾਂ ਨੂੰ ਕੁਦਰਤੀ ਆਫਤ ਐਲਾਨ ਕੀਤਾ

August 20, 2019 10:15 AM

* ਮੁੱਖ ਮੰਤਰੀ ਵੱਲੋਂ ਇੱਕ ਸੌ ਕਰੋੜ ਦੀ ਰਾਹਤ ਦਾ ਐਲਾਨ

ਚੰਡੀਗੜ੍ਹ, 19 ਅਗਸਤ, (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਇਸ ਰਾਜ ਵਿੱਚ ਆਏਤਾਜ਼ਾ ਹੜ੍ਹਾਂ ਨੂੰ ਪ੍ਰਭਾਵਿਤ ਪਿੰਡਾਂ ਲਈ‘ਕੁਦਰਤੀ ਆਫ਼ਤ’ ਵਜੋਂ ਮੰਨਣ ਦਾ ਐਲਾਨ ਕੀਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਬੰਧ ਵਿੱਚ ਫਾਈਨੈਂਸ ਕਮਿਸ਼ਨਰ (ਰੈਵੇਨਿਊ) ਨੂੰ ਇਸ ਦਾਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਕਿਹਾ ਹਨ। ਉਨ੍ਹਾਫਾਈਨੈਂਸ ਕਮਿਸ਼ਨਰਨੂੰ ਆਦੇਸ਼ ਦਿੱਤੇ ਕਿ ਸਰਕਾਰੀ ਤੌਰ ਉੱਤੇ ਇਕ ਪਿੰਡ ਨੂੰ ਇਕ ਯੂਨਿਟ ਮੰਨ ਕੇ ਮੌਜੂਦਾ ਹੜ੍ਹਾਂ ਨਾਲ ਪ੍ਰਭਾਵਤ ਹੋਏ ਲੋਕਾਂ ਨੂੰ ਤੁਰੰਤ ਕੁਦਰਤੀ ਆਫ਼ਤ ਦੇ ਆਧਾਰ ਉੱਤੇ ਪੀੜਤ ਮੰਨਿਆ ਜਾਵੇ, ਤਾਂ ਜੋ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਨੂੰ ਵੱਖ-ਵੱਖ ਕੰਪਨੀਆਂ ਤੋਂਨਿਯਮਾਂ ਮੁਤਾਬਕ ਬੀਮਾ ਕਲੇਮ ਕਰਨ ਵਿਚ ਸੁਵਿਧਾ ਮਿਲ ਸਕੇ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਦੇ ਹੜ੍ਹ ਰੋਕੂ ਪ੍ਰਬੰਧ ਦੀਆਂ ਤਿਆਰੀਆਂ ਵੇਖਣ ਲਈ ਆਪਣੀ ਸਰਕਾਰੀ ਰਿਹਾਇਸ਼ ਵਿਖੇ ਅੱਜ ਸੋਮਵਾਰ ਸ਼ਾਮ ਨੂੰ ਸੱਦੀ ਉਚ ਪੱਧਰੀ ਮੀਟਿੰਗ ਵਿੱਚ ਵਿੱਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਕਰੀਬ ਇੱਕ ਸੌ ਕਰੋੜ ਰੁਪਏ ਫੰਡ ਤੁਰੰਤ ਜਾਰੀ ਕੀਤੇ ਜਾਣ, ਜਿਹੜੇ ਪਿਛਲੀਆਂ ਫਸਲਾਂ ਵਾਲੇਬਾਕੀ ਹਨ, ਤਾਂ ਜੋ ਮਾਲ ਵਿਭਾਗ ਵਲੋਂ ਸਬੰਧਤ ਡਿਪਟੀ ਕਮਿਸ਼ਨਰਾਂਰਾਹੀਂ ਇਨ੍ਹਾਂ ਦੀ ਤੇਜ਼ੀ ਨਾਲ ਵੰਡ ਕੀਤੀ ਜਾ ਸਕੇ। ਅੱਜ ਸੋਮਵਾਰ ਨੂੰ ਅਸਲੀ ਹਾਲਾਤ ਨੂੰ ਸਮਝਣ ਲਈ ਰੂਪਨਗਰ ਜ਼ਿਲੇਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਪਿੱਛੋਂ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪੁਲਸ, ਐੱਨ ਡੀ ਆਰ ਐੱਫ, ਐੱਸ ਡੀ ਆਰ ਐੱਫ ਅਤੇ ਪੰਜਾਬ ਦੀ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਤਾਲਮੇਲ ਬਣਾ ਕੇ ਹਾਲਤ ਉੱਤੇ ਨਜ਼ਰ ਰੱਖੀ ਜਾਵੇ ਤਾਂ ਜੋ ਰਾਹਤ ਕਾਰਜਾਂ ਵਿੱਚ ਤੇਜ਼ੀ ਤੇ ਹੜ੍ਹਾਂ ਦੀ ਰੋਕਥਾਮ ਦੇ ਪ੍ਰਬੰਧਹੋ ਸਕਣ। ਉਨ੍ਹਾ ਇਹ ਵੀ ਕਿਹਾ ਕਿ ਨਿਯਮਾਂ ਮੁਤਾਬਕ ਮੁਆਵਜ਼ੇ ਦੀ ਵੰਡ, ਖਾਸ ਕਰ ਕੇ ਮੌਤ ਦੇ ਕੇਸਾਂ ਵਿੱਚ ਮ੍ਰਿਤਕ ਦੇ ਵਾਰਸਾਂ ਨੂੰ ਛੇਤੀ ਕੀਤੀ ਜਾਵੇ ਅਤੇ ਪਰਵਾਸੀ ਮਜ਼ਦੂਰਾਂ ਨੂੰ ਆਰਜ਼ੀ ਗੁਜ਼ਾਰਾ ਭੱਤਾ ਦਿੱਤਾ ਜਾਵੇ, ਜਿਹੜੇ ਇਸ ਰਾਜ ਦੀ ਨੀਤੀ ਦੇ ਰਾਹਤ ਨਿਯਮਾਂ ਵਿੱਚਨਹੀਂ ਆਉਂਦੇ। ਉਨ੍ਹਾਂ ਨੂੰ ਇਹ ਰਾਹਤ ਮੁੱਖ ਮੰਤਰੀ ਰਾਹਤ ਫੰਡ ਤੋਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਡਰੇਨੇਜ ਵਿਭਾਗ ਨੂੰ ਫੌਜ ਦੀ ਮਦਦ ਨਾਲਸਾਰੇ ਪਾੜ ਪੂਰਨ ਨੂੰ ਕਿਹਾ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਮੁੱਖ ਮੰਤਰੀ ਸਕੱਤਰੇਤ ਤੇ ਚੀਫ ਸੈਕਟਰੀਵਲੋਂ ਚੰਡੀਮੰਦਰ ਦੀ ਪੱਛਮੀ ਕਮਾਂਡ ਦੇ ਦਫਤਰ ਨਾਲ ਪੂਰਾ ਤਾਲਮੇਲ ਰੱਖ ਕੇ ਉਨ੍ਹਾਂ ਨੂੰ ਫੌਜੀ ਮਦਦ ਬਾਰੇ ਪੰਜਾਬ ਦੀਆਂ ਲੋੜਾਂ ਤੋਂ ਜਾਣੂ ਕਰਵਾਇਆ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ