Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਉਨਾਵ ਕੇਸ ਵਿੱਚ ਹਾਦਸੇ ਦੀ ਜਾਂਚ ਕਰਨ ਲਈ ਸੀ ਬੀ ਆਈ ਨੂੰ ਛੇ ਸਤੰਬਰ ਤਕ ਸਮਾਂਮਿਲਿਆ

August 20, 2019 10:19 AM

ਨਵੀਂ ਦਿੱਲੀ, 19 ਅਗਸਤ, (ਪੋਸਟ ਬਿਊਰੋ)-ਬਹੁ-ਚਰਚਿਤ ਉਨਾਵ ਬਲਾਤਕਾਰਕੇਸ ਦੀ ਪੀੜਤਾ ਤੇ ਉਸ ਦੇ ਵਕੀਲ ਨਾਲ ਹੋਏ ਸੜਕ ਹਾਦਸੇ ਦੀ ਜਾਂਚ ਪੂਰੀ ਕਰਨ ਲਈ ਸੁਪਰੀਮ ਕੋਰਟ ਨੇ ਸੀ ਬੀ ਆਈ ਨੂੰ 6 ਸਤੰਬਰ ਤਕ ਸਮਾਂ ਦਿੱਤਾ ਹੈ। ਇਸ ਹਾਦਸੇ ਵਿਚ ਪੀੜਤਾ ਅਤੇ ਉਸ ਦਾ ਵਕੀਲ ਗੰਭੀਰ ਜ਼ਖ਼ਮੀ ਹੋ ਗਏ ਸਨਅਤੇ ਬਲਾਤਕਾਰ ਪੀੜਤਾ ਦੀਆਂ ਦੋ ਰਿਸ਼ਤੇਦਾਰ ਔਰਤਾਂ ਦੀ ਮੌਤ ਹੋ ਗਈ ਸੀ ਅਤੇ ਸਾਰੇ ਦੇਸ਼ ਵਿੱਚ ਚਰਚਾ ਹੋਈ ਸੀ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਸ ਕੇਸ ਦੀ ਜਾਂਚ ਪੂਰੀ ਕਰਨ ਲਈ ਸੀ ਬੀ ਆਈ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ ਸੀ। ਅੱਜ ਸੋਮਵਾਰ ਨੂੰ ਜਸਟਿਸ ਦੀਪਕ ਗੁਪਤਾ ਤੇ ਜਸਟਿਸ ਅਨਿਰੁਧ ਬੋਸ ਦੇ ਬੈਂਚ ਨੇ 6 ਸਤੰਬਰ ਤਕ ਸਮਾਂ ਦਿੰਦੇ ਹੋਏ ਕਿਹਾ ਕਿ ਸੀ ਬੀ ਆਈ ਨੇ ਹਾਲੇ ਤਕ ਇਸ ਕੇਸ ਦੀ ਕਾਫ਼ੀ ਵੱਡੇ ਪੱਧਰ ਉੱਤੇ ਜਾਂਚ ਕੀਤੀ ਹੈ। ਉਂਜਸੀ ਬੀ ਆਈ ਨੇ ਜਾਂਚ ਪੂਰੀ ਕਰਨ ਲਈ ਸੁਪਰੀਮ ਕੋਰਟ ਤੋਂ ਚਾਰ ਹਫ਼ਤੇ ਸਮਾਂ ਮੰਗਿਆ ਸੀ। ਜਾਂਚ ਏਜੰਸੀ ਦਾ ਕਹਿਣਾ ਸੀ ਕਿ ਹਾਲੇ ਤਕ ਬਲਾਤਕਾਰ ਪੀੜਤਾ ਤੇ ਉਸ ਦੇ ਵਕੀਲ ਦਾ ਬਿਆਨ ਦਰਜ ਨਹੀਂ ਹੋ ਸਕਿਆ ਤੇ ਜਾਂਚ ਏਜੰਸੀ ਇਸ ਦੌਰਾਨ ਇਕੱਠੇ ਕੀਤੇ ਕੁਝ ਇਲੈਕਟ੍ਰਾਨਿਕ ਸਬੂਤਾਂ ਦਾ ਵਿਸ਼ਲੇਸ਼ਣ ਵੀ ਕਰਨਾ ਚਾਹੁੰਦੀ ਹੈ।ਇਸ ਕੇਸ ਵਿੱਚ ਨਿਆਂ-ਮਿੱਤਰ (ਐਮੀਕਸ ਕਿਊਰੀ) ਵੀ. ਗਿਰੀ ਨੇ ਬੈਂਚ ਨੂੰ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖ਼ਮੀ ਵਕੀਲ ਦੀ ਹਾਲਤ ਅਜੇ ਵੀ ਬੇਹੱਦ ਗੰਭੀਰ ਹੈ ਤੇ ਉਸ ਦਾ ਇਲਾਜ ਹੋ ਰਿਹਾ ਹੈ ਤੇ ਸੁਪਰੀਮ ਕੋਰਟ ਨੂੰ ਕੁਝ ਰਕਮ ਵਕੀਲ ਨੂੰ ਦੇਣ ਉੱਤੇ ਵਿਚਾਰ ਕਰਨਾ ਚਾਹੀਦਾ ਹੈ, ਜਿਸ ਨਾਲ ਵਕੀਲ ਦੇ ਪਰਿਵਾਰ ਦੀ ਮਦਦ ਹੋ ਜਾਵੇਗੀ। ਗਿਰੀ ਦੀ ਦਲੀਲ ਉੱਤੇ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੀੜਤਾ ਦੇ ਵਕੀਲ ਦੀ ਪਤਨੀ ਨੂੰ ਤਿੰਨ ਦਿਨਾਂ ਵਿੱਚ ਪੰਜ ਲੱਖ ਰੁਪਏ ਦੇਣ ਦਾ ਹੁਕਮ ਦਿੱਤਾ। ਵਰਨਣ ਯੋਗ ਹੈ ਕਿ ਪਹਿਲੀ ਅਗਸਤ ਨੂੰ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਅੰਤ੍ਰਿਮ ਸਹਾਇਤਾ ਵਜੋਂ 25 ਲੱਖ ਰੁਪਏ ਬਲਾਤਕਾਰ ਪੀੜਤਾ ਦੀ ਮਾਂ ਨੂੰ ਵੀ ਦੇਣ ਦਾ ਆਦੇਸ਼ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼