ਨਵੀਂ ਦਿੱਲੀ, 20 ਅਗਸਤ (ਪੋਸਟ ਬਿਊਰੋ) : ਭਾਰਤ ਦਾ ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਹੁਣ ਮਲੇਸ਼ੀਆ ਵਿੱਚ ਕੋਈ ਭਾਸ਼ਣ ਨਹੀਂ ਦੇ ਸਕੇਗਾ। ਮਲੇਸ਼ੀਆ ਦੀ ਸਰਕਾਰ ਨੇ ਉਸ ਦੇ ਭਾਸ਼ਣ ਦੇਣ ਉੱਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ।ਇਸ ਤੋਂ ਪਹਿਲਾਂ ਮਲੇਸ਼ੀਆ ਦੀ ਸਰਕਾਰ ਨੇ ਵਿਵਾਦਗ੍ਰਸਤ ਭਾਰਤੀ ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਉਸ `ਤੇ ਦੋਸ਼ ਹੈ ਕਿ ਉਸ ਨੇ ਮਲੇਸ਼ੀਆ ’ਚ ਕੁਝ ਨਸਲੀ ਟਿੱਪਣੀਆਂ ਕੀਤੀਆਂ ਹਨ ਜਿਨ੍ਹਾਂ `ਤੇ ਇਤਰਾਜ਼ ਹੋ ਰਿਹਾ ਹੈ।