Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਢੀਂਡਸਾ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਵਿੱਚ ਬਾਦਲ ਵੀ ਸਫਲ ਨਹੀਂ ਹੋਏ

October 15, 2018 08:31 AM

ਚੰਡੀਗੜ੍ਹ, 14 ਅਕਤੂਬਰ (ਪੋਸਟ ਬਿਊਰੋ)- ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਵਾਪਸ ਲੈਣ ਲਈ ਮਨਾਉਣ ਵਿੱਚ ਸਫਲ ਨਹੀਂ ਹੋਏ। ਭਾਵੇਂ ਢੀਂਡਸਾ ਦੇ ਅਸਤੀਫੇ ਪਿੱਛੋਂ ਬਾਦਲ ਨੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਢੀਂਡਸਾ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਮਨਾਉਣ ਦੀ ਜ਼ਿੰਮੇਵਾਰੀ ਦਿੱਤੀ ਸੀ, ਪਰ ਇਨ੍ਹਾਂ ਆਗੂਆਂ ਦੇ ਯਤਨ ਨਾਕਾਮ ਰਹਿਣ ਪਿੱਛੋਂ ਬਾਦਲ ਕੱਲ੍ਹ ਸ਼ਾਮ ਚੰਡੀਗੜ੍ਹ ਵਿੱਚ ਢੀਂਡਸਾ ਦੀ ਰਿਹਾਇਸ਼ 'ਤੇ ਉਨ੍ਹਾਂ ਨੂੰ ਦੱਸੇ ਬਿਨਾਂ ਚੁੱਪਚਾਪ ਮਿਲਣ ਜਾ ਪਹੁੰਚੇ। ਪਤਾ ਲੱਗਾ ਹੈ ਕਿ ਇਸ ਮੌਕੇ ਬਾਦਲ ਨੇ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ 'ਤੇ ਜ਼ੋਰ ਦਿੱਤਾ, ਪਰ ਢੀਂਡਸਾ ਨੇ ਨਾਂਹ ਕਰ ਦਿੱਤੀ। ਉਨ੍ਹਾਂ ਅਹੁਦਾ ਛੱਡਣ ਦਾ ਕਾਰਨ ਆਪਣੀ ਸਿਹਤ ਖਰਾਬ ਹੋਣਾ ਦੱਸਿਆ ਇਸ ਤਰ੍ਹਾਂ ਢੀਂਡਸਾ ਦੇ ਅਸਤੀਫਾ ਵਾਪਸ ਲੈਣ ਦੀ ਸੰਭਾਵਨਾ ਕਾਫੀ ਘੱਟ ਹੈ।
ਦੂਸਰੇ ਪਾਸੇ ਪਾਰਟੀ ਵਿੱਚ ਨਾਰਾਜ਼ਗੀ ਪ੍ਰਗਟ ਕਰ ਚੁੱਕੇ ਹੋਰ ਪੁਰਾਣੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਰਤਨ ਸਿੰਘ ਅਜਨਾਲਾ ਨੇ ਵੀ ਅੰਦਰੂਨੀ ਤੌਰ 'ਤੇ ਆਪਣੀ ਅਗਲੀ ਰਣਨੀਤੀ ਲਈ ਸਰਗਰਮੀਆਂ ਜਾਰੀ ਰੱਖੀਆਂ ਹਨ। ਇਨ੍ਹਾਂ ਨੇਤਾਵਾਂ ਵੱਲੋਂ ਨਾਰਾਜ਼ਗੀ ਜਤਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਪ੍ਰਮੁੱਖ ਨੇਤਾਵਾਂ ਨੇ ਯਤਨ ਨਹੀਂ ਕੀਤੇ ਸਨ। ਢੀਂਡਸਾ ਵੱਲੋਂ ਦਿੱਤਾ ਗਿਆ ਅਸਤੀਫਾ ਵਾਪਸ ਲੈਣ ਤੋਂ ਨਾਂਹ ਕਰ ਦੇਣ ਨਾਲ ਅਕਾਲੀ ਦਲ ਵਿੱਚ ਨਾਰਾਜ਼ ਆਗੂਆਂ ਵੱਲੋਂ ਖੁੱਲ੍ਹ ਕੇ ਬਗਾਵਤ ਦੇ ਆਸਾਰ ਵਧ ਗਏ ਹਨ।

ਢੀਂਡਸਾ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਵਿੱਚ ਬਾਦਲ ਵੀ ਸਫਲ ਨਹੀਂ ਹੋਏ 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ