Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮਨਪ੍ਰੀਤ ਬਾਦਲ ਨੇ ਹੱਥ ਜੋੜਕੇ ਪੰਜਾਬ ਦੇ ਲੋਕਾਂ ਨੂੰ ਵਾਤਾਵਰਨ ਬਚਾਉਣ ਲਈ ਕੀਤੀ ਦਿਲ-ਟੁੰਬਵੀਂ ਅਪੀਲ

August 20, 2019 06:30 PM

ਪਰਾਲੀ ਨਾ ਸਾੜ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਸੱਦਾ


ਚੰਡੀਗੜ੍ਹ, 20 ਅਗਸਤ (ਪੋਸਟ ਬਿਊਰੋ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਉਨਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਹ ਬਠਿੰਡਾ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ', ਉਨਾਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਪਰ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨਾਲ ਹਵਾ ਪਲੀਤ ਹੁੰਦੀ ਹੈ, ਜਿਸ ਨੂੰ ਸਾਡੇ ਰਹਿਬਰ ਨੇ ਗੁਰੂ ਦਾ ਦਰਜਾ ਦਿੱਤਾ ਹੈ।
ਵਿੱਤ ਮੰਤਰੀ ਨੇ ਕਿਹਾ, 'ਜਦੋਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਵਾ, ਜਲ ਅਤੇ ਧਰਤੀ ਨੂੰ ਐਨਾਂ ਉੱਚਾ ਦਰਜਾ ਦਿੱਤਾ ਹੈ ਤਾਂ ਸਾਨੂੰ ਵੀ ਉਨਾਂ ਦੀਆਂ ਸਿੱਖਿਆਵਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਪਲੀਤ ਨਹੀਂ ਕਰਨਾ ਚਾਹੀਦਾ। ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਨਾ ਮੰਨ ਕੇ ਅਸੀਂ ਉਨਾਂ ਦੇ ਦਿਖਾਏ ਰਸਤੇ ਤੋਂ ਭਟਕ ਰਹੇ ਹਾਂ।'
ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਤੋਂ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ। ਉਨਾਂ ਕਿਹਾ, 'ਪੰਜਾਬ ਤੇ ਪੰਜਾਬੀਅਤ ਦੇ ਸੱਭਿਆਚਾਰ ਮੁਤਾਬਕ, 'ਮੈਨੂੰ ਪੂਰੀ ਉਮੀਦ ਹੈ ਕਿ ਅਸੀਂ ਉਨਾਂ ਦਾ ਸਿਰ ਝੁਕਾ ਕੇ, ਹੱਥ ਜੋੜ ਕੇ ਅਤੇ ਆਪਣੇ ਦਿਲ ਤੇ ਘਰਾਂ ਦੇ ਬੂਹੇ ਖੋਲ ਕੇ ਸਵਾਗਤ ਕਰਾਂਗੇ। ਸਾਨੂੰ ਇਸ ਪਵਿੱਤਰ ਮੌਕੇ ਮਹਿਮਾਨਾਂ ਨੂੰ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਾਉਣ ਦਾ ਵੀ ਅਹਿਦ ਲੈਣਾ ਚਾਹੀਦਾ ਹੈ।'
ਬਾਦਲ ਨੇ ਕਿਹਾ, 'ਖੇਤੀਬਾੜੀ ਰਹਿੰਦ-ਖੂੰਹਦ ਤੇ ਪਰਾਲੀ ਨਾ ਸਾੜਨ ਦਾ ਅਹਿਦ ਲੈ ਕੇ ਹੀ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਇਸ ਵਿੱਚ ਹੀ 'ਸਰਬੱਤ ਦੇ ਭਲੇ' ਦਾ ਸੰਦੇਸ਼ ਸ਼ਾਮਲ ਹੈ। ਇਸ ਰਸਤੇ 'ਤੇ ਚੱਲ ਕੇ ਪੰਜਾਬ ਵਾਸੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦਾ ਪਾਸਾਰ ਕਰਨ ਤੋਂ ਇਲਾਵਾ ਵਾਤਾਵਰਨ ਜਾਗਰੂਕਤਾ ਦੀ ਨਿਵੇਕਲੀ ਮਿਸਾਲ ਕਾਇਮ ਕਰ ਸਕਦੇ ਹਨ।'

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ