Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਕਲੀ ਦਵਾਈਆਂ ਵੇਚਣ ਦੇ ਦੋਸ਼ੀ ਨੂੰ ਸੱਤ ਸਾਲ ਦੀ ਕੈਦ

October 15, 2018 08:33 AM

ਹੁਸ਼ਿਆਰਪੁਰ, 14 ਅਕਤੂਬਰ (ਪੋਸਟ ਬਿਊਰੋ)- ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹੁਸ਼ਿਆਰਪੁਰ ਰਣਜੀਤ ਕੁਮਾਰ ਜੈਨ ਦੀ ਕੋਰਟ ਨੇ ਬੀਤੇ ਦਿਨ ਨਕਲੀ ਦਵਾਈਆਂ ਨੂੰ ਅਸਲੀ ਕੰਪਨੀਆਂ ਦਾ ਲੇਬਲ ਲਾ ਕੇ ਵੇਚਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਇੱਕ ਫੈਕਟਰੀ ਮਾਲਕ ਨਰਿੰਦਰ ਮੋਹਨ ਰਾਠੌੜ ਵਾਸੀ ਸੈਕਟਰ ਦੋ ਤਲਵਾੜਾ ਨੂੰ ਸੱਤ ਸਾਲ ਕੈਦ ਅਤੇ ਤਿੰਨ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਨਾ ਦਿੱਤਾ ਤਾਂ ਇੱਕ ਸਾਲ ਹੋਰ ਸੋਜ਼ਾ ਭੁਗਤਣੀ ਪਵੇਗੀ।
ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਨੇ ਛੇ ਦਸੰਬਰ 2013 ਨੂੰ ਸਿਵਲ ਹਸਪਤਾਲ ਮੁਕੇਰੀਆਂ ਦੇ ਨੇੜੇ ਐੱਮ ਐੱਸ ਬਤਰਾ ਮੈਡੀਕੋੋ ਨਾਂਅ ਦੀ ਦਵਾਈਆਂ ਦੀ ਦੁਕਾਨ 'ਤੇ ਰੇਡ ਕਰ ਕੇ ਉਥੋਂ ਤਿੰਨ ਦਵਾਈਆਂ ਦੇ ਸੈਂਪਲ ਭਰੇ ਸਨ, ਜੋ ਫੇਲ ਹੋ ਗਏ। ਇਸ ਦੇ ਬਾਅਦ ਉਨ੍ਹਾਂ ਨੇ ਕੇਸ ਅਦਾਲਤ ਵਿੱਚ ਭੇਜਿਆ। ਦੋਸ਼ੀ ਨੇ ਹਿਮਾਚਲ ਦੇ ਟੈਰੇਸ ਨਾਂਅ ਦੇ ਸਥਾਨ 'ਤੇ ਮੈਡੋਕਸ ਲਾਈਫ ਸਾਇੰਸਿਜ਼ ਨਾਂਅ ਦੀ ਦਵਾਈਆਂ ਦੀ ਫੈਕਟਰੀ ਲਗਾਈ ਹੈ। ਦੋਸ਼ੀ ਨੇ ਆਪਣੀ ਫੈਕਟਰੀ ਲੀਜ਼ 'ਤੇ ਦਿੱਤੀ ਹੈ। ਡਰੱਗ ਇੰਸਪੈਕਟਰ ਨੇ ਦੱਸਿਆ ਕਿ ਉਹ ਸਜ਼ਾ ਦੇ ਆਰਡਰ ਹਿਮਾਚਲ ਦੇ ਡਰੱਗ ਕੰਟਰੋਲਰ ਨੂੰ ਭੇਜਣਗੇ ਅਤੇ ਉਹੀ ਇਸ ਬਾਰੇ ਅਗਲੀ ਕਾਰਵਾਈ ਕਰ ਸਕਦੇ ਹਨ। ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਟੇਟ ਲੈਬੋਰਟਰੀ ਚੰਡੀਗੜ੍ਹ ਤੋਂ ਸੈਂਪਲ ਫੇਲ ਹੋਣ ਦੇ ਬਾਅਦ, ਜਦ ਇਹ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਤਾਂ ਦੋਸ਼ੀ ਨੇ ਇਸ ਨੂੰ ਦੋਬਾਰਾ ਚੈਲੇਂਜ ਕੀਤਾ। ਇਸ ਕਾਰਨ ਇਸ ਨੂੰ ਦੋਬਾਰਾ ਚੈਕ ਕਰਨ ਲਈ ਕੋਲਕਾਤਾ ਸਥਿਤ ਦੇਸ਼ ਦੀ ਸਭ ਤੋਂ ਵੱਡੀ ਲੈਬ ਸੈਂਟਰਲ ਡਰੱਗ ਲੈਬੋਰਟਰੀ ਵਿੱਚ ਭੇਜਿਆ ਗਿਆ, ਜਿਸ ਦੇ ਆਧਾਰ ਉੱਤੇ ਸਜ਼ਾ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ