Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਘਰੇਲੂ ਹਿੰਸਾ ਖਿਲਾਫ ਬਣੇ ਕਾਨੂੰਨ ਦੀ ਸਹੁਰੇ ਪਰਵਾਰ ਦੇ ਵਿਰੁੱਧ ਦੁਰਵਰਤੋਂ

October 15, 2018 08:34 AM

ਚੰਡੀਗੜ੍ਹ, 14 ਅਕਤੂਬਰ (ਪੋਸਟ ਬਿਊਰੋ)- ਘਰੇਲੂ ਹਿੰਸਾ ਦੇ ਖਿਲਾਫ ਬਣਿਆ ਕਾਨੂੰਨ ਸਹੁਰੇ ਪਰਵਾਰ ਦੇ ਵੱਧ ਤੋਂ ਵੱਧ ਲੋਕਾਂ ਨੂੰ ਫਸਾਉਣ ਲਈ ਵਰਤਣ ਦਾ ਰੁਝਾਨ ਵਧਦਾ ਜਾਂਦਾ ਹੈ। ਇਸ ਨੂੰ ਲੀਗਲ ਟੈਰੇਰਿਜ਼ਮ ਦੇ ਨਾਂਅ ਨਾਲ ਵੀ ਜਾਣਿਆ ਜਾਣ ਲੱਗਾ ਹੈ। ਹਾਈ ਕੋਰਟ ਨੇ ਅਜਿਹੇ ਇੱਕ ਮਾਮਲੇ ਵਿੱਚ ਮਹਿਲਾ ਵੱਲੋਂ ਆਪਣੀ ਨਨਾਣ ਅਤੇ ਉਸ ਦੇ ਪਤੀ ਦੇ ਖਿਲਾਫ ਦਰਜ ਮਾਮਲੇ ਨੂੰ ਰੱਦ ਕਰਦੇ ਹੋਏ ਇਹ ਟਿੱਪਣੀ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਮਹਿਲਾ ਨੇ ਆਪਣੀ ਨਨਾਣ ਅਤੇ ਉਸ ਦੇ ਪਤੀ ਅਤੇ ਆਪਣੇ ਸਹੁਰੇ ਪਰਵਾਰ ਦੇ ਕਈ ਲੋਕਾਂ ਦੇ ਖਿਲਾਫ ਦਾਜ ਮੰਗਣ ਬਾਰੇ ਪ੍ਰੋਟੈਕਸਨ ਆਫ ਵੂਮੈਨ ਫਰਾਮ ਡੋਮੈਸਟਿਕ ਵਾਇਲੈਂਸ ਐਕਟ ਦਾ ਕੇਸ ਦਰਜ ਕਰਵਾ ਦਿੱਤਾ ਸੀ, ਜਿਸ ਵਿੱਚ ਮਹਿਲਾ ਦੀ ਨਨਾਣ ਅਤੇ ਉਸ ਦੇ ਪਤੀ ਦੇ ਖਿਲਾਫ ਵੀ ਸ਼ਿਕਾਇਤ ਕੀਤੀ ਸੀ। ਸੰਮਨ ਦੇ ਲਈ ਜਾਰੀ ਹੋਏ ਹੁਕਮ ਨੂੰ ਨਨਾਣ ਦੇ ਪਤੀ ਨੇ ਹਾਈ ਕੋਰਟ ਵਿੱਚ ਚੁਣੌਤੀ ਦੇ ਕੇ ਕਿਹਾ ਕਿ ਉਹ ਤੇ ਉਸ ਦੀ ਪਤਨੀ ਆਸਟਰੇਲੀਆ ਵਿੱਚ ਰਹਿੰਦੇ ਹਨ ਤੇ ਉਹ ਉਸ ਸ਼ਹਿਰ ਵਿੱਚ ਨਹੀਂ ਰਹਿੰਦੇ, ਜਿੱਥੇ ਸ਼ਿਕਾਇਤ ਕਰਤਾ ਰਹਿੰਦੀ ਹੈ। ਉਨ੍ਹਾਂ ਦਾ ਸ਼ਿਕਾਇਤ ਕਰਤਾ ਅਤੇ ਉਸ ਦੇ ਪਰਵਾਰ ਨਾਲ ਰੋਜ਼ ਦੇ ਕੰਮਾਂ ਵਿੱਚ ਕੋਈ ਲੈਣਾ-ਦੇਣਾ ਨਹੀਂ। ਇਸ ਲਈ ਉਨ੍ਹਾਂ ਵੱਲੋਂ ਸ਼ਿਕਾਇਤ ਕਰਤਾ 'ਤੇ ਦਾਜ ਦੇ ਲਈ ਦਬਾਅ ਬਣਾਉਣ ਦਾ ਕੋਈ ਸਵਾਲ ਹੀ ਨਹੀਂ। ਪਟੀਸ਼ਨ 'ਤੇ ਹਾਈ ਕੋਰਟ ਦੇ ਨੋਟਿਸ ਦਾ ਸ਼ਿਕਾਇਤ ਕਰਤਾ ਨੇ ਜਵਾਬ ਨਹੀਂ ਦਿੱਤਾ। ਜਸਟਿਸ ਐੱਚ ਐੱਸ ਮਦਾਨ ਨੇ ਸਭ ਧਿਰਾਂ ਨੂੰ ਸੁਣਨ ਦੇ ਬਾਅਦ ਕਿਹਾ ਕਿ ਇਸ ਕੇਸ ਵਿੱਚ ਸ਼ਿਕਾਇਤ ਦਬਾਅ ਬਣਾਏ ਜਾਣ ਦੇ ਲਈ ਹੀ ਕੀਤੀ ਗਈ ਲੱਗਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ