Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਐਪਸਟੀਨ ਨੇ ਖੁਦਕੁਸ਼ੀ ਤੋਂ ਪਹਿਲਾਂ ਬਣਾਈ ਸੀ ਵਸੀਅਤ

August 22, 2019 02:12 PM

ਨਿਊਯਾਰਕ, 21 ਅਗਸਤ (ਪੋਸਟ ਬਿਊਰੋ)- ਅਮਰੀਕਾ ਦੇ ਅਰਬਪਤੀ ਫਾਈਨਾਂਸਰ ਜੈਫਰੀ ਐਪਸਟੀਨ ਨੇ ਨਿਊਯਾਰਕ ਦੀ ਜੇਲ੍ਹ ਵਿੱਚ ਖੁਦਕੁਸ਼ੀ ਕਰਨ ਤੋਂ ਦੋ ਦਿਨ ਪਹਿਲਾਂ ਆਪਣੀ ਵਸੀਅਤ 'ਤੇ ਹਸਤਾਖਰ ਕੀਤੇ ਸਨ। ਅਦਾਲਤ 'ਚ ਜਮ੍ਹਾਂ ਕਰਵਾਏ ਗਏ ਨਵੇਂ ਦਸਤਾਵੇਜ਼ਾਂ 'ਚ ਇਹ ਜਾਣਕਾਰੀ ਸਾਹਮਣੇ ਆਈ ਹੈ।
ਇਨ੍ਹਾਂ ਦਸਤਾਵੇਜ਼ਾਂ ਮੁਤਾਬਕ ਐਪਸਟੀਨ ਦੇ ਕੋਲ 5.6 ਕਰੋੜ ਡਾਲਰ ਦੀ ਨਕਦੀ ਸਮੇਤ 57.7 ਕਰੋੜ ਡਾਲਰ ਦੀ ਜਾਇਦਾਦ ਸੀ। ਵਸੀਅਤ ਸਾਹਮਣੇ ਆਉਣ ਨਾਲ ਐਪਸਟੀਨ ਖਿਲਾਫ ਚੱਲਦੇ ਮੁਕੱਦਮਿਆਂ 'ਚ ਨਵਾਂ ਮੋੜ ਆ ਸਕਦਾ ਹੈ। ਨਾਬਾਲਿਗ ਕੁੜੀਆਂ ਦੇ ਜਿਨਸ਼ੀ ਸ਼ੋਸ਼ਣ ਲਈ ਐਪਸਟੀਨ ਖਿਲਾਫ ਕਈ ਮੁਕੱਦਮੇ ਚੱਲ ਰਹੇ ਸਨ। ਕਈ ਸੈਕਸ ਅਪਰਾਧਾਂ ਲਈ ਉਸ ਨੂੰ ਦੋਸ਼ੀ ਵੀ ਠਹਿਰਾਇਆ ਜਾ ਚੁੱਕਾ ਸੀ। ਮੌਤ ਤੋਂ ਬਾਅਦ ਉਸ 'ਤੇ ਚੱਲ ਰਹੇ ਅਪਰਾਧਿਕ ਮਾਮਲੇ ਜਾਰੀ ਨਹੀਂ ਰੱਖੇ ਜਾ ਸਕਦੇ। ਇਸੇ ਕਾਰਨ ਇਸਤਗਾਸਾ ਪੱਖ ਨੇ ਬੀਤੇ ਦਿਨੀਂ ਉਸ 'ਤੇ ਚੱਲ ਰਹੇ ਕੇਸ ਰੱਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੀੜਤਾਵਾਂ ਦੇ ਵਕੀਲ ਐਪਸਟੀਨ ਦੀ ਵਸੀਅਤ ਦਾ ਵਿਸ਼ਲੇਸ਼ਣ ਕਰ ਰਹੇ ਹਨ। ਉਹ ਉਸ ਦਾ ਜਾਇਦਾਦ 'ਚੋਂ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਰ ਰਹੇ ਹਨ। ਇਕ ਵਕੀਲ ਨੇ ਕਿਹਾ ਕਿ ਐਪਸਟੀਨ ਦੀ ਸਾਰੀ ਜਾਇਦਾਦ ਪੀੜਤਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹੀ ਨਿਆਂ ਮਿਲ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ