Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮੰਤਰੀ ਗਹਿਲੋਤ ਦੇ ਅੱਡਿਆਂ ਉੱਤੇ ਆਮਦਨ ਟੈਕਸ ਛਾਪੇ ਤੋਂ 100 ਕਰੋੜ ਦੀ ਟੈਕਸ ਚੋਰੀ ਲੱਭੀ

October 15, 2018 08:41 AM

ਨਵੀਂ ਦਿੱਲੀ, 14 ਅਕਤੂਬਰ (ਪੋਸਟ ਬਿਊਰੋ)- ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਕੱਲ੍ਹ ਉਨ੍ਹਾਂ ਦੇ ਘਰ ਅਤੇ ਟਿਕਾਣਿਆਂ ਉਤੇ ਆਮਦਨ ਟੈਕਸ ਵਿਭਾਗ ਵੱਲੋਂ ਮਾਰੇ ਗਏ ਛਾਪਿਆਂ ਦੌਰਾਨ ਵੱਡੀ ਬਰਾਮਦਗੀ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਵਿਭਾਗ ਨੇ ਗਹਿਲੋਤ ਦੇ ਘਰੋਂ 35 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਅਤੇ 175 ਬੇਨਾਮੀ ਜਾਇਦਾਦਾਂ ਨਾਲ ਜੁੜੇ ਦਸਤਾਵੇਜ਼ ਵੀ ਬਰਾਮਦ ਕੀਤੇ ਹਨ ਅਤੇ ਲਗਭਗ ਦੋ ਕਰੋੜ ਰੁਪਏ ਦੇ ਗਹਿਣੇ ਵੀ ਮਿਲੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਇੱਕ ਡਰਾਈਵਰ ਦੇ ਨਾਂਅ ਉੱਤੇ ਬੇਨਾਮੀ ਜਾਇਦਾਦ ਦਾ ਖੁਲਾਸਾ ਹੋਇਆ ਹੈ। ਜਾਣਕਾਰ ਸੂਤਰਾਂ ਮੁਤਾਬਕ ਛਾਪੇਮਾਰੀ ਦੌਰਾਨ ਕੇਜਰੀਵਾਲ ਸਰਕਾਰ ਦੇ ਮੰਤਰੀ ਗਹਿਲੋਤ ਦੇ ਘਰੋਂ ਵਿਭਾਗ ਨੂੰ 100 ਕਰੋੜ ਰੁਪਏ ਦੀ ਟੈਕਸ ਚੋਰੀ ਦੇ ਸਬੂਤ ਮਿਲੇ ਹਨ। ਕੈਲਾਸ਼ ਗਹਿਲੋਤ ਦੇ ਦਿੱਲੀ-ਗੁਰੁੂਗਰਾਮ ਵਾਲੇ 16 ਟਿਕਾਣਿਆਂ 'ਤੇ ਬੀਤੇ ਬੁੱਧਵਾਰ ਜਾਂਚ ਏਜੰਸੀਆਂ ਨੇ ਛਾਪੇ ਮਾਰਨੇ ਸ਼ੁਰੂ ਕੀਤੇ ਸਨ। ਮੰਨਿਆ ਜਾਂਦਾ ਹੈ ਕਿ ਉਕਤ ਬਰਾਮਦਗੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ ਬੀ ਆਈ ਵੱਲੋਂ ਗਹਿਲੋਤ ਦੇ ਵਿਰੁੱਧ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਗਹਿਲੋਤ ਦੇ ਵਸੰਤਕੁੰਜ ਵਾਲੇ ਘਰ ਵੀ ਆਮਦਨ ਟੈਕਸ ਵਿਭਾਗ ਦੇ ਅਧਿਕਾਰੀਆਂ ਨੇ ਛਾਪੇ ਮਾਰੇ ਸਨ।
ਇਸ ਦੌਰਾਨ ਕੈਲਾਸ਼ ਗਹਿਲੋਤ ਦਾ ਚੀਨ ਦੌਰਾ ਉਕਤ ਛਾਪਿਆਂ ਪਿੱਛੋਂ ਰੱਦ ਕਰ ਦਿੱਤਾ ਗਿਆ ਹੈ। ਦਿੱਲੀ ਸਰਕਾਰ ਦਾ ਇੱਕ ਵਫਦ ਮੰਤਰੀ ਕੈਲਾਸ਼ ਗਹਿਲੋਤ ਤੋਂ ਬਿਨਾਂ ਹੀ ਚੀਨ ਚਲਾ ਗਿਆ ਹੈ, ਜਿੱਥੇ ਇਲੈਕਟ੍ਰਾਨਿਕ ਬੱਸਾਂ ਨੂੰ ਖਰੀਦਣ ਦੀ ਸੰਭਾਵਨਾ ਲੱਭਣ ਲਈ ਉਕਤ ਵਫਦ ਚੀਨ ਗਿਆ ਹੈ। ਕੈਲਾਸ਼ ਗਹਿਲੋਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਹੁਤ ਨੇੜੇ ਮੰਨੇ ਜਾਂਦੇ ਹਨ। 2017 ਵਿੱਚ ਕੇਜਰੀਵਾਲ ਨੇ ਉਨ੍ਹਾਂ ਨੂੰ ਮੰਤਰੀ ਬਣਾਇਆ ਸੀ। ਉਸ ਤੋਂ ਕੁਝ ਮਹੀਨੇ ਬਾਅਦ ਹੀ ਗਹਿਲੋਤ ਨੂੰ ਗੋਪਾਲ ਰਾਏ ਦੀ ਥਾਂ ਦਿੱਲੀ ਦਾ ਟਰਾਂਸਪੋਰਟ ਮੰਤਰੀ ਬਣਾ ਦਿੱਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼