Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਅਲਬਰਟਾ ਵਿੱਚ ਕਈ ਗੱਡੀਆਂ ਦੀ ਟੱਕਰ ਵਿੱਚ ਤਿੰਨ ਹਲਾਕ, ਕਈ ਹੋਰ ਜ਼ਖ਼ਮੀ

August 22, 2019 02:24 PM

ਅਲਬਰਟਾ, 21 ਅਗਸਤ (ਪੋਸਟ ਬਿਊਰੋ) : ਅਲਬਰਟਾ ਵਿੱਚ ਕਈ ਗੱਡੀਆਂ ਦੀ ਆਪਸ ਵਿੱਚ ਹੋਈ ਟੱਕਰ ਵਿੱਚ ਤਿੰਨ ਵਿਅਕਤੀ ਮਾਰੇ ਗਏ ਜਦਕਿ 10 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਮੁੱਖ ਹਾਈਵੇਅ ਦਾ ਵੱਡਾ ਹਿੱਸਾ ਅੰਸ਼ਕ ਤੌਰ ਉੱਤੇ ਬੰਦ ਕਰ ਦਿੱਤਾ ਗਿਆ।
ਇਹ ਹਾਦਸਾ ਦੁਪਹਿਰੇ 3:30 ਉੱਤੇ ਵਾਪਰਿਆ। ਕੈਲਗਰੀ ਤੋਂ ਲੱਗਭਗ 300 ਕਿਲੋਮੀਟਰ ਦੀ ਦੂਰੀ ਉੱਤੇ ਹਾਈਵੇਅ 9 ਤੇ ਰੇਂਜ ਰੋਡ 72 ਉੱਤੇ ਚਿਨੂਕ ਪਿੰਡ ਤੇ ਸੈਰੀਅਲ ਪਿੰਡ ਦਰਮਿਆਨ ਇਹ ਹਾਦਸਾ ਵਾਪਰਿਆ। ਆਰਸੀਐਮਪੀ ਨੇ ਦੱਸਿਆ ਕਿ ਸੱਤ ਪੈਸੈਂਜਰ ਗੱਡੀਆਂ ਤੇ ਤਿੰਨ ਸੈਮੀ ਟਰੇਲਰ ਟਰੱਕ ਇਸ ਹਾਦਸੇ ਵਿੱਚ ਸ਼ਾਮਲ ਸਨ। ਮੰਗਲਵਾਰ ਰਾਤੀਂ ਜਾਰੀ ਕੀਤੀ ਗਈ ਨਿਊਜ਼ ਰਲੀਜ਼ ਵਿੱਚ ਆਰਸੀਐਮਪੀ ਨੇ ਦੱਸਿਆ ਕਿ ਇੱਕ ਸੈਮੀ ਟਰੱਕ ਵਿੱਚੋਂ ਫਿਊਲ ਲੀਕ ਹੋ ਰਿਹਾ ਸੀ ਤੇ ਫਿਰ ਉਸ ਫਿਊਲ ਨੂੰ ਅੱਗ ਲੱਗ ਗਈ ਤੇ ਇਸ ਦੇ ਨਾਲ ਹੀ ਕਈ ਹੋਰ ਗੱਡੀਆਂ ਵੀ ਅੱਗ ਦੀ ਚਪੇਟ ਵਿੱਚ ਆ ਗਈਆਂ। ਇੱਕ ਹੋਰ ਸੈਮੀ ਟਰੱਕ ਵਿੱਚ ਬੁਟੇਨ ਸੀ।
ਪੁਲਿਸ ਅਨੁਸਾਰ ਇਸ ਪੂਰੇ ਇਲਾਕੇ ਵਿੱਚ ਚਾਰੇ ਪਾਸੇ ਅੱਗ ਦੀਆਂ ਲਪਟਾਂ ਤੇ ਕਾਲਾ ਧੂੰਆਂ ਹੀ ਨਜ਼ਰ ਆ ਰਿਹਾ ਸੀ। ਬੁੱਧਵਾਰ ਨੂੰ ਆਰਸੀਐਮਪੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਦੋ ਹੋਰਨਾਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਤੋਂ ਇਲਾਵਾ ਅੱਠ ਹੋਰ ਵਿਅਕਤੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਤੇ ਉਨ੍ਹਾਂ ਵਿੱਚੋਂ ਕੁੱਝ ਦਾ ਇਲਾਜ ਤਾਂ ਮੌਕੇ ਉੱਤੇ ਹੀ ਕਰ ਦਿੱਤਾ ਗਿਆ ਤੇ ਕੁੱਝ ਨੂੰ ਹਸਪਤਾਲ ਭੇਜ ਦਿੱਤਾ ਗਿਆ।
ਚਿਨੂਕ ਪਿੰਡ ਨੂੰ ਖਾਲੀ ਕਰਨ ਦੇ ਹੁਕਮ ਵੀ ਦਿੱਤੇ ਗਏ। ਇਹ ਪਿੰਡ ਹਾਦਸੇ ਵਾਲੀ ਥਾਂ ਤੋਂ ਤਿੰਨ ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ। ਇਹ ਹੁਕਮ ਅਹਿਤਿਆਤਨ ਦਿੱਤੇ ਗਏ ਸਨ ਤੇ ਬਾਅਦ ਵਿੱਚ ਇਨ੍ਹਾਂ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਜਾਂਚ ਮੁਕੰਮਲ ਹੋਣ ਵਿੱਚ ਕਈ ਹਫਤਿਆਂ ਦਾ ਸਮਾਂ ਲੱਗ ਸਕਦਾ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ