Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਇਮਰਾਨ ਖਾਨ ਨੇ ਭਾਰਤ ਨਾਲ ਗੱਲਬਾਤ ਤੋਂ ਸਿਰ ਫੇਰਿਆ

August 23, 2019 09:47 AM


ਇਸਲਾਮਾਬਾਦ, 22 ਅਗਸਤ, (ਪੋਸਟ ਬਿਊਰੋ)- ਭਾਰਤ ਨਾਲ ਸਿੱਧੀ ਦੁਵੱਲੀ ਗੱਲਬਾਤ ਕਰਨ ਲਈ ਚਾਰੇ ਪਾਸਿਆਂ ਤੋਂ ਦਬਾਅ ਝੱਲ ਰਹੇ ਪਾਕਿਸਤਾਨ ਨੇ ਹਾਲ ਦੀ ਘੜੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਸ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਭਾਰਤ ਨਾਲ ਗੱਲਬਾਤ ਕਰਨ ਲਈ ਕੁਝ ਵੀ ਨਹੀਂ ਬਚਿਆ। ਇਸਦੇ ਨਾਲ ਹੀ ਉਸ ਨੇ ਐਟਮੀ ਸ਼ਕਤੀ ਵਾਲੇ ਇਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਜੰਗ ਭੜਕਣ ਦੀ ਸ਼ੰਕਾ ਪ੍ਰਗਟਾਈ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਿਊਯਾਰਕ ਟਾਈਮਜ਼ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਹੈ ਕਿ ‘ਭਾਰਤ ਨਾਲ ਗੱਲਬਾਤ ਦਾ ਕੋਈ ਫਾਇਦਾਨਹੀਂ। ਉਨ੍ਹਾਂ ਨਾਲ ਗੱਲਬਾਤ ਲਈ ਮੈਂ ਸਭ ਕੁਝ ਕਰ ਚੁੱਕਾ ਹਾਂ। ਜਦੋਂ ਪਿੱਛੇ ਮੁੜ ਕੇ ਵੇਖਦਾ ਹਾਂ ਤਾਂ ਮੈਨੂੰ ਲਗਦਾ ਹੈ ਕਿ ਜਦੋਂ ਮੈਂ ਗੱਲਬਾਤ ਤੇ ਸ਼ਾਂਤੀ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਨ੍ਹਾਂ ਨੇ ਇਸ ਨੂੰ ਤੁਸ਼ਟੀਕਰਨ ਦੀ ਕੋਸ਼ਿਸ਼ ਦੇ ਤੌਰ ਉੱਤੇ ਲਿਆ ਸੀ, ਇਸ ਲਈ ਅੱਗੋਂ ਗੱਲਬਾਤ ਦਾ ਸਵਾਲ ਹੀ ਨਹੀਂ ਉੱਠਦਾ ਅਤੇ ਮੈਨੂੰ ਲੱਗਦਾ ਹੈ ਕਿ ਅਜਿਹਾ ਕੁਝ ਵੀ ਨਹੀਂ ਬਚਿਆ, ਜੋ ਅਸੀਂ ਕਰ ਸਕਦੇ ਹਾਂ।`
ਇਸਲਾਮਾਬਾਦ ਵਿੱਚ ਆਪਣੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਇਸ ਤਰ੍ਹਾਂ ਦੀ ਇੰਟਰਵਿਊ ਦੇਣ ਤੋਂਅਗਲੇ ਦਿਨ ਹੀ ਇਮਰਾਨ ਖਾਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਟੈਲੀਫੋਨ ਉੱਤੇ ਗੱਲਬਾਤ ਕੀਤੀ ਸੀ ਅਤੇ ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇਗੱਲਬਾਤ ਚਾਲੂ ਕਰਨ ਦੀ ਹਰ ਇੱਕ ਅਪੀਲ ਠੁਕਰਾਉਣ ਬਾਰੇ ਸ਼ਿਕਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਧਾਰਾ 370 ਖ਼ਤਮ ਕਰਨ ਤੋਂ ਪਹਿਲਾਂ ਤੇ ਬਾਅਦ ਵਿੱਚ ਇਹ ਅਪੀਲ ਕੀਤੀ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਐਟਮੀ ਹਥਿਆਰਾਂ ਵਾਲੇ ਦੋਵੇਂ ਗੁਆਂਢੀ ਦੇਸ਼ਾਂ ਵਿਚਾਲੇ ਕੁਝ ਵੀ ਵਾਪਰ ਸਕਦਾ ਹੈ। ਅਸੀਂ ਜਿਸ ਸਥਿਤੀ ਦਾ ਸਾਹਮਣਾ ਕਰ ਰਹੇ ਹਾਂ, ਉਹ ਦੁਨੀਆ ਲਈ ਚਿਤਾਵਨੀ ਹੈ।
ਇਸ ਦੌਰਾਨ ਇਮਰਾਨ ਖਾਨ ਨੇ ਵਿਦੇਸ਼ਾਂ ਵਿੱਚ ਰਹਿੰਦੇ ਆਪਣੀ ਪਾਰਟੀ ਦੇ ਵਰਕਰਾਂ ਤੇ ਸਮੱਰਥਕਾਂ ਨੂੰ ਕਸ਼ਮੀਰ ਮੁੱਦਾ ਸੰਸਾਰ ਪੱਧਰ ਉੱਤੇ ਚੁੱਕਣ ਵਿੱਚ ਮਦਦ ਕਰਨ ਦੀ ਮੰਗ ਕੀਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਸਾਰੇ ਵਿਸ਼ਵ ਮੰਚਾਂ ਉੱਤੇ ਕਸ਼ਮੀਰ ਮੁੱਦਾ ਚੁੱਕਣ ਦਾ ਫ਼ੈਸਲਾ ਕੀਤਾ ਹੈ।ਇਮਰਾਨ ਖ਼ਾਨ ਨੇ ਆਪਣੇ ਪਾਰਟੀ ਵਰਕਰਾਂ ਨੂੰ ਸਤੰਬਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿਊਯਾਰਕ ਯਾਤਰਾ ਵੇਲੇ ਪ੍ਰਦਰਸ਼ਨ ਕਰਨ ਲਈ ਵੀ ਕਿਹਾ ਤੇ ਫ਼ੈਸਲਾ ਲਿਆ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਵਰਕਰ ਦੁਨੀਆ ਦੇ ਮੰਚ ਉੱਤੇ ਜਵਾਬ ਦੇਣ ਲਈ ਵਿਸ਼ਾਲ ਪ੍ਰਦਰਸ਼ਨ ਕਰਨਗੇ।
ਦੂਸਰੇ ਪਾਸੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਜ਼ਲ ਨੇ ਕਿਹਾ ਹੈ ਕਿ ਕਸ਼ਮੀਰ ਮਾਮਲੇ ਉੱਤੇ ਵਿਚੋਲਗੀ ਦੇ ਕਈ ਪ੍ਰਸਤਾਵ ਮਿਲੇ ਹਨ, ਪਰ ਇਸ ਪਾਸੇਗੱਲ ਓਦੋਂ ਤੁਰੇਗੀ, ਜਦੋਂ ਭਾਰਤ ਉਨ੍ਹਾਂ ਨੂੰ ਮੰਨੇ। ਇਸ ਬੁਲਾਰੇ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਨੂੰ ਸਮੇਂ ਉੱਤੇ ਪੂਰਾ ਕਰਨ ਲਈ ਵਚਨਬੱਧ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ